
ਪੰਜਾਬ ਕਾਂਗਰਸ ਪ੍ਰਧਾਨ ਅਤੇ ਐਮਪੀ ਸੁਨੀਲ ਜਾਖੜ ਸਣੇ ਕੈਬਿਨਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ
ਪੰਜਾਬ ਕਾਂਗਰਸ ਪ੍ਰਧਾਨ ਅਤੇ ਐਮਪੀ ਸੁਨੀਲ ਜਾਖੜ ਸਣੇ ਕੈਬਿਨਟ ਮੰਤਰੀਆਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਨਵਜੋਤ ਸਿੰਘ ਸਿੱਧੂ, ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ, ਵਿਧਾਇਕ ਕੁਸ਼ਲਦੀਪ ਸਿੰਘ ਕਿਕੀ ਢਿਲੋਂ ਤੋਂ ਇਲਾਵਾ ਇਕ ਦਰਜਨ ਦੇ ਕਰੀਬ ਕਾਂਗਰਸੀ ਆਗੂਆਂ ਵਲੋਂ ਅੱਜ ਬਰਗਾੜੀ, ਬਹਿਬਲਕਲਾਂ, ਬੁਰਜ ਜਵਾਹਰ ਸਿੰਘ ਵਾਲਾ ਆਦਿ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ ਜਾ ਰਿਹਾ ਹੈ.
ਜਾਣਕਾਰੀ ਮੁਤਾਬਿਕ ਇਹਨਾਂ ਚੋਂ ਕੋਈ ਵੀ ਇਨਸਾਫ ਮੋਰਚੇ ਵਿਚ ਤਾਂ ਨਹੀਂ ਗਿਆ ਪਰ ਗੋਲੀਕਾਂਡ ਦੇ ਪੀੜਤ ਪਰਵਾਰਾਂ ਨਾਲ ਮੁਲਾਕਾਤਾਂ, ਉਹਨਾਂ ਦੇ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ. ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰੀਪੋਰਟ ਮੁਤਾਬਿਕ ਪੀੜਤਾਂ ਲਈ ਕੀਤੇ ਵਾਅਦੇ ਪੁਗਾਉਣ ਦੇ ਨਾਲ ਨਾਲ ਸਬੰਧਤ ਪਿੰਡਾਂ ਨੂੰ ਕੁਝ ਗਰਾਂਟਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ.