ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ‘ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ: ਹਰਭਜਨ ਸਿੰਘ ਈ.ਟੀ.ਓ.
Published : Sep 5, 2022, 4:24 pm IST
Updated : Sep 5, 2022, 4:24 pm IST
SHARE ARTICLE
ETO Harbhajan Singh
ETO Harbhajan Singh

ਖਪਤਕਾਰ ਟੋਲ ਫ੍ਰੀ ਨੰਬਰ 1912 ‘ਤੇ ਕਰਵਾ ਸਕਦੇ ਨੇ ਸ਼ਿਕਾਇਤ ਦਰਜ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਪਾਏਦਾਰ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। 

ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਦੇ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬੇ ਭਰ ‘ਚ 103 ਨੋਡਲ ਸ਼ਿਕਾਇਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ ਖਪਤਕਾਰ ਟੋਲ ਫ੍ਰੀ ਨੰਬਰ 1912 ‘ਤੇ ਕਾਲ ਕਰਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਟੋਲ ਫ੍ਰੀ ਨੰਬਰ 1912 ਪ੍ਰਣਾਲੀ ਦੀ ਸਮੀਖਿਆ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੂਬੇ ਭਰ ‘ਚ ਲਗਭਗ 99 ਲੱਖ ਖਪਤਕਾਰਾਂ ਨੂੰ ਬਿਜਲੀ ਸਪਲਾਈ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਕੋਲ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਠੀਕ ਕਰਨ ਵਾਸਤੇ 9000 ਤੋਂ ਵੱਧ ਸਮਰਪਿਤ ਕਰਮਚਾਰੀ /ਅਧਿਕਾਰੀ ਹਨ। ਮੰਤਰੀ ਨੇ ਦੱਸਿਆ ਕਿ ਉਹ 24 ਘੰਟੇ ਸ਼ਿਫਟਾਂ ਵਿਚ ਕੰਮ ਕਰਦੇ ਹਨ, ਜੋ ਕਿ 500 ਸਬ ਡਵੀਜ਼ਨ ਦਫ਼ਤਰਾਂ ਵਿਚ ਵੰਡੇ ਹੋਏ ਬਿਜਲੀ ਖਪਤਕਾਰਾਂ ਦੀਆਂ ਬਿਜਲੀ ਸਪਲਾਈ ਸੰਬੰਧੀ ਸ਼ਿਕਾਇਤਾਂ ਦਾ ਨਿਪਟਾਰਾ ਕਰਦੇ ਹਨ।

ਈ.ਟੀ.ਓ. ਨੇ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਇਨ੍ਹਾਂ ਸ਼ਿਕਾਇਤ ਕੇਂਦਰਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਪਟਿਆਲਾ ਵਿਖੇ ਕੰਟਰੋਲ ਰੂਮ ਅਤੇ ਪੰਜ ਜ਼ੋਨਲ ਪੱਧਰ ’ਤੇ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦਰਜ ਕਰਨ ਲਈ ਖਪਤਕਾਰਾਂ ਕੋਲ ਪਹਿਲਾਂ ਹੀ ਟੋਲ ਫ੍ਰੀ ਨੰਬਰ 1912 `ਤੇ ਕਾਲ ਕਰਨ ਜਾਂ 1912 `ਤੇ ‘’ਨੋ ਸਪਲਾਈ’’ ਮੈਸੇਜ ਕਰਨ ਦਾ ਬਦਲ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦਰਜ ਕਰਾਉਣ ਲਈ ਇੱਕ ਮੋਬਾਈਲ ਐਪ ਐਂਡਰਾਇਡ ਅਤੇ ਆਈ.ਓ.ਐਸ. ਐਪ ਮੋਬਾਈਲ ਫੋਨਾਂ ਲਈ ਵੀ ਉਪਲੱਬਧ ਹੈ।

ਈ.ਟੀ.ਓ. ਹਰਭਜਨ ਸਿੰਘ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਪ੍ਰਣਾਲੀ ਨੂੰ ਹੋਰ ਸਰਲ ਬਣਾਉਣ ਦੀ ਕੋਸ਼ਿਸ਼ ਵਿਚ ਪੀ.ਐਸ.ਪੀ.ਸੀ.ਐਲ. ਵੱਲੋਂ ਖਪਤਕਾਰਾਂ ਨੂੰ ਮਿਸਡ ਕਾਲਾਂ ’ਤੇ ਸਪਲਾਈ ਦੀਆਂ ਸ਼ਿਕਾਇਤਾਂ ਦੀ ਇੱਕ ਨਵੀਂ ਸਹੂਲਤ ਵੀ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਬਿਜਲੀ ਖਪਤਕਾਰ ਟੋਲ ਫ੍ਰੀ ਨੰਬਰ 1800-180-1512 `ਤੇ ਮਿਸਡ ਕਾਲ ਕਰਕੇ ਸ਼ਿਕਾਇਤਾਂ ਦਰਜ ਕਰਾ ਸਕਦੇ ਹਨ। ਜੇਕਰ ਖਪਤਕਾਰ ਦਾ ਮੋਬਾਈਲ ਨੰਬਰ ਪੀ.ਐਸ.ਪੀ.ਸੀ.ਐਲ. ਨਾਲ ਰਜਿਸਟਰਡ ਨਹੀਂ ਹੈ, ਤਾਂ ਉਨ੍ਹਾਂ ਨੂੰ ਆਪਣੀ ਸ਼ਿਕਾਇਤ ਆਨਲਾਈਨ ਦਰਜ ਕਰਨ ਲਈ ਇੱਕ ਲਿੰਕ ਭੇਜਿਆ ਜਾਂਦਾ ਹੈ। ਇੱਕ ਵਾਰ ਉਸ ਮੋਬਾਈਲ ਤੋਂ ਸ਼ਿਕਾਇਤ ਦਰਜ ਹੋਣ ‘ਤੇ ਖਪਤਕਾਰ ਆਪਣੇ ਆਪ ਹੀ 1912 ਗਾਹਕ ਪ੍ਰਬੰਧਨ ਪ੍ਰਣਾਲੀ ਨਾਲ ਰਜਿਸਟਰ ਹੋ ਜਾਂਦਾ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀ ਇਸ ਸ਼ਿਕਾਇਤ ਨਿਪਟਾਰਾ ਪ੍ਰਣਾਲੀ ਰਾਹੀਂ ਚਾਲੂ ਸਾਲ ਵਿਚ ਹੁਣ ਤੱਕ ਬਿਜਲੀ ਸਪਲਾਈ, ਬਿਲਿੰਗ ਅਤੇ ਮੀਟਰਿੰਗ ਨਾਲ ਸਬੰਧਤ 95 ਲੱਖ ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਸ਼ਿਕਾਇਤਾਂ ਦੇ ਨਿਪਟਾਰੇ ਬਾਰੇ ਖਪਤਕਾਰਾਂ ਤੋਂ ਫੀਡ ਬੈਕ ਵੀ ਲਿਆ ਜਾਂਦਾ ਹੈ। ਜੇਕਰ ਖਪਤਕਾਰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੋਂ ਸੰਤੁਸ਼ਟ ਨਹੀਂ ਹਨ, ਤਾਂ ਉਹ ਸ਼ਿਕਾਇਤਾਂ ਦੇ ਆਟੋਮੈਟਿਕ ਵਾਧੇ ਲਈ 1912 `ਤੇ ਆਪਣੀਆਂ ਟਿੱਪਣੀਆਂ ਦੇ ਨਾਲ ਐਸ.ਐਮ.ਐਸ. ਭੇਜ ਸਕਦੇ ਹਨ। ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਅਧਾਰਤ ਸਿਸਟਮ ਖ਼ਪਤਕਾਰਾਂ ਵੱਲੋਂ ਕੀਤੇ ਗਏ ਫੀਡਬੈਕ ਨੂੰ ਆਟੋਮੈਟਿਕ ਤੌਰ ‘ਤੇ ਵਾਚਦਾ ਹੈ ਅਤੇ ਸਬੰਧਤ ਦਫ਼ਤਰਾਂ ਨੂੰ ਭੇਜਦਾ ਹੈ।
 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement