
ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰੀਕਾਰਡਤੋੜ ਵਾਧੇ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ.............
ਚੰਡੀਗੜ੍ਹ : ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਏ ਰੀਕਾਰਡਤੋੜ ਵਾਧੇ ਲਈ ਕੇਂਦਰ ਸਰਕਾਰ ਦੀਆਂ ਨੁਕਸਦਾਰ ਨੀਤੀਆਂ ਦੀ ਕਰੜੀ ਨਿੰਦਾ ਕੀਤੀ ਤੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਹੁਣ ਉਹ ਇਸ ਮਸਲੇ ਉਤੇ ਡਾ. ਮਨਮੋਹਨ ਸਿੰਘ ਨੂੰ ਦਿਤੀਆਂ ਗਈਆਂ ਅਪਣੀਆਂ ਸਲਾਹਾਂ ਉਤੇ ਖ਼ੁਦ ਅਮਲ ਕਰਨ। ਬਾਜਵਾ ਨੇ ਮੰਗ ਕੀਤੀ ਕਿ ਪਟਰੌਲ ਤੇ ਡੀਜ਼ਲ ਨੂੰ ਜੀਐਸਟੀ ਸਿਸਟਮ ਅੰਦਰ ਲਿਆਂਦਾ ਜਾਵੇ
ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਫ਼ੌਰੀ ਰਾਹਤ ਦੇਣ ਲਈ ਪਟਰੌਲੀਅਮ ਪਦਾਰਥਾਂ ਉਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਅਤੇ ਵੈਟ ਦੀਆਂ ਦਰਾਂ ਵਿਚ ਤੁਰਤ ਕਮੀ ਕੀਤੀ ਜਾਵੇ। ਪੰਚਾਇਤ ਮੰਤਰੀ ਨੇ ਕਿਹਾ, “ਮੁਲਕ ਵਿਚ ਪਟਰੌਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਨੇ ਪਿਛਲੇ ਸਾਰੇ ਰੀਕਾਰਡ ਮਾਤ ਪਾ ਦਿਤੇ ਹਨ। ਮੋਦੀ ਨੇ ਇਸ ਮਾਮਲੇ ਬਾਰੇ ਹੁਣ ਚੁੱਪ ਕਿਉਂ ਧਾਰੀ ਹੋਈ ਹੈ? ਉਨ੍ਹਾਂ ਕਿਸੇ ਸਮੇਂ ਡਾ. ਮਨਮੋਹਨ ਸਿੰਘ ਨੂੰ ਪਟਰੌਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਸੀ।