ਨੌਜਵਾਨ ਦੇ ਗੋਲੀ ਮਾਰ ਵਰਨਾ ਕਾਰ ਖੋਹ ਕੇ ਫ਼ਰਾਰ ਹੋਏ ਤਿੰਨ ਲੁਟੇਰੇ
Published : Sep 5, 2020, 1:14 pm IST
Updated : Sep 5, 2020, 1:14 pm IST
SHARE ARTICLE
 FILE PHOTO
FILE PHOTO

ਗੁਰਦਾਸਪੁਰ 'ਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ 'ਤੇ ਵਾਪਰੀ ਘਟਨਾ

ਗੁਰਦਾਸਪੁਰ: ਕੋਰੋਨਾ ਦੇ ਚਲਦਿਆਂ ਜਿੱਥੇ ਲਾਕਡਾਊਨ ਲੱਗਿਆ ਹੋਇਆ, ਉਥੇ ਹੀ ਇਸ ਦੌਰਾਨ ਲੁੱਟ ਖੋਹ ਦੀਆਂ ਵਾਰਦਾਤਾਂ ਇੰਨੀਆਂ ਜ਼ਿਆਦਾ ਵਧਦੀਆਂ ਜਾ ਰਹੀਆਂ ਨੇ, ਜਿਨ੍ਹਾਂ ਨੂੰ ਦੇਖ ਕੇ ਇੰਝ ਜਾਪਦਾ ਕਿ ਲੁਟੇਰਿਆਂ ਨੂੰ ਪੁਲਿਸ ਦਾ ਰੱਤੀ ਭਰ ਵੀ ਖੌਫ਼ ਨਹੀਂ ਰਿਹਾ।

CoronavirusCoronavirus

ਲੁਟੇਰਿਆਂ ਦੇ ਹੌਂਸਲੇ ਇਸ ਕਦਰ ਬੁਲੰਦ ਹੋ ਗਏ ਨੇ ਕਿ ਉਹ ਆਏ ਦਿਨ ਹੀ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜ਼ਾਮ ਦਿੰਦੇ ਰਹਿੰਦੇ ਨੇ। ਗੁਰਦਾਸਪੁਰ ਦੇ ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ 'ਤੇ ਬਣੇ ਮੰਚੀਜ਼ ਹੋਟਲ ਦੇ ਬਾਹਰ ਵੀ ਲੁਟੇਰਿਆਂ ਨੇ ਇਕ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ।

photophoto

ਜਿੱਥੇ ਉਹ ਇਕ ਨੌਜਵਾਨ ਪਾਸੋਂ ਪਿਸਤੌਲ ਦੀ ਨੋਕ 'ਤੇ ਵਰਨਾ ਗੱਡੀ ਖੋਹ ਕੇ ਫ਼ਰਾਰ ਹੋ ਗਏ ਅਤੇ ਉਨ੍ਹਾਂ ਨੇ ਨੌਜਵਾਨ ਦੀ ਲੱਤ 'ਤੇ ਗੋਲੀ ਵੀ ਮਾਰ ਦਿੱਤੀ। ਘਟਨਾ ਦਾ ਪਤਾ ਲਗਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

photophoto

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਨੌਜਵਾਨ ਦੇ ਦੋਸਤ ਨਵੀ ਨੇ ਦੱਸਿਆ ਕਿ ਉਹ ਹੋਟਲ ਦੇ ਬਾਹਰ ਵਰਨਾ ਗੱਡੀ ਵਿਚ ਬੈਠ ਕੇ ਵੇਟਰ ਦੀ ਉਡੀਕ ਕਰ ਰਹੇ ਸਨ ਤਾਂ ਇੰਨੇ ਵਿਚ 3 ਲੁਟੇਰੇ ਮੋਟਰਸਾਈਕਲ 'ਤੇ ਆਏ ਅਤੇ ਗੱਡੀ ਦੀ ਚਾਬੀ ਮੰਗਣ ਲੱਗੇ।

photophoto

ਜਦੋਂ ਗੁਰਪ੍ਰੀਤ ਨੇ ਮਨ੍ਹਾਂ ਕੀਤਾ ਤਾਂ ਉਹਨਾਂ ਨੇ ਪਿਸਤੌਲ ਕੱਢ ਕੇ ਉਸਦੀ ਲੱਤ ਵਿਚ ਗੋਲ਼ੀ ਮਾਰ ਦਿੱਤੀ ਅਤੇ ਗੱਡੀ ਖੋਹ ਕੇ ਮੋਟਰਸਾਈਕਲ ਸਮੇਤ ਜੰਮੂ ਵੱਲ ਫ਼ਰਾਰ ਹੋ ਗਏ।

ਉਧਰ ਇਸ ਸਬੰਧੀ ਗੱਲਬਾਤ ਕਰਦਿਆਂ ਮੌਕੇ 'ਤੇ ਜਾਂਚ ਲਈ ਪੁੱਜੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦ ਉਹਨਾਂ ਨੂੰ ਇਸ ਘਟਨਾਂ ਦੀ ਸੂਚਨਾ ਮਿਲੀ ਤਾਂ ਉਹਨਾਂ ਨੇ ਮੌਕੇ 'ਤੇ ਪੁੱਜ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਨੇ ਫਿਲਹਾਲ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਪਹੁੰਚਾ ਦਿੱਤਾ ਅਤੇ ਦੋਸ਼ੀਆਂ ਦੀ ਭਾਲ ਲਈ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ।

ਦੱਸ ਦਈਏ ਕਿ ਜਿਸ ਜਗ੍ਹਾ 'ਤੇ ਇਹ ਵਾਰਦਾਤ ਹੋਈ ਹੈ, ਉਸ ਤੋਂ ਕੁੱਝ ਦੂਰੀ 'ਤੇ ਹੀ ਪੁਲਿਸ ਚੌਂਕੀ ਬਣੀ ਹੋਈ ਹੈ।  ਇਸ ਲਈ ਇਹ ਵਾਰਦਾਤ ਪੁਲਿਸ ਲਈ ਵੱਡੀ ਚੁਣੌਤੀ ਤੋਂ ਘੱਟ ਨਹੀਂ। ਦੇਖਣਾ ਹੋਵੇਗਾ ਕਿ ਪੁਲਿਸ ਕਦੋਂ ਤਕ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਕਾਮਯਾਬ ਹੁੰਦੀ ਹੈ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement