
Amritsar News:ਕਿਹਾ -ਸੌਦਾ ਸਾਧ ਨੂੰ ਵਾਰ-ਵਾਰ ਰਿਹਾਈ ਦੇ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ’’
Amritsar News in Punjabi : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਅਤੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੌਦਾ ਸਾਧ0 ਨੂੰ ਇੱਕ ਵਾਰ ਫਿਰ ਪੈਰੋਲ ਮਿਲਣ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਇਹ ਨਾ ਸਿਰਫ਼ ਨਿਆਂ ਦੀ ਉਲੰਘਣਾ ਹੈ, ਸਗੋਂ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਫੈਸਲਾ ਵੀ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਭਾਈਚਾਰੇ ਦੇ ਕੈਦੀਆਂ ਦੀ ਰਿਹਾਈ ਲਈ ਸਿਰਫ਼ ਵਾਅਦੇ ਕੀਤੇ ਜਾ ਰਹੇ ਹਨ। ਦੂਜੇ ਪਾਸੇ ਸਜ਼ਾ ਭੁਗਤ ਰਹੇ ਸੌਦਾ ਸਾਧ ਵਰਗੇ ਅਪਰਾਧੀਆਂ ਨੂੰ ਵਾਰ-ਵਾਰ ਪੈਰੋਲ 'ਤੇ ਰਿਹਾਅ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਸਿੱਖਾਂ ਨੂੰ ਦੂਜੇ ਜਾਂ ਤੀਜੇ ਦਰਜੇ ਦੇ ਨਾਗਰਿਕ ਬਣਾਉਣ ਦੀ ਸਿੱਧੀ ਕੋਸ਼ਿਸ਼ ਹੈ। ਇਹ ਸਿਰਫ਼ ਰਾਜਨੀਤਿਕ ਲਾਭ ਲਈ ਕੀਤਾ ਜਾ ਰਿਹਾ ਹੈ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਇਹ ਰਵੱਈਆ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਮੰਗ ਕੀਤੀ ਕਿ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਆਪਣੀ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਕਿਹਾ ਕਿ ਜੇਕਰ ਕਿਸੇ ਵਿਸ਼ੇਸ਼ ਧਿਰ ਦੇ ਇਹ ਫੈਸਲੇ ਇਸੇ ਤਰ੍ਹਾਂ ਜਾਰੀ ਰਹੇ ਤਾਂ ਸਿੱਖ ਭਾਈਚਾਰੇ ਦੇ ਮਨਾਂ ਵਿੱਚ ਹੱਕਾਂ ਦੀ ਲੜਾਈ ਹੋਰ ਤੇਜ਼ ਹੋ ਜਾਵੇਗੀ।
(For more news apart from Giani Raghbir Singh's statement on Sauda Sadh News in Punjabi, stay tuned to Rozana Spokesman)