ਖ਼ਬਰਾਂ |

ਤਾਜ਼ਾ |

ਅੰਮ੍ਰਿਤਸਰ ਪੁਲਿਸ ਨੇ 10 ਕਿਲੋ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕੀਤਾ ਕਾਬੂ
Published : Aug 5, 2026, 1:34 pm IST
Updated : Aug 5, 2026, 1:34 pm IST
SHARE ARTICLE
Amritsar Police arrest two accused with 10 kg of heroin.
Amritsar Police arrest two accused with 10 kg of heroin.

ਘਰਿੰਡਾ ਥਾਣੇ ’ਚ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਕੀਤਾ ਗਿਆ ਦਰਜ

ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।  ਪੁਲਿਸ ਨੇ ਕਿਹਾ ਕਿ ਇਸ ਕਾਰਵਾਈ ਨਾਲ ਰਾਜ ਵਿੱਚ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇੱਕ ਪੋਸਟ ਵਿੱਚ ਕਿਹਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 10 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਨੈੱਟਵਰਕ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਅੰਮ੍ਰਿਤਸਰ ਦੇ ਘਰਿੰਡਾ ਥਾਣੇ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਯਾਦਵ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ ਤਾਂ ਜੋ ਤਸਕਰੀ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ ਅਤੇ ਇਸ ਵਿੱਚ ਸ਼ਾਮਲ ਸਾਰੇ ਭਾਈਵਾਲਾਂ ਦੀ ਪਛਾਣ ਕਰਕੇ ਪੂਰੇ ਸਪਲਾਈ ਸਿਸਟਮ ਨੂੰ ਤਬਾਹ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਸੂਬੇ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਦੇ ਆਪਣੇ ਸੰਕਲਪ 'ਤੇ ਕਾਇਮ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਪ੍ਰਦਰਸ਼ਨਕਾਰੀ ਨੌਜਵਾਨ ਦੇਸ਼-ਵਿਰੋਧੀ ਨਹੀਂ', Mohan Bhagwat ਦਾ Gen Z 'ਤੇ ਵੱਡਾ ਬਿਆਨ

07 Aug 2026 2:56 PM

"RSS ਦੇ ਚਮਚੋ ਬਾਹਰ ਜਾਓ", Raja Warring ਦੀ Meeting 'ਚ 'GoBackBaghel' ਦੀਆਂ T-Shirts ਲੈ ਕੇ ਪਹੁੰਚੇ ਪ੍ਰਦਰਸ਼ਨਕਾਰੀ

06 Aug 2026 3:14 PM

Raja Warring ਨੇ ਜਿਹੜੇ ਮੁੰਡੇ ਤੋਂ Channi ਨੂੰ ਫ਼ੋਨ ਲਵਾਇਆ, ਉਸ 'ਤੇ ਚਿੱਟੇ ਦਾ ਪਰਚਾ' - Tarunpreet Singh Sond

06 Aug 2026 3:13 PM

'ਮੈਨੂੰ ਕੋਈ ਬਿਨਾਂ ਪੱਗ ਤੋ ਫਿਲਮ ਕਰਨ ਲਈ 100 ਕਰੋੜ ਵੀ ਦੇਵੇ, ਮੈਂ ਨਹੀਂ ਕਰਾਂਗਾ': Raj Kundra Exclusive Interview

04 Aug 2026 1:38 PM

'ਕੇਂਦਰ ਸਰਕਾਰ ਬਹੁਤ ਹੀ ਮਾੜੇ ਤਰੀਕੇ ਨਾਲ਼ ਕਰ ਰਹੀ ਕੰਮ', ਬਦਮਾਸ਼ੀ ਨਾਲ਼ ਇਨ੍ਹਾ ਨੇ E20 ਲਿਆਂਦਾ: Inderbir Singh Nijjar

04 Aug 2026 1:37 PM
Advertisement