Sri Muktsar Sahib News : ਗਿੱਦੜਬਾਹਾ ਵਿਖੇ 2 ਸਕੇ ਭਰਾਵਾਂ ਦੀ ਸਰੋਵਰ 'ਚ ਡੁੱਬਣ ਕਾਰਨ ਹੋਈ ਮੌਤ
Published : Aug 5, 2024, 2:25 pm IST
Updated : Aug 5, 2024, 2:25 pm IST
SHARE ARTICLE
Two brothers died
Two brothers died

ਮ੍ਰਿਤਕ ਬੱਚਿਆਂ ਦੀ ਉਮਰ 8 ਸਾਲ ਅਤੇ 9 ਸਾਲ ਸੀ ,ਇਲਾਕੇ ਵਿਚ ਦੌੜੀ ਸੋਗ ਦੀ ਲਹਿਰ

Sri Muktsar Sahib News : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਗਿੱਦੜਬਾਹਾ ਵਿਖੇ 2 ਸਕੇ ਭਰਾਵਾਂ ਦੀ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਭਰਾਵਾਂ ਦੀ ਉਮਰ 8 ਅਤੇ 9 ਸਾਲ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਭਰਾਵਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਹਿਲ ਅਤੇ ਮਨੂੰ ਦੋਵੇ ਸਕੇ ਭਰਾ ਬੀਤੇ ਕੱਲ ਖੇਡਣ ਗਏ ਸਨ ਪਰ ਵਾਪਿਸ ਨਹੀਂ ਆਏ। ਉਹ ਬੀਤੀ ਸਾਰੀ ਰਾਤ ਇਹਨਾਂ ਨੂੰ ਲੱਭਦੇ ਰਹੇ। ਗਲੀ ਦੇ ਬੱਚਿਆਂ ਨੇ ਦੱਸਿਆ ਕਿ ਉਹ ਪਾਰਕ ਖੇਡਣ ਗਏ ਹਨ ਪਰ ਉਹ ਉੱਥੇ ਵੀ ਨਹੀਂ ਸਨ। 

ਅੱਜ ਸਵੇਰੇ ਜਦੋਂ ਪਰਿਵਾਰਕ ਮੈਂਬਰ ਪਿਉਰੀ ਰੋਡ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੱਚੇ ਦੇ ਗੁੰਮ ਹੋਣ ਸਬੰਧੀ ਅਨਾਊਸਮੈਂਟ ਕਰਵਾਉਣ ਗਏ ਤਾਂ ਉਨ੍ਹਾਂ ਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚ ਬੱਚਿਆਂ ਦੀਆਂ ਲਾਸ਼ਾਂ ਤੈਰ ਰਹੀਆਂ ਸਨ। 

ਇਸ ਸਬੰਧੀ ਉਹਨਾਂ ਪੁਲਿਸ ਨੂੰ ਸੂਚਨਾ ਦਿੱਤੀ ਤਾਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਬੱਚਿਆਂ ਦੀ ਉਮਰ 8 ਸਾਲ ਅਤੇ 9 ਸਾਲ ਸੀ। ਇਹ ਦੋਵੇ ਬੱਚੇ ਪੰਜਵੀਂ ਅਤੇ ਛੇਵੀ ਜਮਾਤ ਦੇ  ਵਿਦਿਆਰਥੀ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement