
ਚੰਡੀਗੜ੍ਹ ਵਿਖੇ ਅਪਣੇ ਘਰ ਦਿਲ ਦਾ ਦੌਰਾ ਪੈਣ ਨਾਲ ਹੋਇਆ ਦੇਹਾਂਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਹਰਚਰਨ ਸਿੰਘ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਹਰਚਰਨ ਸਿੰਘ ਦੇ ਭਰਾ ਜੀਪੀ ਸਿੰਘ ਨੇ ਇਹ ਜਾਣਕਾਰੀ ਦਿੱਤੀ।
Harcharan singh
ਇੱਥੇ ਦੱਸਣਾ ਬਣਦਾ ਹੈ ਕਿ ਹਰਚਰਨ ਸਿੰਘ ਅਗਸਤ 2015 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਤੌਰ ਮੁੱਖ ਸਕੱਤਰ ਵਜੋਂ ਸੇਵਾ ਨਿਭਾਉਣ ਲਈ ਆਏ ਸਨ। ਤਿੰਨ ਸਾਲ ਦੇ ਠੇਕੇ 'ਤੇ ਰੱਖੇ ਮੁੱਖ ਸਕੱਤਰ ਨੂੰ ਵਿਵਾਦਾਂ ਕਾਰਨ 23 ਮਹੀਨਿਆਂ ਦੇ ਅੰਦਰ ਹੀ ਆਪਣੀ ਨੌਕਰੀ ਤੋਂ ਅਸਤੀਫ਼ਾ ਦੇਣਾ ਪਿਆ ਸੀ।
SGPC
ਹਰਚਰਨ ਸਿੰਘ ਨੂੰ 19 ਮਈ 2016 'ਚ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚ ਸ਼ਾਰਟ ਸਰਕਟ ਕਾਰਨ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ 'ਤੇ ਪਸ਼ਚਾਤਾਪ ਨਾ ਕਰਨ ਦੇ ਕਾਰਨ 18 ਸਤੰਬਰ 2020 ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਪੱਸ਼ਟੀਕਰਨ ਦੇਣ ਲਈ ਵੀ ਸੱਦਿਆ ਸੀ, ਜਿਸ ਨੂੰ ਉਨ੍ਹਾਂ ਨੇ ਪ੍ਰਵਾਨ ਕੀਤਾ ਸੀ।