Bathinda Accident News: ਬਠਿੰਡਾ ਵਿਚ ਖੜ੍ਹੇ ਟਿੱਪਰ ਵਿਚ ਵੱਜੀ ਕਾਰ, ਦਰਦਨਾਕ ਹਾਦਸੇ ਵਿਚ ਪਿਓ-ਪੁੱਤ ਸਮੇਤ 3 ਦੀ ਹੋਈ ਮੌਤ
Published : Aug 5, 2024, 9:58 am IST
Updated : Aug 5, 2024, 9:58 am IST
SHARE ARTICLE
Bathinda Accident News in punjabi
Bathinda Accident News in punjabi

Bathinda Accident News: ਪ੍ਰਵਾਰਕਾਂ ਮੈਂਬਰਾਂ ਦਾ ਰੋ-ਰੋ ਬੁਰਾ ਹਾਲ

Bathinda Accident News in punjabi :  ਬਠਿੰਡਾ ਵਿਚ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਪੈਂਦੇ ਕਸਬਾ ਰਾਮਪੁਰ ਫੂਲ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਪਿਓ-ਪੁੱਤ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਰਾਮਪੁਰ ਓਵਰਬ੍ਰਿਜ ਨੇੜੇ ਇੱਕ ਕਾਰ ਸੜਕ 'ਤੇ ਖੜ੍ਹੇ ਟਿੱਪਰ ਦੇ ਪਿੱਛੇ ਜਾ ਟਕਰਾਈ।

ਜਾਣਕਾਰੀ ਮੁਤਾਬਿਕ ਇੱਕ ਚਿੱਟੇ ਰੰਗ ਦੀ ਆਈ-20 ਕਾਰ ਬਰਨਾਲਾ ਤੋਂ ਬਠਿੰਡਾ ਵੱਲ ਆ ਰਹੀ ਸੀ। ਜਿਵੇਂ ਹੀ ਕਾਰ ਰਾਮਪੁਰਾ ਫੂਲ ਦੇ ਓਵਰਬ੍ਰਿਜ ਤੋਂ ਪਾਰ ਹੋਈ ਤਾਂ ਅਚਾਨਕ ਸੜਕ 'ਤੇ ਖੜ੍ਹੇ ਟਿੱਪਰ ਨੂੰ ਪਿੱਛਿਓ ਜ਼ਬਰਦਸਤ ਟੱਕਰ ਮਾਰ ਦਿਤੀ।

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਡਰਾਈਵਰ ਅਤੇ ਕੰਡਕਟਰ ਸੀਟ 'ਤੇ ਬੈਠੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿਛਲੀ ਸੀਟ 'ਤੇ ਬੈਠੇ ਵਿਅਕਤੀ ਨੂੰ ਜ਼ਖ਼ਮੀ ਹਾਲਕ ਵਿਚ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਨੇ ਵੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Uppal Farm Girl Viral Video : ਉੱਪਲ ਫਾਰਮ ਵਾਲੀ ਕੁੜੀ ਦੀ ਵੀਡੀਓ ਵਾਇਰਲ ਮਾਮਲੇ 'ਤੇ ਜਲੰਧਰ SSP ਨੇ ਕੀਤੇ ਖ਼ੁਲਾਸੇ

21 Aug 2025 3:28 PM

Uppal Farm Girl Update : ਵਕੀਲ ਨੇ ਵੀਡੀਓ ਵਾਇਰਲ ਕਰਨ ਵਾਲੇ ਮੁੰਡੇ ਨੂੰ ਦਿੱਤੀ WARNING !

21 Aug 2025 3:27 PM

Ferozpur Flood News : ਫ਼ਿਰੋਜ਼ਪੁਰ ਦਾ ਹੜ ਕਰਕੇ ਹੋਇਆ ਬੁਰਾ ਹਾਲ, ਲੋਕਾਂ ਦੀਆਂ ਫ਼ਸਲਾਂ ਹੋਈਆਂ ਖ਼ਰਾਬ

21 Aug 2025 3:26 PM

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM
Advertisement