ਮੋਦੀ ਨਾਲ ਰਲ ਕੇ ਕਿਸਾਨਾਂ ਵਿਰੁਧ ਸਾਜ਼ਸ਼ਾਂ ਕਰ ਰਹੇ ਹਨ ਬਾਦਲ : ਕੁਲਤਾਰ ਸੰਧਵਾਂ
Published : Sep 5, 2021, 12:33 am IST
Updated : Sep 5, 2021, 12:33 am IST
SHARE ARTICLE
image
image

ਮੋਦੀ ਨਾਲ ਰਲ ਕੇ ਕਿਸਾਨਾਂ ਵਿਰੁਧ ਸਾਜ਼ਸ਼ਾਂ ਕਰ ਰਹੇ ਹਨ ਬਾਦਲ : ਕੁਲਤਾਰ ਸੰਧਵਾਂ

ਚੰਡੀਗੜ, 4 ਸਤੰਬਰ (ਨਰਿੰਦਰ ਸਿੰਘ ਝਾਂਮਪੁਰ): 'ਸੰਯੁਕਤ ਕਿਸਾਨ ਮੋਰਚੇ ਨੇ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ਜਾਂਦੀਆਂ ਸਿਆਸੀ ਰੈਲੀਆਂ ਨੂੰ  ਕਿਸਾਨ ਅੰਦੋਲਨ ਨੂੰ  ਢਾਹ ਲਾਉਣ ਦੀਆਂ ਕਰਵਾਈਆਂ ਕਰਾਰ ਦਿਤਾ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਬਾਦਲ ਪ੍ਰਵਾਰ ਅਤੇ ਅਕਾਲੀ ਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ 'ਤੇ ਕਿਸਾਨਾਂ ਵਿਰੁਧ ਸਾਜ਼ਸ਼ਾਂ ਕਰ ਰਹੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਕੀਤਾ ਹੈ | ਸੰਧਵਾਂ ਨੂੰ  ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ  ਸੰਯੁਕਤ ਕਿਸਾਨ ਮੋਰਚੇ ਅਤੇ ਆਮ ਆਦਮੀ ਪਾਰਟੀ ਨੂੰ  ਬਦਨਾਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਉਹ ਅਪਣੇ ਬੀਜੇ ਕੰਢੇ ਹੀ ਚੁੱਗ ਰਹੇ ਹਨ |
ਇਕ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸੁਖਬੀਰ ਸਿੰਘ ਬਾਦਲ ਅਪਣੇ ਆਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰਿਆਂ 'ਤੇ ਹੀ ਪੰਜਾਬ ਦਾ ਮਹੌਲ ਖ਼ਰਾਬ ਹੋਣ ਦੀਆਂ ਗੱਲਾਂ ਕਰ ਰਹੇ ਹਨ ਤਾਂ ਜੋ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕੇ, ਕਿਉਂਕਿ ਪੰਜਾਬ ਦੇ ਕਿਸਾਨ ਅਤੇ ਆਮ ਲੋਕ ਸੁਖਬੀਰ ਬਾਦਲ ਤੋਂ ਕਾਲੇ ਖੇਤੀ ਕਾਨੂੰਨਾਂ ਬਾਰੇ ਗ਼ਦਾਰੀ ਕਰਨ ਸਮੇਤ 10 ਸਾਲਾਂ ਦੇ ਰਾਜ ਦੌਰਾਨ ਪੰਜਾਬ ਨੂੰ  ਲੁੱਟਣ ਤੇ ਕੁੱਟਣ ਬਾਰੇ ਸਵਾਲ ਪੁੱਛ ਰਹੇ ਹਨ | ਪ੍ਰੰਤੂ ਸੁਖਬੀਰ ਸਿੰਘ ਬਾਦਲ ਮੀਡੀਆ ਸਾਹਮਣੇ ਵੀ ਝੂਠ ਬੋਲਣ ਤੋਂ ਬਾਜ਼ ਨਹੀਂ ਆ ਰਿਹਾ ਕਿ ਅਕਾਲੀ ਦਲ ਬਾਦਲ ਦੀਆਂ ਰਾਜਨੀਤਕ ਰੈਲੀਆਂ ਦਾ ਵਿਰੋਧ ਆਮ ਆਦਮੀ ਪਾਰਟੀ ਦੇ ਵਰਕਰ ਕਰ ਰਹੇ ਹਨ | 
ਉਨ੍ਹਾਂ ਕਿਹਾ,''ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ  ਸ਼ਰਾਰਤੀ ਤੱਤ ਕਹਿਣਾ ਬੰਦ ਕਰਨ, ਸਗੋਂ ਕਿਸਾਨਾਂ ਵਲੋਂ ਪੁੱਛੇ ਜਾਂਦੇ ਸਵਾਲਾਂ ਦੇ ਜਵਾਬ ਦੇਣ ਕਿਉਂਕਿ ਬਾਦਲ ਪ੍ਰਵਾਰ ਤਾਂ ਹਮੇਸ਼ਾ ਹੀ ਅਪਣੇ ਆਪ ਨੂੰ  ਕਿਸਾਨਾਂ ਅਤੇ ਪੰਥ ਦਾ ਹਿਤੈਸ਼ੀ ਕਹਿੰਦਾ ਰਿਹਾ ਹੈ |'' 
ਐਸਏਐਸ-ਨਰਿੰਦਰ-4-2ਸ਼ੀ

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement