ਖ਼ਬਰਾਂ |

ਤਾਜ਼ਾ |

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼
Published : Aug 5, 2026, 9:05 pm IST
Updated : Aug 5, 2026, 9:05 pm IST
SHARE ARTICLE
Bhagwant Mann government waives off electricity bills of all cow shelters across Punjab
Bhagwant Mann government waives off electricity bills of all cow shelters across Punjab

152 ਹੋਰ ਗਊਸ਼ਾਲਾਵਾਂ ਨੂੰ ਮਿਲੇਗਾ ਲਾਭ, ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ 518 ਹੋ ਜਾਵੇਗੀ

ਚੰਡੀਗੜ੍ਹ: ਇੱਕ ਵੱਡੀ ਲੋਕ-ਹਿੱਤੂ ਪਹਿਲਕਦਮੀ ਕਰਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮਾਫ਼ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਫੈਸਲੇ ਨਾਲ 152 ਹੋਰ ਗਊਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਦਾ ਲਾਭ ਮਿਲੇਗਾ, ਜਿਸ ਨਾਲ ਪੰਜਾਬ ਸਰਕਾਰ ਤੋਂ ਮੁਫ਼ਤ ਬਿਜਲੀ ਪ੍ਰਾਪਤ ਕਰਨ ਵਾਲੀਆਂ ਗਊਸ਼ਾਲਾਵਾਂ ਦੀ ਕੁੱਲ ਗਿਣਤੀ ਵਧ ਕੇ 518 ਹੋ ਜਾਵੇਗੀ।

ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬੇ ਭਰ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਿਪਟਣ ਵਿੱਚ ਗਊਸ਼ਾਲਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਮੌਜੂਦਾ ਸਮੇਂ ਵਿੱਚ 366 ਗੌਸ਼ਾਲਾਵਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਹੁਣ 152 ਹੋਰ ਗਊਸ਼ਾਲਾਵਾਂ ਨੂੰ ਇਸ ਸਹੂਲਤ ਅਧੀਨ ਲਿਆਂਦਾ ਜਾਵੇਗਾ। ਇਹਨਾਂ ਸਾਰੀਆਂ ਗਊਸ਼ਾਲਾਵਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਬਿਜਲੀ ਮਿਲੇਗੀ ਅਤੇ ਇਹਨਾਂ ਨੂੰ ਸਪਲਾਈ ਕੀਤੀ ਜਾਣ ਵਾਲੀ ਬਿਜਲੀ ਲਈ ਇੱਕ ਪੈਸਾ ਵੀ ਨਹੀਂ ਲਿਆ ਜਾਵੇਗਾ।"

ਇਨ੍ਹਾਂ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਗਊਸ਼ਾਲਾਵਾਂ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਗੌ-ਧਨ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾ ਸਕੇ। ਮੇਰੇ ਦਰਵਾਜ਼ੇ ਗਊਸ਼ਾਲਾਵਾਂ ਲਈ ਹਮੇਸ਼ਾ ਖੁੱਲ੍ਹੇ ਹਨ, ਜੋ ਬੇਸਹਾਰਾ ਪਸ਼ੂਆਂ ਦੀ ਸੰਭਾਲ ਕਰਕੇ ਇਨਸਾਨੀਅਤ ਦੀ ਵੱਡੀ ਸੇਵਾ ਕਰ ਰਹੀਆਂ ਹਨ, ਜੋ ਨਹੀਂ ਤਾਂ ਸੜਕਾਂ 'ਤੇ ਘੁੰਮਦੇ ਰਹਿੰਦੇ। ਪ੍ਰਬੰਧਕੀ ਕਮੇਟੀਆਂ ਗਊ-ਮਾਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰਨ ਲਈ ਸ਼ਲਾਘਾ ਦੀਆਂ ਹੱਕਦਾਰ ਹਨ, ਅਤੇ ਗਊ-ਸੇਵਾ ਹੀ ਪਰਮ ਪੂਜਾ ਹੈ।"

ਗਊਸ਼ਾਲਾ ਪ੍ਰਬੰਧਕੀ ਕਮੇਟੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੀ.ਐੱਮ. ਭਗਵੰਤ ਸਿੰਘ ਮਾਨ ਨੇ ਕਿਹਾ, "ਵੱਖ-ਵੱਖ ਗਊਸ਼ਾਲਾਵਾਂ ਕੁਸ਼ਲਤਾ ਨਾਲ ਗਊ-ਧਨ ਦੀ ਦੇਖਭਾਲ ਅਤੇ ਸੰਭਾਲ ਕਰ ਰਹੀਆਂ ਹਨ, ਜੋ ਨਹੀਂ ਤਾਂ ਸੜਕਾਂ 'ਤੇ ਘੁੰਮ ਕੇ ਮਾਨਵੀ ਜਾਨਾਂ ਲਈ ਗੰਭੀਰ ਖਤਰਾ ਬਣ ਸਕਦੇ ਸਨ।"

ਮੁੱਖ ਮੰਤਰੀ ਨੇ ਦੁਹਰਾਇਆ, "ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਲੋਕ-ਹਿੱਤੂ ਫੈਸਲੇ ਲੈਣ ਲਈ ਵਚਨਬੱਧ ਹੈ। ਗਊਸ਼ਾਲਾਵਾਂ ਦੇ ਸੁਚੱਜੇ ਪ੍ਰਬੰਧਨ ਅਤੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਇਹਨਾਂ ਨੂੰ ਆਧੁਨਿਕ ਲੀਹਾਂ 'ਤੇ ਤਬਦੀਲ ਕਰਨ ਦੀ ਵੀ ਲੋੜ ਹੈ। ਸੂਬਾ ਸਰਕਾਰ ਇਸ ਕਾਰਜ ਲਈ ਹਰ ਸੰਭਵ ਮਦਦ ਅਤੇ ਸਹਿਯੋਗ ਦੇਵੇਗੀ।"

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਬਿਜਲੀ ਅਤੇ ਸਕੱਤਰ ਪਸ਼ੂ ਪਾਲਣ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement