1 ਅਕਤੂਬਰ ਤੋਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਯੂ.ਜੀ.ਸੀ. ਦਾ 7ਵਾਂ ਪੇਅ ਕਮਿਸ਼ਨ ਲਾਗੂ ਹੋਵੇਗਾ
Published : Sep 5, 2022, 4:28 pm IST
Updated : Sep 5, 2022, 4:28 pm IST
SHARE ARTICLE
CM announces to implement UGC pay scale as per seventh pay commission from October 1, 2022
CM announces to implement UGC pay scale as per seventh pay commission from October 1, 2022

ਮੌਜੂਦਾ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਸਨਮਾਨਯੋਗ ਵਾਧਾ ਕਰਨ ਦਾ ਐਲਾਨ

 

ਚੰਡੀਗੜ੍ਹ -  ਅਧਿਆਪਕ ਦਿਵਸ ਮੌਕੇ ਕਾਲਜ ਅਧਿਆਪਕਾਂ ਦੇ ਸਤਿਕਾਰ ਵਿਚ ਵੱਡੀਆਂ ਸੌਗਾਤਾਂ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਇਕ ਅਕਤੂਬਰ, 2022 ਤੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਸੀ.ਜੀ.) ਦਾ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਅੱਜ ਵੀਡੀਓ ਸੰਦੇਸ਼ ਰਾਹੀਂ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ ਵੱਲੋਂ ਬਹੁਤ ਚਿਰਾਂ ਤੋਂ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਅੱਜ ਇਸ ਮੰਗ ਨੂੰ ਪ੍ਰਵਾਨ ਕਰਦੇ ਹੋਏ ਇਕ ਅਕਤੂਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਾਲਜਾਂ ਵਿਚ ਗੈਸਟ ਫੈਕਲਟੀ ਟੀਚਰਾਂ ਦੀ ਭਰਤੀ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਬਿਹਤਰ ਭਵਿੱਖ ਲਈ ਸਾਡੀ ਸਰਕਾਰ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਕਾਲਜਾਂ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਾਲਜਾਂ ਵਿਚ ਪਹਿਲਾਂ ਤੋਂ ਪੜ੍ਹਾ ਰਹੇ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਵੀ ਸਨਮਾਨਯੋਗ ਵਾਧਾ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਟੀਚਰ 18-20 ਸਾਲ ਦੇ ਸਮੇਂ ਤੋਂ ਤਾਲੀਮ ਦੇ ਰਹੇ ਹਨ ਅਤੇ ਸਰਕਾਰ ਨੇ ਇਨ੍ਹਾਂ ਦੇ ਮਾਣ-ਭੱਤੇ ਵਿਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਧਿਆਪਕ ਦਿਵਸ ਨੂੰ ਆਪਣੇ ਜੀਵਨ ਦਾ ਖਾਸ ਦਿਨ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਅਧਿਆਪਕ ਦਾ ਪੁੱਤਰ ਹਾਂ ਜਿਸ ਕਰਕੇ ਮੇਰੇ ਲਈ ਅੱਜ ਦਾ ਦਿਨ ਵਿਸ਼ੇਸ਼ ਮਹੱਤਤਾ ਰੱਖਦਾ ਹੈ।

ਮਾਪਿਆਂ ਤੋਂ ਬਾਅਦ ਬੱਚੇ ਦੀ ਸਾਕਾਰਤਮਕ ਸਿਰਜਣਾ ਵਿਚ ਸਭ ਤੋਂ ਅਹਿਮ ਭੂਮਿਕਾ ਅਧਿਆਪਕ ਦੀ ਹੁੰਦੀ ਹੈ ਜੋ ਵਿਦਿਆਰਥੀ ਜੀਵਨ ਵਿਚ ਬੱਚੇ ਦਾ ਮਾਰਗਦਰਸ਼ਨ ਕਰਦਾ ਹੈ। ਇਸੇ ਕਰਕੇ ਅਧਿਆਪਕਾਂ ਨੂੰ ਸਤਿਕਾਰ ਵਜੋਂ ‘ਕੌਮ ਦੇ ਨਿਰਮਾਤਾ’ ਕਿਹਾ ਜਾਂਦਾ ਹੈ। ਬੱਚਿਆਂ ਦੇ ਬਿਹਤਰ ਭਵਿੱਖ ਲਈ ਦਿਆਨਤਦਾਰੀ, ਲਗਨ ਤੇ ਸਮਰਪਣ ਭਾਵਨਾ ਨਾਲ ਡਿਊਟੀ ਨਿਭਾਅ ਰਹੇ ਸਮੂਹ ਅਧਿਆਪਕਾਂ ਨੂੰ ਮੈਂ ਅੱਜ ਦੇ ਦਿਨ ਦੀ ਵਧਾਈ ਦਿੰਦਾ ਹਾਂ। ”

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement