Abohar News : ਪਾਣੀ ਵਾਲੀ ਟੈਂਕੀ 'ਚ ਇੱਕ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ ,ਤਿੰਨ ਬੱਚਿਆਂ ਦਾ ਪਿਤਾ ਸੀ ਮ੍ਰਿਤਕ
Published : Aug 5, 2024, 2:09 pm IST
Updated : Aug 5, 2024, 2:09 pm IST
SHARE ARTICLE
Man committed suicide
Man committed suicide

ਮ੍ਰਿਤਕ ਮਾਨਸਿਕ ਤੌਰ 'ਤੇ ਰਹਿੰਦਾ ਸੀ ਪ੍ਰੇਸ਼ਾਨ

 Abohar News : ਅਬੋਹਰ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਵਾਸੀ ਇੱਕ ਵਿਅਕਤੀ ਨੇ ਬੀਤੀ ਰਾਤ ਪਿੰਡ ਦੀ ਵਾਟਰ ਵਰਕਸ ਦੀ ਟੈਂਕੀ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਦੇਰ ਰਾਤ ਪੁਲਿਸ ਦੀ ਹਾਜ਼ਰੀ ਵਿੱਚ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਨੇ ਲਾਸ਼ ਨੂੰ ਵਾਟਰ ਵਰਕਸ ਵਿੱਚੋਂ ਬਾਹਰ ਕੱਢ ਕੇ ਮੁਰਦਾਘਰ ਵਿੱਚ ਰਖਵਾਇਆ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।

ਜਾਣਕਾਰੀ ਦਿੰਦਿਆਂ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਸੰਸਥਾ ਦੇ ਮੁਖੀ ਰਾਜੂ ਚਰਾਇਆ ਨੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਰਾਮਪੁਰਾ ਨਰਾਇਣਪੁਰਾ ਪਿੰਡ ਦੇ ਵਾਟਰ ਵਰਕਸ ਦੀ ਟੈਂਕੀ 'ਚ ਇਕ ਵਿਅਕਤੀ ਦੀ ਲਾਸ਼ ਪਈ ਹੈ।  ਜਿਸ 'ਤੇ ਉਹ ਆਪਣੀ ਟੀਮ ਸਮੇਤ ਪਹੁੰਚੇ ਅਤੇ ਉਥੇ ਮੌਜੂਦ ਬਾਜੀਤਪੁਰ ਭੋਮਾ ਚੌਕੀ ਦੇ ਬਲਜੀਤ ਸਿੰਘ ਦੀ ਮੌਜੂਦਗੀ 'ਚ ਲਾਸ਼ ਨੂੰ ਬਾਹਰ ਕੱਢਿਆ।

ਲਾਸ਼ ਨੂੰ ਮੁਰਦਾਘਰ ਵਿਚ ਰਖਵਾਇਆ

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ 40 ਸਾਲਾ ਦਲੀਪ ਕੁਮਾਰ ਵਾਸੀ ਰਾਮਪੁਰਾ ਨਰਾਇਣਪੁਰਾ ਵਜੋਂ ਹੋਈ ਹੈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 

Location: India, Punjab

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement