Amritsar News : ਜਥੇਦਾਰ ਗੜਗੱਜ ਨੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਚਲਾਣੇ 'ਤੇ ਦੁੱਖ ਪ੍ਰਗਟਾਇਆ

By : BALJINDERK

Published : Aug 5, 2025, 3:57 pm IST
Updated : Aug 5, 2025, 3:57 pm IST
SHARE ARTICLE
Jathedar Gargajj
Jathedar Gargajj

Amritsar News : ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਸਤਿਆਪਾਲ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਤੇ ਸਿੱਖਾਂ ਲਈ ਅਵਾਜ਼ ਉਠਾਈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ

Amritsar News in Punjbai : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਬਕਾ ਰਾਜਪਾਲ ਸ੍ਰੀ ਸਤਿਆਪਾਲ ਮਲਿਕ ਦੇ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਸਤਿਆਪਾਲ ਮਲਿਕ ਨੇ ਨਿਧੜਕ ਹੋ ਕੇ ਪੰਜਾਬ ਅਤੇ ਖ਼ਾਸਕਰ ਸਿੱਖਾਂ ਲਈ ਅਵਾਜ਼ ਉਠਾਈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਪਰ ਸੰਘਰਸ਼ ਕਰ ਰਹੇ ਸਨ ਤਾਂ ਸ੍ਰੀ ਸਤਿਆਪਾਲ ਮਲਿਕ ਨੇ ਉਨ੍ਹਾਂ ਦੇ ਹੱਕ ਵਿੱਚ ਸਰਕਾਰ ਕੋਲ ਅਵਾਜ਼ ਚੁੱਕੀ। ਇਸ ਦੇ ਨਾਲ ਹੀ ਸ੍ਰੀ ਮਲਿਕ ਨੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ 1984 ਵਿੱਚ ਕੀਤੇ ਗਏ ਫ਼ੌਜੀ ਹਮਲੇ ਨੂੰ ਵੀ ਗਲਤ ਕਰਾਰ ਦਿੱਤਾ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਿਸ਼ ਕਰਨ।

(For more news apart from Jathedar Gargajj expressed grief over demise former Governor Satyapal Malik News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement