ਖ਼ਬਰਾਂ |

ਤਾਜ਼ਾ |

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ’ਚੋਂ ਇੱਕ ਸੁਖਦੇਵ ਸਿੰਘ ਦਾ ਮੋਟਰਸਾਈਕਲ ਚੋਰੀ
Published : Aug 5, 2026, 9:40 pm IST
Updated : Aug 5, 2026, 9:40 pm IST
SHARE ARTICLE
Motorcycle of Sukhdev Singh, one of the five beloved ones of Sri Akal Takht Sahib, stolen
Motorcycle of Sukhdev Singh, one of the five beloved ones of Sri Akal Takht Sahib, stolen

ਘਰ ਬਾਹਰੋਂ ਵਰ੍ਹਦੇ ਮੀਂਹ ’ਚ ਹੀ ਲੈ ਗਿਆ ਮੋਟਰਸਾਈਕਲ, ਸੀਸੀਟੀਵੀ ’ਚ ਆਈ ਤਸਵੀਰ

ਅੰਮ੍ਰਿਤਸਰ: ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ’ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ। ਤਾਜ਼ਾ ਮਾਮਲਾ ਸੁਲਤਾਨਵਿੰਡ ਰੋਡ ਸਥਿਤ ਕਲੋਨੀ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵਿੱਚ ਸੇਵਾ ਨਿਭਾਉਣ ਵਾਲੇ ਭਾਈ ਸੁਖਦੇਵ ਸਿੰਘ ਦਾ ਘਰ ਦੇ ਬਾਹਰ ਖੜ੍ਹਾ ਸਪਲੈਂਡਰ ਮੋਟਰਸਾਈਕਲ ਅਣਪਛਾਤੇ ਚੋਰ ਵੱਲੋਂ ਚੋਰੀ ਕਰ ਲਿਆ ਗਿਆ। ਇਸ ਘਟਨਾ ਨੇ ਇਲਾਕੇ ਦੇ ਲੋਕਾਂ ਵਿੱਚ ਡਰ ਅਤੇ ਰੋਸ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਚੋਰੀ ਦੀ ਪੂਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਇੱਕ ਨੌਜਵਾਨ ਪਹਿਲਾਂ ਮੋਟਰਸਾਈਕਲ ਦਾ ਲੌਕ ਖੋਲ੍ਹਦਾ ਹੈ ਅਤੇ ਫਿਰ ਬੇਖੌਫ਼ ਹੋ ਕੇ ਉਸ ਨੂੰ ਰੇੜ੍ਹਦਾ ਹੋਇਆ ਲੈ ਜਾਂਦਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚੋਰ ਨੇ ਕੁਝ ਹੀ ਮਿੰਟਾਂ ਵਿੱਚ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਕਿਸੇ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ।

ਸਵੇਰੇ ਜਦੋਂ ਪਰਿਵਾਰ ਨੇ ਘਰ ਦੇ ਬਾਹਰ ਮੋਟਰਸਾਈਕਲ ਨਾ ਦੇਖਿਆ ਤਾਂ ਆਸ-ਪਾਸ ਭਾਲ ਕੀਤੀ। ਬਾਅਦ ਵਿੱਚ ਸੀਸੀਟੀਵੀ ਫੁਟੇਜ ਦੀ ਜਾਂਚ ਕਰਨ 'ਤੇ ਚੋਰੀ ਦਾ ਪਤਾ ਲੱਗਾ। ਇਸ ਤੋਂ ਬਾਅਦ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਦੋਸ਼ੀ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਮੋਟਰਸਾਈਕਲ ਬਰਾਮਦ ਕਰਨ ਦੀ ਮੰਗ ਕੀਤੀ।

ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ ਲਗਾਤਾਰ ਵਧ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਲੋਕ ਆਪਣੇ ਘਰਾਂ ਅਤੇ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਰਾਤ ਸਮੇਂ ਪੁਲਿਸ ਗਸ਼ਤ ਪ੍ਰਭਾਵਸ਼ਾਲੀ ਨਾ ਹੋਣ ਕਰ ਕੇ ਚੋਰ ਬੇਖੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਲਾਕੇ ਵਿੱਚ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਘਟਨਾਵਾਂ 'ਤੇ ਸਖ਼ਤ ਨਕੇਲ ਕੱਸੀ ਜਾਵੇ।

ਉੱਧਰ, ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਸ਼ੱਕੀ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਦੋਸ਼ੀ ਨੂੰ ਕਾਬੂ ਕਰਕੇ ਚੋਰੀ ਹੋਇਆ ਮੋਟਰਸਾਈਕਲ ਬਰਾਮਦ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਹਾਲਾਂਕਿ, ਲਗਾਤਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨੇ ਪੁਲਿਸ ਦੀ ਕਾਰਗੁਜ਼ਾਰੀ ਅਤੇ ਸ਼ਹਿਰ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement