
ਆਰਡੀਨੈਂਸਾਂ ਦੇ ਹੱਕ 'ਚ ਬਿਆਨ ਦੇਣ ਪਿੱਛੇ ਪ੍ਰਕਾਸ਼ ਬਾਦਲ ਅਪਣੀ ਮਜਬੂਰੀ ਦੱਸੇ : ਕਾਂਗਰਸੀ ਆਗੂ
ਕੁਰਬਾਨੀਆਂ ਦਾ ਰਾਗ ਅਲਾਪਣ ਵਾਲੇ ਬਾਦਲ ਦੇ ਰਾਜ 'ਚ ਹੀ ਹੋਈ ਧਾਰਮਕ ਗ੍ਰੰਥਾਂ ਦੀ ਬੇਅਦਬੀ
to
ਚੰਡੀਗੜ੍ਹ, 4 ਸਤੰਬਰ (ਨੀਲ ਭਲਿੰਦਰ ਸਿੰਘ) : ਸੂਬੇ ਦੇ ਸਿਆਸੀ ਨਕਸ਼ੇ ਤੋਂ ਅਲੋਪ ਹੋਈ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਹੱਥ ਪੈਰ ਮਾਰ ਰਹੇ ਬਾਦਲ ਪਰਵਾਰ ਦੇ ਮੁਖੀ ਵਲੋਂ ਖੇਤੀ ਆਰਡੀਨੈਸਾਂ ਦੇ ਹੱਕ ਵਿਚ ਦਿਤੇ ਬਿਆਨ ਨੇ ਪੰਥ ਤੇ ਕਿਸਾਨੀ ਹਿਤੈਸ਼ੀ ਪਾਰਟੀ ਦਾ ਚਿਹਰਾ ਨੰਗਾ ਕਰ ਦਿਤਾ। ਕਾਂਗਰਸੀ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ ਉਤੇ ਪ੍ਰਤੀਕਿਰਿਆਂ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਇਹ ਦੱਸਣ ਕਿ ਕਿਸ ਮਜਬੂਰੀ ਹੇਠ ਉਨ੍ਹਾਂ ਨੇ ਕਿਸਾਨੀ ਦਾ ਗਲਾ ਘੋਟਣ ਵਾਲੇ ਆਰਡੀਨੈਂਸਾਂ ਦੀ ਹਮਾਇਤ ਕੀਤੀ ਹੈ।
ਅੱਜ ਇਥੇ ਪਾਰਟੀ ਹੈਡਕੁਆਟਰ ਤੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਵਿਚ ਪੰਜ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਬਲਬੀਰ ਸਿੰਘ ਸਿੱਧੂ, ਅਰੁਨਾ ਚੌਧਰੀ ਤੇ ਭਾਰਤ ਭੂਸ਼ਣ ਆਸ਼ੂ ਅਤੇ ਛੇ ਵਿਧਾਇਕਾਂ ਦਰਸ਼ਨ ਸਿੰਘ ਬਰਾੜ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਪ੍ਰੀਤਮ ਸਿੰਘ ਕੋਟਭਾਈ, ਬਰਿੰਦਰਮੀਤ ਸਿੰਘ ਪਾਹੜਾ, ਕੁਲਬੀਰ ਸਿੰਘ ਜ਼ੀਰਾ ਤੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ 60 ਸਾਲ ਦੀ ਰਾਜਨੀਤੀ ਵਿਚ ਅਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਅਪਣੀ ਨੂੰਹ ਦੀ ਕੇਂਦਰੀ ਮੰਤਰੀ ਦੀ ਕੁਰਸੀ ਖਾਤਰ ਕਿਸਾਨਾਂ ਦਾ ਗਲਾ ਘੋਟਣ ਵਾਲੇ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ।
ਉਨ੍ਹਾਂ ਕਿਹਾ ਕਿ ਆਰਡੀਨੈਂਸਾਂ ਦੀ ਹਮਾਇਤ ਕਰਨ ਵੇਲੇ ਬਜ਼ੁਰਗ ਅਕਾਲੀ ਆਗੂ ਨੂੰ ਅਪਣੀ ਮਜਬੂਰੀ ਵੀ ਦੱਸ ਦੇਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਾਡੀ ਸਰਕਾਰ ਉਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾ ਰਹੇ ਹਨ ਪਰ ਅਸਲੀਅਤ ਇਹ ਹੈ ਕਿ ਬਾਦਲ ਪਰਵਾਰ ਅਪਣੀ ਕੁਰਸੀ ਖਾਤਰ ਕਿਸਾਨਾਂ ਨਾਲ ਧਰੋਹ ਕਮਾ ਰਿਹਾ ਹੈ।
ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸੇਧਣ ਤੋਂ ਪਹਿਲਾਂ ਅਕਾਲੀ ਦਲ ਦੇ ਸਰਪ੍ਰਸਤ ਨੂੰ ਅਪਣੀ ਪੀੜ੍ਹੀ ਹੇਠਾ ਸੋਟਾ ਫੇਰ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕੁਰਬਾਨੀਆਂ ਦਾ ਰਾਗ ਅਲਾਪਣ ਵਾਲੇ ਵੱਡੇ ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਹੀ ਧਾਰਮਕ ਗ੍ਰੰਥਾਂ ਦੀ ਬੇਅਦਬੀ ਹੋਈ। ਹੋਰ ਤਾਂ ਹੋਰ ਬੇਅਦਬੀ ਕਾਰਨ ਵਲੂੰਧਰੇ ਹੋimageਏ ਹਿਰਦੇ ਨਾਲ ਸ਼ਾਂਤਮਈ ਗੁਰੂ ਦਾ ਜਾਪ ਕਰ ਰਹੀ ਸਿੱਖ ਕੌਮ ਉਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਧਰਮ ਦੀ ਅਲੰਬਰਦਾਰ ਬਣੀ ਪਾਰਟੀ ਦੇ ਰਾਜ ਵਿਚ ਨਸ਼ਿਆਂ ਦਾ ਕਾਰੋਬਾਰ ਵਧਿਆ ਫੁਲਿਆ ਜਿਸ ਦੇ ਕੰਢੇ ਸਾਡੀ ਸਰਕਾਰ ਨੂੰ ਚੁਗਣੇ ਪਏ।
ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਸਾਬਕਾ ਅਕਾਲੀ ਮੁੱਖ ਮੰਤਰੀ ਵਲੋਂ ਅਪਣੀ ਪਾਰਟੀ ਨੂੰ ਸਿਆਸੀ ਨਕਸ਼ੇ 'ਤੇ ਉਭਾਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਮਗਰਮੱਛ ਦੇ ਹੰਝੂਆਂ ਸਮਾਨ ਹਨ ਜਿਨ੍ਹਾਂ 'ਤੇ ਸੂਬੇ ਦੇ ਲੋਕ ਹੁਣ ਭੋਰਾ ਵੀ ਝਕੀਨ ਨਹੀਂ ਕਰਨਗੇ। ਅਕਾਲੀ ਦਲ ਹਰ ਫ਼ਰੰਟ 'ਤੇ ਫੇਲ ਹੋ ਚੁੱਕੀ ਹੈ। ਇਸੇ ਪਾਰਟੀ ਦੇ ਕਬਜ਼ੇ ਵਾਲੀ ਸ਼੍ਰੋਮਣੀ ਕਮੇਟੀ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਦਾ ਗ਼ਾਇਬ ਹੋਣਾ ਵੀ ਇਸ ਪਾਰਟੀ ਦੇ ਮੱਥੇ ਉਤੇ ਇਕ ਹੋਰ ਕਲੰਕ ਹੈ।