Punjab News : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
Published : Aug 5, 2024, 5:11 pm IST
Updated : Aug 5, 2024, 5:11 pm IST
SHARE ARTICLE
 Election Commission of India
Election Commission of India

ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ

Punjab News : ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਹੁਕਮਾਂ ਰਾਹੀਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰਾਂ ਨੂੰ ਅਯੋਗ ਐਲਾਨਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਉਮੀਦਵਾਰਾਂ ਨੇ ਲੋਕ ਪ੍ਰਤੀਨਿਧੀ ਐਕਟ, 1951 ਦੇ ਸੈਕਸ਼ਨ 78 ਅਨੁਸਾਰ ਨਿਸ਼ਚਿਤ ਸਮਾਂ ਸੀਮਾ ਅੰਦਰ ਆਪਣੇ ਚੋਣ ਖਰਚੇ ਦਾ ਵੇਰਵਾ ਕਮਿਸ਼ਨ ਕੋਲ ਜਮ੍ਹਾਂ ਨਹੀਂ ਕਰਵਾਇਆ,ਜਿਸ ਕਰਕੇ ਅਗਲੇ 3 ਸਾਲ ਤੱਕ ਇਨ੍ਹਾਂ ਉਮੀਦਵਾਰਾਂ ਨੂੰ ਚੋਣ ਲੜਨ ਦੇ ਅਯੋਗ ਕਰਾਰ ਦਿੱਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਹ ਸਾਰੇ 6 ਉਮੀਦਵਾਰ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ। 15 ਜੁਲਾਈ 2024 ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤੇ ਹੁਕਮਾਂ ਰਾਹੀਂ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਸੁੱਚਾ ਸਿੰਘ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਕਾਦੀਆਂ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਵਾਲੇ ਪ੍ਰੇਮ ਸਿੰਘ ਅਤੇ ਹਰਦੀਪ ਸਿੰਘ ਨੂੰ ਵੀ ਅਯੋਗ ਐਲਾਨਿਆਂ ਗਿਆ ਹੈ।

ਸਿਬਿਨ ਸੀ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਸੰਨੀ, ਕਰਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਭਾਰਤੀ ਚੋਣ ਕਮਿਸ਼ਨ ਨੇ ਅਗਲੇ 3 ਸਾਲ ਤੱਕ ਚੋਣ ਲੜਨ ਦੇ ਅਯੋਗ ਐਲਾਨਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement