ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕਲ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ : ਖੇਤੀ ਮੰਤਰੀ
Published : Sep 5, 2022, 6:49 am IST
Updated : Sep 5, 2022, 6:49 am IST
SHARE ARTICLE
image
image

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕਲ ਤੋਂ ਮਿਲਣੀ ਸ਼ੁਰੂ ਹੋ ਜਾਵੇਗੀ : ਖੇਤੀ ਮੰਤਰੀ


ਫ਼ਗ਼ਵਾੜਾ ਮਿੱਲ ਦਾ ਕੋਈ ਹੋਰ ਪ੍ਰਬੰਧ ਨਾ ਹੋਇਆ ਤਾਂ ਸਰਕਾਰ ਚਲਾਏਗੀ ਮਿੱਲ : ਧਾਲੀਵਾਲ


ਚੰਡੀਗੜ੍ਹ, 4 ਸਤੰਬਰ (ਝਾਂਮਪੁਰ) : ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਯੂਨੀਅਨ ਦੁਆਬਾ ਦੇ ਮੈਂਬਰਾਂ ਨਾਲ ਸਥਾਨਕ ਮੀਟਿੰਗ ਹਾਲ ਵਿਚ ਗੱਲਬਾਤ ਕਰਦੇ ਕਿਹਾ ਕਿ ਫਗਵਾੜਾ ਦੀ ਮੈਸ. ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵਲੋਂ ਕਿਸਾਨਾਂ ਦੇ ਰੋਕੇ ਗਏ ਕਰੀਬ 72 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਕਲ ਤੋਂ ਉਨ੍ਹਾਂ ਨੂੰ  ਮਿਲਣੀ ਸ਼ੁਰੂ ਹੋ ਜਾਵੇਗੀ, ਕਿਉਂਕਿ ਉਕਤ ਮਿਲ ਦੀ ਹਰਿਆਣਾ ਸਥਿਤ ਜਾਇਦਾਦ ਵੇਚ ਕੇ ਮਿਲ ਦੇ ਖਾਤੇ ਵਿਚ ਕਰੀਬ 23.76 ਕਰੋੜ ਰੁਪਏ ਆ ਗਏ ਹਨ | ਉਨਾਂ ਕਿਸਾਨਾਂ ਨੂੰ  ਇਹ ਵੀ ਭਰੋਸਾ ਦਿਤਾ ਕਿ ਬਾਕੀ ਬਕਾਇਆ ਰਾਸ਼ੀ ਵੀ ਮਿਲ ਪ੍ਰਬੰਧਕਾਂ ਕੋਲੋਂ ਵਸੂਲ ਕੀਤੀ ਜਾਵੇਗੀ ਜਿਸ ਲਈ ਸਰਕਾਰ ਵਲੋਂ ਮਿਲ ਦੇ ਮਾਲਕਾਂ ਦੀ ਨਿਜੀ ਜਾਇਦਾਦ ਨੂੰ  ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ |
ਖੇਤੀ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਵਲੋਂ ਆ ਰਹੇ ਗੰਨੇ ਦੇ ਸੀਜ਼ਨ ਨੂੰ  ਧਿਆਨ ਵਿਚ ਰੱਖਦੇ ਹੋਏ ਮਿਲ ਦੇ ਮੌਜੂਦਾ ਮਾਲਕਾਂ ਤੋਂ ਇਲਾਵਾ ਕਈ ਨਿਜੀ ਮਿਲਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜੇਕਰ ਇੰਨਾਂ ਧਿਰਾਂ ਨਾਲ ਸਾਡਾ ਕੋਈ ਸਮਝੌਤਾ ਸਿਰੇ ਨਾ ਚੜਿਆ ਤਾਂ ਸਰਕਾਰ ਖ਼ੁਦ ਇਹ ਖੰਡ ਮਿਲ ਚਲਾਏਗੀ, ਪਰ ਕਿਸਾਨਾਂ ਦਾ ਗੰਨਾ ਨਹੀਂ ਰੁਲਣ ਦਿਤਾ ਜਾਵੇਗਾ | ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਅਸੀਂ ਕਿਸਾਨਾਂ ਨੂੰ  ਆਰਥਿਕ ਤੌਰ ਉਤੇ ਮਜ਼ਬੂਤ ਕਰਨਾ ਚਾਹੁੰਦੇ ਹਾਂ, ਕਿਉਂਕਿ ਪੰਜਾਬ ਦੀ 75 ਫ਼ੀ ਸਦੀ ਅਬਾਦੀ ਸਿੱਧੇ ਜਾਂ ਅਸਿੱਧੇ ਤੌਰ ਉਤੇ ਖੇਤੀ ਨਾਲ ਜੁੜੀ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਨੂੰ  ਪੈਰਾਂ ਸਿਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੇਰੀ ਸਾਰੀਆਂ ਕਿਸਾਨ ਧਿਰਾਂ ਤੇ ਯੂਨੀਅਨਾਂ ਨੂੰ  ਗੁਜ਼ਾਰਿਸ਼ ਹੈ ਕਿ ਉਹ ਕਿਸੇ ਵੀ ਮਸਲੇ ਉਤੇ ਧਰਨਾ ਲਗਾਉਣ ਤੋਂ ਪਹਿਲਾਂ ਸਾਡੇ ਨਾਲ ਗੱਲਬਾਤ ਲਈ ਮੇਜ਼ ਤੇ ਆ ਕੇ ਬੈਠਣ | ਉਨਾਂ ਕਿਹਾ ਕਿ ਸਾਡੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾਂ ਖੁੱਲੇ ਹਨ ਅਤੇ ਹਰੇਕ ਮਸਲੇ ਦਾ ਹੱਲ ਵੀ ਗੱਲਬਾਤ ਨਾਲ ਹੀ ਹੋਣਾ ਹੁੰਦਾ ਹੈ | ਇਸ ਮੌਕੇ ਵਿਧਾਇਕ ਸ. ਜਸਵੀਰ ਸਿੰਘ ਰਾਜਾ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ, ਸਤਵਿੰਦਰ ਸਿੰਘ ਸੰਧੂ ਤੇ ਕਿਸਾਨ ਯੂਨੀਅਨ ਵਲੋਂ ਸ. ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ |

 

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement