ਧੀ ਦੇ ਵਿਆਹ ਦੀ ਤਿਆਰੀ ਕਰ ਰਹੇ ਪਿਓ ਦੀ ਕਰੰਟ ਲੱਗਣ ਕਾਰਨ ਮੌਤ
Published : Sep 5, 2022, 4:09 pm IST
Updated : Sep 5, 2022, 4:09 pm IST
SHARE ARTICLE
Father preparing for daughter's marriage dies due to electrocution
Father preparing for daughter's marriage dies due to electrocution

ਅਗਲੇ ਮਹੀਨੇ ਸੀ ਧੀ ਦਾ ਵਿਆਹ

 ਤਰਨਤਾਰਨ: ਜ਼ਿਲ੍ਹਾ ਤਰਨਤਾਰਨ ਤੋਂ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਬੀਤੀ ਦੇਰ ਸ਼ਾਮ ਨੂੰ ਘਰ ਵਿਚ ਰੰਗ ਰੋਗਨ ਕਰਦੇ ਸਮੇਂ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਦੂਸਰਾ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।ਜਾਣਕਾਰੀ ਅਨੁਸਾਰ ਮ੍ਰਿਤਕ ਜੈਮਲ ਸਿੰਘ ਦੇ ਘਰ ਅਗਲੇ ਮਹੀਨੇ ਧੀ ਦਾ ਵਿਆਹ ਰੱਖਿਆ ਹੋਇਆ ਸੀ। ਘਰ ’ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਪਰ ਰੱਬ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ ਕੁੱਝ ਹੀ ਪਲਾਂ ’ਚ ਪਰਿਵਾਰ ਦੀਆਂ ਖੁਸ਼ੀਆਂ ਗਮਾਂ ’ਚ ਬਦਲ ਗਈਆਂ। ਪਰਿਵਾਰ ਦਾ ਮੁਖੀ ਜੈਮਲ ਸਿੰਘ ਘਰ ਦਾ ਰੰਗ ਰੋਗਨ ਕਰ ਰਿਹਾ ਸੀ, ਅਚਾਨਕ ਕਰੰਟ ਦੀ ਚਪੇਟ ’ਚ ਆ ਗਿਆ ਤੇ ਮੌਕੇ ’ਤੇ ਹੀ ਮੌਤ ਹੋ ਗਈ ਤੇ ਦੂਸਰੇ ਵਿਅਕਤੀ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਹਸਪਤਾਲ ’ਚ ਰੈਫ਼ਰ ਕੀਤਾ ਗਿਆ ਹੈ। ਜੈਮਲ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ।

ਪੀੜਤ ਪਰਿਵਾਰਕ ਮੈਂਬਰਾਂ ਨੇ ਸਰਕਾਰ ਕੋਲੋਂ ਮਦਦ ਦੀ ਅਪੀਲ ਕੀਤੀ ਕਿ ਉਨ੍ਹਾਂ ਦੀ ਵੱਧ ਤੋਂ ਵੱਧ ਆਰਥਿਕ ਤੋਰ ’ਤੇ ਮਦਦ ਕੀਤੀ ਜਾਵੇ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement