Punjab News : ਜਲਦ ਹੀ ਖੁੱਲਣਗੇ ਜ਼ਿਲ੍ਹਾ ਪੱਧਰ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ
Published : Aug 5, 2024, 5:35 pm IST
Updated : Aug 5, 2024, 5:35 pm IST
SHARE ARTICLE
Harchand Singh Burst with CM  Bhagwant Mann
Harchand Singh Burst with CM Bhagwant Mann

ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਸੌਂਪੇ ਮੰਗ ਪੱਤਰ

Punjab News : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਕੀਤੀਆਂ ਜਾ ਰਹੀਆਂ ਗਤੀਵਿਧਿਆਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਜੋ ਕਿ 117 ਵਿੱਚੋਂ 92 ਵਿਧਾਇਕ ਜਿੱਤ ਕੇ ਵੱਡੀ ਪਾਰਟੀ ਬਣੀ ਹੈ। ਜ਼ਿਲ੍ਹਾ ਪ੍ਰਧਾਨਾਂ  ਦਾ ਪ੍ਰਸ਼ਾਸਨ, ਸਰਕਾਰੀ ਨੁਮਾਇੰਦਿਆਂ ਅਤੇ ਆਮ ਲੋਕਾਂ ਵਿਚਾਲੇ ਤਾਲਮੇਲ ਹੋਣਾ ਜਰੂਰੀ ਹੈ। 

ਇਨ੍ਹਾਂ ਸਭ ਵਿਚਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਅਲੱਗ -ਅਲੱਗ ਮੰਗ ਪੱਤਰ ਲਿਖੇ ਹਨ ਤਾਂ ਜੋ ਪਾਰਟੀ, ਲੋਕਾਂ ਅਤੇ ਸਰਕਾਰ ਵਿਚਕਾਰ ਤਾਲਮੇਲ ਬਣਿਆ ਰਹੇ। ਹਰ ਜ਼ਿਲ੍ਹਾ ਪ੍ਰਧਾਨ ਨੇ ਇਸ ਮਕਸਦ ਲਈ ਜਿਲ੍ਹਾ ਪਾਰਟੀ ਦਫ਼ਤਰ ਬਣਾਉਣ ਲਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰ ਜ਼ਿਲ੍ਹੇ ਵਿੱਚ 1000 ਵਰਗ ਗੱਜ਼ ਜਗ੍ਹਾਂ ਕੁਲੈਕਟਰ ਰੇਟਾਂ 'ਤੇ ਜਿਲ੍ਹਾ ਪੱਧਰ 'ਤੇ ਦਫ਼ਤਰ ਬਣਾਉਣ ਲਈ ਉਪਲਬਧ ਕਰਵਾਈ ਜਾਵੇ। ਬਰਸਟ ਨੇ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਵੱਲੋਂ ਪ੍ਰਾਪਤ ਹੋਏ ਅਲਗ-ਅਲਗ ਮੰਗ ਪੱਤਰਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੌਂਪਿਆ।

ਬਰਸਟ ਨੇ ਦੱਸਿਆ ਕਿ ਪਾਰਟੀ, ਲੋਕਾਂ ਅਤੇ ਸਰਕਾਰ ਦੇ ਆਪਸੀ ਤਾਲਮੇਲ ਲਈ ਜਿਲ੍ਹਾ ਪੱਧਰ ਤੇ ਜ਼ਿਲ੍ਹਾ ਹੈਡ ਕੁਆਟਰ ਬਣਾਉਣ ਦੇ ਸੁਝਾਅ ਦਾ ਭਗਵੰਤ ਸਿੰਘ ਮਾਨ ਨੇ ਭਰਪੂਰ ਸੁਆਗਤ ਕੀਤਾ ਹੈ। ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਜਿਲ੍ਹਾ ਪੱਧਰ 'ਤੇ ਘੱਟੋ-ਘੱਟ 1000 ਵਰਗ ਗੱਜ ਜਗ੍ਹਾਂ ਜਾਂ ਇਸ ਤੋਂ ਵੱਧ ਜਿਨ੍ਹੀਂ ਸੰਭਵ ਹੋ ਸਕੇ ਜਗ੍ਹਾਂ ਕੁਲੈਕਟਰ ਰੇਟਾਂ 'ਤੇ ਜਿਲ੍ਹਾਂ ਪ੍ਰਧਾਨਾਂ ਨੂੰ ਉਪਲਬਧ ਕਰਵਾਈ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement