ਨੌਜਵਾਨ ਦੀਆਂ ਲੱਤਾਂ-ਬਾਹਾਂ ਤੋੜ ਕੇ ਸਿਟੀ ਥਾਣੇ ਨੇੜੇ ਸੁੱਟਿਆ
ਜਗਰਾਓਂ : ਜਗਰਾਓਂ ਦੇ ਇਕ 22 ਸਾਲ ਦੇ ਨੌਜਵਾਨ ਨੂੰ ਦਰਜਨ ਦੇ ਕਰੀਬ ਅਣਪਛਾਤੇ ਨੌਜਵਾਨਾਂ ਵੱਲੋਂ ਕਿੱਡਨੈਪ ਕਰ ਕੇ ਉਸ ਦੀ ਕੁਟਮਾਰ ਕਰ ਕੇ ਅੱਧਮਰੀ ਹਾਲਤ ਵਿੱਚ ਸਿਟੀ ਥਾਣਾ ਨੇੜੇ ਸੁੱਟ ਦਿੱਤਾ ਜਾਂਦਾ ਹੈ। ਪੀੜਤ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਪੀੜਤ ਨੌਜਵਾਨ ਦੀਆਂ ਟੁੱਟੀਆਂ ਲੱਤਾਂ-ਬਾਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ । ਪੀੜਤ ਦੇ ਪਰਿਵਾਰਕ ਮੈਂਬਰਾਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਗੱਲਬਾਤ ਕਰਦਿਆਂ ਪੀੜਤ ਨੌਜਵਾਨ ਸਨੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਸ ਦਾ ਕੁਝ ਨੌਜਵਾਨਾਂ ਨਾਲ ਅਕਸਰ ਝਗੜਾ ਰਹਿੰਦਾ ਸੀ ਅਤੇ ਹੁਣ ਉਨ੍ਹਾਂ ਵਿੱਚੋਂ ਹੀ ਕੁਝ ਨੌਜਵਾਨਾਂ ਨੇ ਅਣਪਛਾਤੇ ਨੌਜਵਾਨਾਂ ਨਾਲ ਮਿਲ ਕੇ ਉਸ ਨੂੰ ਜਗਰਾਓਂ ਤੋਂ ਰਾਏਕੋਟ ਵੱਲ ਲਿਜਾ ਕੇ ਉਸ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕੀਤੀ। ਉਸ ਦੀਆਂ ਲੱਤਾਂ-ਬਾਹਾਂ ਤੋੜ ਕੇ ਥਾਣਾ ਸਿਟੀ ਜਗਰਾਓਂ ਨੇੜੇ ਸੁੱਟ ਗਏ । ਉਹ ਹੁਣ ਆਪਣੇ ਲਈ ਇਨਸਾਫ ਦੀ ਮੰਗ ਕਰਦੇ ਹਨ।
ਇਸ ਬਾਰੇ ਜਦੋਂ ਜਗਰਾਓਂ ਦੇ ਡੀ.ਐਸ.ਪੀ. ਜਸਵਿੰਦਰ ਸਿੰਘ ਢੀਂਡਸਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਲਾਜ ਲਈ ਪੀੜਤ ਨੌਜਵਾਨ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ। ਜਲਦੀ ਹੀ ਪੁਲਿਸ ਸਨੀ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕਰਨ ਵਾਲਿਆਂ ਨੂੰ ਕਾਬੂ ਕਰ ਲਵੇਗੀ।
