Ludhiana News : ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਮਹਿਲਾ ਦਾ ਗਲਾ ਵੱਢ ਕੇ ਕੀਤਾ ਕਤਲ , ਖੇਤਾਂ 'ਚੋਂ ਮਿਲੀ ਲਾਸ਼
Published : Aug 5, 2024, 7:56 pm IST
Updated : Aug 5, 2024, 7:57 pm IST
SHARE ARTICLE
Sandeep Kaur File image
Sandeep Kaur File image

ਤਲਾਕਸ਼ੁਦਾ ਹੈ ਮ੍ਰਿਤਕ ਸੰਦੀਪ ਕੌਰ

Ludhiana News : ਲੁਧਿਆਣਾ ਦੇ ਗਿੱਲ ਰੋਡ 'ਤੇ ਰੇਲਵੇ ਲਾਈਨ ਨੇੜੇ ਖੇਤਾਂ 'ਚੋਂ ਇਕ ਔਰਤ ਦੀ ਲਾਸ਼ ਮਿਲੀ ਹੈ। ਔਰਤ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ।

ਮ੍ਰਿਤਕ ਔਰਤ ਮੁੰਡੀਆ ਕਲਾਂ ਇਲਾਕੇ ਦੀ ਰਹਿਣ ਵਾਲੀ 35 ਸਾਲਾ ਸੰਦੀਪ ਕੌਰ ਹੈ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਔਰਤ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ। ਪੁਲਸ ਨੇ ਔਰਤ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਲਾਕਸ਼ੁਦਾ ਹੈ ਮ੍ਰਿਤਕ ਸੰਦੀਪ ਕੌਰ  

ਜਾਣਕਾਰੀ ਮੁਤਾਬਕ ਮ੍ਰਿਤਕ ਮੁੰਡੀਆ ਇਲਾਕੇ ਦੀ ਰਹਿਣ ਵਾਲੀ ਹੈ। ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਨੁਸਾਰ ਉਨ੍ਹਾਂ ਦੀ ਲੜਕੀ ਤਲਾਕਸ਼ੁਦਾ ਸੀ, ਜਿਸ ਦੀ 14 ਸਾਲਾ ਬੇਟੀ ਵੀ ਹੈ। ਉਹ ਹਰ ਹਫ਼ਤੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਜਾਂਦੀ ਹੁੰਦੀ ਸੀ। ਐਤਵਾਰ ਨੂੰ ਵੀ ਉਹ 10 ਵਜੇ ਆਪਣੀ ਐਕਟਿਵਾ 'ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਈ ਸੀ। ਜਦੋਂ ਉਹ ਵਾਪਸ ਨਾ ਆਈ ਤਾਂ ਕਰੀਬ 2 ਵਜੇ ਉਸ ਦੀ ਮਾਂ ਨੇ ਉਸ ਨੂੰ ਫ਼ੋਨ ਕੀਤਾ। ਫ਼ੋਨ ਬੰਦ ਹੋਣ 'ਤੇ ਮ੍ਰਿਤਕ ਦੀ ਮਾਂ ਨੇ ਪਿਤਾ ਨੂੰ ਸੂਚਿਤ ਕੀਤਾ।

ਦੇਰ ਰਾਤ ਥਾਣਾ ਸਦਰ ਦੀ ਪੁਲੀਸ ਮਹਿਲਾ ਦੇ ਘਰ ਪੁੱਜੀ। ਜਿਨ੍ਹਾਂ ਨੇ ਉਨ੍ਹਾਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਦੂਜੇ ਪਾਸੇ ਥਾਣਾ ਸਦਰ ਦੇ ਐਸਐਚਓ ਹਰਸ਼ਵੀਰ ਸਿੰਘ ਨੇ ਕਿਹਾ ਕਿ ਪੁਲੀਸ ਜਲਦੀ ਹੀ ਇਸ ਕਤਲ ਕੇਸ ਨੂੰ ਸੁਲਝਾ ਲਵੇਗੀ। ਇਸ ਮਾਮਲੇ ਵਿੱਚ ਫੋਰੈਂਸਿਕ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ। ਉਮੀਦ ਹੈ ਕਿ ਅੱਜ ਸ਼ਾਮ ਜਾਂ ਕੱਲ੍ਹ ਸਵੇਰ ਤੱਕ ਇਸ ਮਾਮਲੇ ਦਾ ਖੁਲਾਸਾ ਹੋ ਜਾਵੇਗਾ

 

 

Location: India, Punjab

SHARE ARTICLE

ਏਜੰਸੀ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement