ਖ਼ਬਰਾਂ |

ਤਾਜ਼ਾ |

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ 12 ਵਾਟਰ ਕੂਲਰ ਭੇਟ ਕੀਤੇ
Published : Aug 5, 2026, 3:09 pm IST
Updated : Aug 5, 2026, 3:09 pm IST
SHARE ARTICLE
Bank of India donates 12 water coolers at Sri Darbar Sahib for the convenience of devotees
Bank of India donates 12 water coolers at Sri Darbar Sahib for the convenience of devotees

ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬੈਂਕ ਆਫ਼ ਇੰਡੀਆ ਵੱਲੋਂ ਅੱਜ 12 ਵਾਟਰ ਕੂਲਰ ਭੇਟ ਕੀਤੇ ਗਏ। ਇਸ ਮੌਕੇ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਬੈਂਸ, ਮਾਰਕੀਟਿੰਗ ਮੈਨੇਜਰ ਸ੍ਰੀ ਅਭੀਜੀਤ ਰੰਜਨ, ਬ੍ਰਾਚ ਮੈਨੇਜਰ ਸ. ਵਿਕਰਮਜੀਤ ਸਿੰਘ, ਬ੍ਰਾਚ ਆਫੀਸਰ ਕੇਸ਼ਵ ਸਿੰਘ ਸਿੰਗਲਾ,  ਗੁਰਮੁੱਖ ਸਿੰਘ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ  ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ  ਸ਼ਾਹਬਾਜ਼ ਸਿੰਘ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਆਪਣੀ ਸਮਰਥਾ ਅਨੁਸਾਰ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦੀਆਂ ਹਨ। ਇਸੇ ਤਹਿਤ ਹੀ ਅੱਜ ਬੈਂਕ ਆਫ਼ ਇੰਡੀਆ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦੀ ਸਹੂਲਤ ਲਈ 12 ਵਾਟਰ ਕੂਲਰ ਭੇਟ ਕੀਤੇ ਹਨ। ਇਸ ਮੌਕੇ ਸਕੱਤਰ ਸ. ਮਥਰੇਵਾਲ ਨੇ ਬੈਂਕ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਵੀ ਆਸ ਪ੍ਰਗਟਾਈ ਕਿ ਉਹ ਗੁਰੂ ਘਰ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਇਸੇ ਦੌਰਾਨ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਬੈਂਸ ਨੇ ਕਿਹਾ ਕਿ ਬੈਂਕ ਆਫ਼ ਇੰਡੀਆਂ ਦੇ ਅਧਿਕਾਰੀਆਂ ਵੱਲੋਂ ਅੱਜ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬੈਂਕ ਕਰਮਚਾਰੀਆਂ ’ਤੇ ਇਸੇ ਤਰ੍ਹਾਂ ਆਪਣੀ ਰਹਿਮਤ ਬਣਾਈ ਰੱਖਣ ਅਤੇ ਸੰਗਤਾਂ ਦੀ ਸੇਵਾ ਕਰਨ ਦਾ ਬਲ ਪ੍ਰਦਾਨ ਕਰਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ! AAP ਦਾ BJP 'ਤੇ ਵੱਡਾ ਇਲਜ਼ਾਮ

19 Aug 2026 3:11 PM

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM
Advertisement