Sukhbir Badal: ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਸਪੱਸ਼ਟੀਕਰਨ ਪੱਤਰ ਕੀਤਾ ਜਨਤਕ
Published : Aug 5, 2024, 10:59 am IST
Updated : Aug 5, 2024, 10:59 am IST
SHARE ARTICLE
Sukhbir Badal: Sukhbir Singh Badal, president of Shiromani Akali Dal, issued a public clarification letter from Singh Sahiban
Sukhbir Badal: Sukhbir Singh Badal, president of Shiromani Akali Dal, issued a public clarification letter from Singh Sahiban

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ

 

Sukhbir Singh Badal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਦੇ ਹੇਠ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਨਿਘਾਰ ਵੱਲ ਨੂੰ ਜਾ ਰਿਹਾ ਹੈ। 

ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਅਕਾਲ ਤਖਤ ਸਾਹਿਬ ਪੇਸ਼ ਹੋ ਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪਸ਼ਟੀਕਰਨ ਲਿਫਾਫਾ ਬੰਦ ਸੌਂਪਦੇ ਹਨ। ਉਸੇ ਦਿਨ ਤੋਂ ਬਾਅਦ ਹੀ ਲਗਾਤਾਰ ਇਹ ਵਿਵਾਦ ਵੱਧਦਾ ਜਾ ਰਿਹਾ ਸੀ ਕਿ ਇਸ ਸਪਸ਼ਟੀਕਰਨ ਨੂੰ ਆਖਰ ਹੁਣ ਤੱਕ ਜਨਤਕ ਕਿਉਂ ਨਹੀਂ ਕੀਤਾ ਗਿਆ।

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਿਖੇ ਸਿੰਘ ਸਾਹਿਬਾਨ ਨੇ ਅਚਨਚੇਤੀ ਮੀਟਿੰਗ ਕਰਕੇ ਪਿਛਲੇ ਦਿਨੀਂ ਬਾਗੀ ਅਕਾਲੀਆਂ ਵਲੋਂ ਲਾਏ ਦੋਸ਼ਾਂ ਦੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਮੰਗੇ ਗਏ ਸਪੱਸ਼ਟੀਕਰਨ ਪੱਤਰ ਅੱਜ ਸੰਗਤਾਂ ਲਈ ਜਨਤਕ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। 

ਜ਼ਿਕਰਯੋਗ ਹੈ ਕਿ 1 ਜੁਲਾਈ ਨੂੰ ਬਾਗੀ ਅਕਾਲੀ ਆਗੂਆਂ ਵਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ ਲਈ ਖਿਮਾ ਯਾਚਨਾ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਗਿਆ ਸੀ, ਜਿਸ ਉਪਰੰਤ ਸਿੰਘ ਸਾਹਿਬਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਸੀ। ਜਿਸ ਉਪਰੰਤ ਬੀਤੀ 24 ਜੁਲਾਈ ਨੂੰ ਦੋਵਾਂ ਅਕਾਲੀ ਆਗੂਆਂ ਵਲੋਂ ਆਪਣੇ ਲਿਖਤੀ ਸਪੱਸ਼ਟੀਕਰਨ ਜਥੇਦਾਰ ਸਾਹਿਬ ਨੂੰ ਸੌਂਪ ਦਿੱਤੇ ਗਏ ਸਨ। 

ਜਾਣਕਾਰੀ ਅਨੁਸਾਰ ਅੱਜ ਸਿੰਘ ਸਾਹਿਬਾਨ ਨੇ ਅਚਨਚੇਤੀ ਇਕੱਤਰਤਾ ਕਰਕੇ ਉਕਤ ਦੋਵੇਂ ਪੱਤਰ ਜਨਤਕ ਕਰ ਦਿੱਤੇ ਹਨ ਤੇ ਆਉਂਦੇ ਦਿਨਾਂ ਵਿਚ ਇਸ ਸੰਬੰਧੀ ਕੋਈ ਅਹਿਮ ਫ਼ੈਸਲਾ ਸੁਣਾਏ ਜਾਣ ਦੀ ਵੀ ਸੰਭਾਵਨਾ ਹੈ। ਅੱਜ ਦੀ ਇਕੱਤਰਤਾ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

03 Dec 2024 12:23 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:18 PM

'ਇਹ ਕੋਈ ਸਜ਼ਾ ਨਹੀਂ...ਕੋੜੇ ਮਾਰੋ ਇਨਾਂ ਦੇ', Sukhbir Badal ਦੇ ਸਾਹਮਣੇ ਸੰਗਤ 'ਚੋਂ ਬਜ਼ੁਰਗ ਦਾ ਗੁੱਸਾ

03 Dec 2024 12:16 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

01 Dec 2024 12:31 PM

ਕਿਸਾਨ ਜਥੇਬੰਦੀਆਂ ਦੀ Chandigarh ਤੋਂ Press conference LIVE, ਸੁਣੋ Sarwan Singh Pandher ਤੋਂ ਨਵੇਂ ਐਲਾਨ

01 Dec 2024 12:23 PM
Advertisement