
ਲੋਕਾਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਦੱਸਿਆ ਜਾਇਜ਼
ਬਟਾਲਾ- ਬਟਾਲਾ ਦੀ ਪਟਾਕਾ ਫੈਕਟਰੀ 'ਚ ਹੋਏ ਭਿਆਨਕ ਧਮਾਕੇ ਨੇ 23 ਲੋਕਾਂ ਦੀ ਜਾਨ ਲੈ ਲਈ ਅਤੇ ਇਸ ਹਾਦਸੇ 'ਚ ਕਈ ਲੋਕ ਜ਼ਖਮੀ ਹੋਏ ਹਨ। ਧਮਾਕੇ 'ਚ ਸ਼ਿਕਾਰ ਹੋਏ ਲੋਕਾਂ ਦੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਨ ਲਈ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਘਟਨਾ ਸਥਾਨ ਤੇ ਪੁੱਜੇ ਹਨ ਅਤੇ ਜ਼ਖਮੀਆਂ ਨਾਲ ਹਸਪਤਾਲ 'ਚ ਜਾ ਕੇ ਮੁਲਾਕਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਇਸ ਹਾਦਸੇ ਦੀ ਪੂਰੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਸ਼ਖਸ਼ ਨੂੰ ਬਖਸ਼ਿਆ ਨਹੀਂ ਜਾਵੇਗਾ।
ਚਾਹੇ ਕੋਈ ਵੱਡਾ ਅਧਿਕਾਰੀ ਹੀ ਕਿਉਂ ਨਾ ਹੋਵੇ। ਦੱਸ ਦਈਏ ਕਿ ਇਸ ਧਮਾਕੇ ਨੂੰ ਲੈਕੇ ਇਲਾਕਾ ਨਿਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਵਲੋਂ ਜਾਂਚ ਦੀ ਮੰਗ ਕਰਦੇ ਹੋਏ ਰੋਸ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਪ੍ਰਸ਼ਾਸ਼ਨ ਵਲੋਂ ਨਾਜ਼ਕ ਸਥਿਤੀ ਦੇ ਮੱਦੇ ਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਹੁਣ ਦੇਖਣਾ ਹੋਵੇਗਾ ਕਿ ਜਾਂਚ ਤੋਂ ਬਾਅਦ ਧਮਾਕੇ ਦੇ ਕੀ ਕਾਰਨ ਨਿਕਲ ਕੇ ਸਾਹਮਣੇ ਆਉਂਦੇ ਹਨ।