
ਗੁਰਦਾਸਪੁਰ ਦੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਅਕਾਲੀ ਦਲ 'ਤੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਨੇਤਾ ਖ਼ੁਦ ਹੀ ਜਸਟਿਸ ਰਣਜੀਤ ਸਿੰਘ ਰੀਪੋਰਟ ਸਬੰਧੀ ਵਿਵਾਦਤ.............
ਗੁਰਦਾਸਪੁਰ : ਗੁਰਦਾਸਪੁਰ ਦੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਅਕਾਲੀ ਦਲ 'ਤੇ ਦੋਸ਼ ਲਾਇਆ ਕਿ ਅਕਾਲੀ ਦਲ ਦੇ ਨੇਤਾ ਖ਼ੁਦ ਹੀ ਜਸਟਿਸ ਰਣਜੀਤ ਸਿੰਘ ਰੀਪੋਰਟ ਸਬੰਧੀ ਵਿਵਾਦਤ ਅਤੇ ਆਪਸੀ ਵਿਰੋਧੀ ਬਿਆਨਬਾਜ਼ੀ ਕਰ ਕੇ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ਨੇ ਗੋਲੀ ਚਲਾਉਣ ਦੇ ਆਦੇਸ਼ ਨਹੀਂ ਦਿਤੇ ਸੀ ਤਾਂ ਉਹ ਸੁਮੇਧ ਸੈਣੀ ਨੂੰ ਦੋਸ਼ੀ ਕਿਉਂ ਨਹੀਂ ਠਹਿਰਾ ਰਹੇ।
ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਬੌਖ਼ਲਾਹਟ 'ਚ ਆ ਕੇ ਗੁਮਰਾਹਕੁਨ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਰੀਪੋਰਟ 'ਚ ਪ੍ਰਕਾਸ਼ ਸਿੰਘ ਬਾਦਲ ਦਾ ਸਿੱਧਾ ਨਾਂ ਸ਼ਾਮਲ ਨਹੀਂ ਪਰ ਉਨ੍ਹਾਂ ਦਾ ਕੀਤਾ ਪਾਪ ਬੋਲ ਰਿਹਾ ਹੈ ਜੋ ਉਨ੍ਹਾਂ ਨੂੰ ਆਰਾਮ ਨਾਲ ਨਹੀਂ ਬੈਠਣ ਦਿੰਦਾ। ਜਾਖੜ ਨੇ ਸਥਾਨਕ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਨਿਵਾਸ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ
ਕਿਹਾ ਕਿ ਉਹ ਅਪਣੇ ਹਲਕੇ 'ਚ ਸਪੋਰਟਸ ਪਾਰਕ ਜਲਦੀ ਬਣਾਉਣਗੇ ਅਤੇ ਇਸ ਲਈ ਜ਼ਰੂਰਤ ਅਨੁਸਾਰ ਫ਼ੰਡ ਹਨ। ਉਨ੍ਹਾਂ ਕਿਹਾ ਕਿ ਅਪਣੇ ਛੇ ਵਿਧਾਨ ਸਭਾ ਹਲਕਿਆਂ ਦੇ ਵਿਕਾਸ ਲਈ ਉਨ੍ਹਾਂ ਨੇ 40-40 ਲੱਖ ਰੁਪਏ ਅਪਣੇ ਸੰਸਦ ਏਰੀਆ ਲੋਕਲ ਵਿਕਾਸ ਫ਼ੰਡ ਵਿਚੋਂ ਜਾਰੀ ਕਰ ਦਿਤੇ ਹਨ।