ਪੰਜਾਬ ਵਿਜੀਲੈਂਸ ਬਿਊਰੋ ਨੇ ਫਰਜ਼ੀ ਹੈਵੀ ਡਰਾਈਵਿੰਗ ਲਾਇਸੈਂਸ ਬਣਾਉਣ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼
Published : Aug 5, 2025, 5:50 pm IST
Updated : Aug 5, 2025, 5:50 pm IST
SHARE ARTICLE
Punjab Vigilance Bureau busts fake heavy driving license racket
Punjab Vigilance Bureau busts fake heavy driving license racket

ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਕੀਤਾ ਗਿਆ ਦਰਜ

Punjab Vigilance Bureau busts fake heavy driving license racket : ਚੰਡੀਗੜ੍ਹ : ਸਰਕਾਰੀ ਦਫ਼ਤਰਾਂ ’ਚ ਚੱਲ ਰਹੇ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਰੀਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ, ਸਟੇਟ ਇੰਸਟੀਚਿਊਟ ਆਫ਼ ਆਟੋਮੋਬਾਈਲ ਐਂਡ ਡਰਾਈਵਿੰਗ ਸਕਿੱਲ ਸੈਂਟਰ, ਮਹੂਆਣਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁਲਾਜ਼ਮਾਂ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਪ੍ਰਾਈਵੇਟ ਦਸਤਾਵੇਜ਼ ਏਜੰਟਾਂ ਵਿਚਕਾਰ ਮਿਲੀਭੁਗਤ ਦਾ ਪਰਦਾਫਾਸ਼ ਕਰਦੇ ਹੋਏ ਹੈਵੀ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਵਾਲੇ ਇੱਕ ਵੱਡੇ ਰੈਕੇਟ ਨੂੰ ਬੇਨਕਾਬ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਸੱਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿੱਚੋਂ ਮੋਟਰ ਵਹੀਕਲ ਇੰਸਪੈਕਟਰ (ਐਮ. ਵੀਆਈ) ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।


ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਠਾਨਕੋਟ ਦੇ ਰਹਿਣ ਵਾਲੇ ਇੱਕ ਵਿਅਕਤੀ ਤੋਂ ਮਿਲੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਆਰਟੀਏ ਗੁਰਦਾਸਪੁਰ ਵਿਖੇ ਡਾਟਾ ਐਂਟਰੀ ਅਪ੍ਰੇਟਰ ਪ੍ਰਤਿਭਾ ਸ਼ਰਮਾ ਵਿਰੁੱਧ ਜਾਂਚ ਸ਼ੁਰੂ ਕੀਤੀ ਸੀ। ਦੀ ਜਾਂਚ ਦੇ ਆਧਾਰ ’ਤੇ ਇਸ ਕੇਸ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਆਈਪੀਸੀ ਅਤੇ ਆਈਟੀਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਨੰਬਰ 32 ਮਿਤੀ 4 ਅਗਸਤ 2025 ਦਰਜ ਕੀਤੀ ਹੈ।


ਜਾਂਚ ਤੋਂ ਪਤਾ ਲੱਗਾ ਹੈ ਕਿ ਐਸਆਈਏਡੀਐਸ ਸੈਂਟਰ ਮਹੂਆਣਾ ਵੱਲੋਂ ਜਾਰੀ ਕੀਤੇ ਗਏ 51 ਡਰਾਈਵਿੰਗ ਸਿਖਲਾਈ ਸਰਟੀਫਿਕੇਟਾਂ ਵਿੱਚੋਂ 23 ਜਾਅਲੀ ਪਾਏ ਗਏ, ਕਿਉਂਕਿ ਸਿਰਫ਼ 27 ਜਾਇਜ਼ ਸਰਟੀਫਿਕੇਟ ਨੰਬਰ ਰਿਕਾਰਡ ਵਿੱਚ ਸਨ। ਦੱਸਣਯੋਗ ਹੈ ਕਿ ਸਿਸਟਮ ਜਨਰੇਟਿਡ ਫੀਲਡ ਜਿਵੇਂ ਵਿਲੱਖਣ ਸਰਟੀਫਿਕੇਟ ਨੰਬਰ, ਕਿਊਆਰ ਕੋਡ ਅਤੇ ਰਸੀਦ ਨੰਬਰ ’ਚ ਸ਼ਾਮਲ ਮੋਬਾਈਲ ਨੰਬਰ, ਜੋ ਕਿ ਪ੍ਰਮਾਣਿਕਤਾ ਦੇ ਮਹੱਤਵਪੂਰਨ ਮਾਪਦੰਡ ਹਨ, ਨੂੰ ਸਿਰਫ਼ ਸੰਸਥਾ ਦੇ ਮੁਲਾਜ਼ਮਾਂ ਦੁਆਰਾ ਹੀ ਬਦਲਿਆ ਜਾ ਸਕਦਾ ਸੀ । ਇਨ੍ਹਾਂ ਮਾਪਦੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਧੋਖਾਧੜੀ ਦੇ ਅਮਲ ਦਾ ਪਤਾ ਲਗਦਾ ਹੈ।


ਬੁਲਾਰੇ ਨੇ ਦੱਸਿਆ ਕਿ ਇਸ ਜਾਂਚ ਵਿੱਚ ਕੁਲਬੀਰ ਡਾਕੂਮੈਂਟਸ ਸੈਂਟਰ, ਸ਼ੈਲੀ ਡਾਕੂਮੈਂਟਸ ਸੈਂਟਰ, ਜੀਐਮਡੀ ਡਾਕੂਮੈਂਟਸ ਸੈਂਟਰ ਅਤੇ ਪੰਜਾਬ ਡਾਕੂਮੈਂਟਸ ਸਮੇਤ ਪ੍ਰਾਈਵੇਟ ਏਜੰਟਾਂ ਦੀ ਭੂਮਿਕਾ ਦਾ ਪਤਾ ਲੱਗਾ ਹੈ, ਜਿਨ੍ਹਾਂ ਨੇ ਰਿਸ਼ਵਤ ਬਦਲੇ ਬਿਨੈਕਾਰਾਂ ਨੂੰ ਜਾਅਲੀ ਦਸਤਾਵੇਜ਼ ਦੇਣ ਵਿੱਚ ਮਦਦ ਕੀਤੀ। ਵਿੱਤੀ ਲੈਣ-ਦੇਣ ਤੋਂ ਪਤਾ ਲੱਗਿਆ ਕਿ ਇਨ੍ਹਾਂ ਏਜੰਟਾਂ ਵੱਲੋਂ ਸਾਬਕਾ ਆਰਟੀਏ ਡਾਟਾ ਐਂਟਰੀ ਅਪ੍ਰੇਟਰ ਰਾਕੇਸ਼ ਕੁਮਾਰ, ਜੋ ਹੁਣ ਐਸਡੀਐਮ ਦਫਤਰ ਬਟਾਲਾ ਵਿਖੇ ਤਾਇਨਾਤ ਹੈ ਅਤੇ ਉਕਤ ਪ੍ਰਤਿਭਾ ਸ਼ਰਮਾ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਭੁਗਤਾਨ ਕੀਤੇ ਗਏ ਸਨ ।


ਐਸਆਈਏਡੀਐਸ ਮਹੂਆਣਾ ਵਿਖੇ ਲਾਈਟ ਮੋਟਰ ਵਹੀਕਲ (ਐਲਐਮਵੀ) ਇੰਸਟ੍ਰਕਟਰ ਅਤੇ ਜੀਆਈ ਡਰਾਈਵਿੰਗ ਇੰਚਾਰਜ, ਸੁਖਦੇਵ ਸਿੰਘ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਲਈ ਸਿਸਟਮ ਤੱਕ ਆਪਣੀ ਪਹੁੰਚ ਦੀ ਦੁਰਵਰਤੋਂ ਕਰਦਿਆਂ ਗੈਰ-ਕਾਨੂੰਨੀ ਢੰਗ ਨਾਲ ਪ੍ਰਤੀ ਸਰਟੀਫਿਕੇਟ 430 ਰੁਪਏ ਵਸੂਲ ਕੇ ਸਰਕਾਰੀ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ।


ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਚਾਰ ਮੁੱਖ ਮੁਲਜ਼ਮਾਂ-ਗੁਰਦਾਸਪੁਰ ਦੇ ਪਿੰਡ ਮੈਦੋਵਾਲ ਕਲਾਂ ਦਾ ਵਸਨੀਕ ਅਤੇ ਐਮਵੀਆਈ ਅਤੇ ਜੀਆਈ ਡਰਾਈਵਿੰਗ ਇੰਚਾਰਜ ਐਸਆਈਏਡੀਐਸ ਸੈਂਟਰ ਸੁਖਦੇਵ ਸਿੰਘ, ਸ਼ੈਲੀ ਡਾਕੂਮੈਂਟ ਸੈਂਟਰ ਦੇ ਅਮਿਤ ਕੁਮਾਰ ਉਰਫ ਸ਼ੈਲੀ, ਪੰਜਾਬ ਡਾਕੂਮੈਂਟ ਦੇ ਜਗਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ, ਜੋ ਕਿ ਇਸ ਸਮੇਂ ਬਟਾਲਾ ਵਿੱਚ ਤਾਇਨਾਤ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਕੀ ਮੁਲਜ਼ਮਾਂ ਕੁਲਬੀਰ ਡਾਕੂਮੈਂਟ ਸੈਂਟਰ ਦੇ ਕੁਲਬੀਰ ਸਿੰਘ, ਜੀਐਮਡੀ ਡਾਕੂਮੈਂਟ ਸੈਂਟਰ ਦੇ ਰਾਕੇਸ਼ ਕੁਮਾਰ ਅਤੇ ਆਰਟੀਏ ਗੁਰਦਾਸਪੁਰ ਦੀ ਪ੍ਰਤਿਭਾ ਸ਼ਰਮਾ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement