'ਆਪ' ਵਿਧਾਇਕਾਂ ਦਾ ਪੰਜਾਬ ਸਰਕਾਰ 'ਤੇ ਹਮਲਾ, ਹਰ ਫ਼ਰੰਟ 'ਤੇ ਫੇਲ੍ਹ ਰਹਿਣ ਦਾ ਦਿਤਾ 'ਖਿਤਾਬ'!
Published : Sep 5, 2020, 7:43 pm IST
Updated : Sep 5, 2020, 7:43 pm IST
SHARE ARTICLE
Manpreet Badal
Manpreet Badal

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮਨਪ੍ਰੀਤ ਬਾਦਲ ਨੂੰ ਕੋਸਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀ ਕਾਂਗਰਸ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ ਕਰਾਰ ਦਿੰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਮੁਸ਼ਕਲਾਂਂ ਬਾਰੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਰੱਜ ਕੇ ਕੋਸਿਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਬਾਕੀ ਵਰਗਾਂ ਵਾਂਗ ਕਾਂਗਰਸ ਦੀ 'ਰਾਜਾਸ਼ਾਹੀ' ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰੱਜ ਕੇ ਜ਼ਲੀਲ ਤੇ ਨਿਰਾਸ਼ ਕੀਤਾ ਹੈ।

Baldev SinghBaldev Singh

ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਨਿਕੰਮਾ ਅਤੇ ਲਿਫਾਫੇਬਾਜ਼ ਵਿੱਤ ਮੰਤਰੀ ਦੱਸਦਿਆਂ ਕਿਹਾ ਕਿ ਵਿੱਤ ਮੰਤਰੀ ਸਿਰਫ਼ 'ਗੱਲਾਂ ਦਾ ਕੜਾਹ' ਬਣਾਉਣ 'ਚ ਹੀ ਮਾਹਿਰ ਹਨ, ਇਸ ਤੋਂ ਵੱਧ ਨਾ ਉਨ੍ਹਾਂ ਦੀ ਕੋਈ ਪੁੱਗਤ ਹੈ ਅਤੇ ਨਾ ਹੀ ਕੋਈ ਕਾਬਲੀਅਤ ਹੈ ਹਾਲਾਂਕਿ ਉਨ੍ਹਾਂ ਕੋਲ ਵਿੱਤ ਮੰਤਰੀ ਦਾ 8-9 ਸਾਲ ਦਾ ਤਜਰਬਾ ਹੈ।

Manpreet BadalManpreet Badal

'ਆਪ' ਵਿਧਾਇਕਾਂ ਨੇ ਕਿਹਾ ਕਿ ਜਿਵੇਂ ਮੌਂਨਟੇਕ ਸਿੰਘ ਆਹਲੂਵਾਲੀਆ ਦੀ ਰਿਪੋਰਟ ਨੂੰ ਪੰਜਾਬ ਵਿਰੋਧੀ, ਕਿਸਾਨ ਵਿਰੋਧੀ, ਦੁਕਾਨਦਾਰ ਅਤੇ ਮੁਲਾਜ਼ਮ ਵਿਰੋਧੀ ਹਨ, ਓਵੇਂ ਹੀ ਵਿਭਾਗਾਂ ਦਾ ਪੁਨਰਗਠਨ ਕਰਨ, ਭਰਤੀ ਨਾ ਕਰਨੀ, ਮਿਲਦੇ ਭੱਤੇ ਫਰੀਜ ਕਰਨ ਦੀਆਂ ਸਿਫ਼ਾਰਿਸ਼ਾਂ ਮੁਲਾਜ਼ਮ ਤੇ ਪੈਨਸ਼ਨਰਾਂ ਲਈ ਘਾਤਕ ਹਨ।

Captain Amarinder Singh Captain Amarinder Singh

ਉਨ੍ਹਾਂ ਮੁੱਖ ਮੰਤਰੀ ਨੂੰ ਫਰਵਰੀ 2017 ਦਾ ਚੋਣ ਮਨੋਰਥ ਪੱਤਰ ਯਾਦ ਕਰਵਾਇਆ ਕਿ ਪੁਰਾਣੀ ਪੈਨਸ਼ਨ ਬਹਾਲ ਕਰਨੀ, ਕੱਚੇ ਕਰਮਚਾਰੀ ਪੱਕੇ ਕਰਨੇ, ਤਨਖ਼ਾਹ ਕਮਿਸ਼ਨ ਦੇਣ ਵਰਗੇ ਕੀਤੇ ਵਾਅਦੇ ਪੂਰੇ ਕਰਕੇ ਚੋਣ ਮਨੋਰਥ ਪੱਤਰ ਦੀ ਸੰਵਿਧਾਨਿਕ ਸਾਰਥਿਕਤਾ ਸੁਰਜੀਤ ਰੱਖੀ ਜਾਵੇ।

Principal BudhramPrincipal Budhram

'ਆਪ' ਵਿਧਾਇਕਾਂ ਨੇ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨੂੰ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ, ਕਿਸਾਨਾਂ, ਮਜ਼ਦੂਰਾਂ, ਦਲਿਤਾਂ, ਦੁਕਾਨਦਾਰਾਂ ਆਦਿ ਦੀਆਂ ਜੇਬਾਂ ਕੱਟ ਕੇ ਖ਼ਜ਼ਾਨਾ ਨਹੀਂ ਭਰਨਾ, ਇਸ ਲਈ ਮਾਫ਼ੀਆ ਰਾਜ ਨੂੰ ਨੱਥ ਪਾਉਣੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement