Punjab Weather Update: ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, ਜਾਣੋ ਕਦੋਂ ਪਵੇਗਾ ਮੀਂਹ
Published : Aug 5, 2024, 11:01 am IST
Updated : Aug 5, 2024, 11:08 am IST
SHARE ARTICLE
Punjab Weather Update News
Punjab Weather Update News

Punjab Weather Update: ਕਈ ਥਾਈਂ ਛਾਏ ਅੱਜ ਬੱਦਲ

Punjab Weather Update : ਬੰਗਾਲ ਦੀ ਖਾੜੀ 'ਚ ਬਣਿਆ ਦਬਾਅ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ। ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਰੱਦ ਕਰ ਦਿੱਤਾ ਗਿਆ ਹੈ। ਹੁਣ ਉਮੀਦ ਬੱਝੀ ਹੈ ਕਿ 7 ਅਗਸਤ ਨੂੰ ਪੰਜਾਬ 'ਚ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ: Sardar Joginder Singh: ਸ. ਜੋਗਿੰਦਰ ਸਿੰਘ ਨੇ ਕਾਲਜ ’ਚ ਹੀ ਸ਼ੁਰੂ ਕਰ ਦਿ

ਪੰਜਾਬ ਵਿੱਚ 1 ਅਗਸਤ ਤੋਂ ਬਾਅਦ ਅਜੇ ਤੱਕ ਕੋਈ ਚੰਗੀ ਬਾਰਿਸ਼ ਨਹੀਂ ਹੋਈ ਹੈ। ਜਿਸ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਪਾਇਆ ਗਿਆ। ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ।
ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਐਤਵਾਰ ਨੂੰ ਫਾਜ਼ਿਲਕਾ ਦਾ ਤਾਪਮਾਨ 39.7 ਡਿਗਰੀ ਦਰਜ ਕੀਤਾ ਗਿਆ। ਜੇਕਰ ਆਉਣ ਵਾਲੇ ਦਿਨਾਂ 'ਚ ਮੀਂਹ ਨਾ ਪਿਆ ਤਾਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ।

ਇਹ ਵੀ ਪੜ੍ਹੋ: Bathinda Accident News: ਬਠਿੰਡਾ ਵਿਚ ਖੜ੍ਹੇ ਟਿੱਪਰ ਵਿਚ ਵੱਜੀ ਕਾਰ, ਦਰਦਨਾਕ ਹਾਦਸੇ ਵਿਚ ਪਿਓ-ਪੁੱਤ ਸਮੇਤ 3 ਦੀ ਹੋਈ ਮੌਤ 

ਪੰਜਾਬ ਵਿਚ ਇਸ ਪੂਰੇ ਸੀਜ਼ਨ ਵਿਚ ਹੁਣ ਤੱਕ 40 ਫੀਸਦੀ ਘੱਟ ਮੀਂਹ ਪਿਆ ਹੈ। 1 ਜੂਨ ਤੋਂ 4 ਅਗਸਤ ਤੱਕ ਪੰਜਾਬ ਵਿੱਚ 146.6 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਪੰਜਾਬ ਵਿੱਚ ਇਨ੍ਹਾਂ ਦੋ ਮਹੀਨਿਆਂ ਵਿੱਚ 242.9 ਮਿਲੀਮੀਟਰ ਵਰਖਾ ਹੋਣੀ ਚਾਹੀਦੀ ਸੀ। ਪੂਰੇ ਸੀਜ਼ਨ 'ਚ ਪੰਜਾਬ 'ਚ ਸਭ ਤੋਂ ਘੱਟ ਬਾਰਿਸ਼ ਫਤਿਹਗੜ੍ਹ ਸਾਹਿਬ 'ਚ ਹੋਈ ਹੈ। ਇੱਥੇ ਸਿਰਫ਼ 70.6 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਦੋ ਮਹੀਨਿਆਂ ਵਿੱਚ 271.3 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸੇ ਤਰ੍ਹਾਂ ਐਸ.ਏ.ਐਸ.ਨਗਰ ਵਿੱਚ 71 ਫੀਸਦੀ ਘੱਟ, ਰੂਪਨਗਰ ਵਿੱਚ 60 ਫੀਸਦੀ ਘੱਟ ਅਤੇ ਐਸ.ਬੀ.ਐਸ.ਨਗਰ ਵਿੱਚ 64 ਫੀਸਦੀ ਘੱਟ ਮੀਂਹ ਪਿਆ ਹੈ। ਪੰਜਾਬ ਵਿੱਚ ਸਿਰਫ਼ ਚਾਰ ਜ਼ਿਲ੍ਹੇ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ ਅਤੇ ਮਾਨਸਾ ਅਜਿਹੇ ਹਨ, ਜਿੱਥੇ ਆਮ ਮੀਂਹ ਦਰਜ ਕੀਤਾ ਗਿਆ ਹੈ।

​(For more Punjabi news apart from Punjab Weather Update News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement