ਪਠਾਨਕੋਟ ਪੁਲਿਸ ਦੀ ਕਾਰਵਾਈ, ਭ੍ਰਿਸ਼ਟਾਚਾਰ ਐਕਟ ਤਹਿਤ ਆਪਣੇ ਦੋ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ
Published : Sep 5, 2022, 7:21 pm IST
Updated : Sep 5, 2022, 7:21 pm IST
SHARE ARTICLE
Arrest
Arrest

ਮਾਮਲੇ ਦੀ ਅੰਦਰੂਨੀ ਪੱਧਰ ’ਤੇ ਜਾਂਚ ਕਰਨ ’ਤੇ ਸਲਵਿੰਦਰ ਅਤੇ ਲਸ਼ਮਣ ਦੋਵੇਂ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਟਰਾਂਸਪੋਰਟਰਾਂ ਨਾਲ ਸਬੰਧਤ ਪਾਏ ਗਏ ਹਨ।

 

ਪਠਾਨਕੋਟ: ਪਠਾਨਕੋਟ ਪੁਲਿਸ ਨੇ ਗੈਰ-ਕਾਨੂੰਨੀ ਮਾਈਨਿੰਗ ਮਾਫ਼ੀਆ ਟਰਾਂਸਪੋਰਟਰ ਨਾਲ ਕਥਿਤ ਸਬੰਧਾਂ ਦੇ ਦੋਸ਼ ਵਿਚ ਇੱਕ ਏ.ਐਸ.ਆਈ ਅਤੇ ਇੱਕ ਸੀਨੀਅਰ ਕਾਂਸਟੇਬਲ ਖਿਲਾਫ਼ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਏ.ਐਸ.ਆਈ ਸਲਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਲਸ਼ਮਣ ਦਾਸ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਰੁਪਿੰਦਰ ਸਿੰਘ ਜੇ.ਈ.ਕਾਮ ਮਾਈਨਿੰਗ ਇੰਸਪੈਕਟਰ ਗੁਰਦਾਸਪੁਰ ਨੇ ਦੋ ਪੁਲਿਸ ਮੁਲਾਜ਼ਮਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਮਾਈਨਿੰਗ ਚੌਕੀ 'ਤੇ ਨਸ਼ੇ ਦੀ ਹਾਲਤ ਵਿਚ ਆਪਣੀ ਡਿਊਟੀ ਕਰ ਰਹੇ ਸਨ ਅਤੇ ਰੇਤ, ਬੱਜਰੀ ਨਾਲ ਭਰੇ ਟਰੱਕਾਂ ਨੂੰ ਸੁਰੱਖਿਅਤ ਬਾਹਰ ਕੱਢ ਰਹੇ ਸਨ। ਇਸ ਗੈਰ-ਕਾਨੂੰਨੀ ਕੰਮ ਬਾਰੇ ਪੁੱਛਣ 'ਤੇ ਦੋਵਾਂ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਉਸ ਨੂੰ ਗੰਭੀਰ ਨਤੀਜੇ ਭੁਗਤਣ ਦੀਆਂ ਧਮਕੀਆਂ ਦਿੱਤੀਆਂ।

ਐਸਐਸਪੀ ਨੇ ਦੱਸਿਆ ਕਿ ਮਾਮਲੇ ਦੀ ਅੰਦਰੂਨੀ ਪੱਧਰ ’ਤੇ ਜਾਂਚ ਕਰਨ ’ਤੇ ਸਲਵਿੰਦਰ ਅਤੇ ਲਸ਼ਮਣ ਦੋਵੇਂ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਟਰਾਂਸਪੋਰਟਰਾਂ ਨਾਲ ਸਬੰਧਤ ਪਾਏ ਗਏ ਹਨ। ਮਾਈਨਿੰਗ ਇੰਸਪੈਕਟਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਸਹਾਇਕ ਸਬ-ਇੰਸਪੈਕਟਰ ਸਲਵਿੰਦਰ ਸਿੰਘ ਅਤੇ ਸੀਨੀਅਰ ਕਾਂਸਟੇਬਲ ਲਸ਼ਮਣ ਖਿਲਾਫ਼ ਥਾਣਾ ਡਵੀਜ਼ਨ ਨੰਬਰ 2 ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ-1988 ਦੀ ਧਾਰਾ 7 ਅਤੇ 353, 186, 34 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਐਸਐਸਪੀ ਨੇ ਸਪੱਸ਼ਟ ਕੀਤਾ ਕਿ ਵਰਦੀ ਵਿਚ ਕਾਲੀਆਂ ਭੇਡਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੋ ਵੀ ਪੁਲਿਸ ਅਧਿਕਾਰੀ/ਕਰਮਚਾਰੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਿੱਚ ਸ਼ਾਮਲ ਪਾਇਆ ਗਿਆ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਜੰਗ ਉਦੋਂ ਹੀ ਖ਼ਤਮ ਹੋਵੇਗੀ ਜਦੋਂ ਇਸ ਖ਼ਤਰੇ ਦਾ ਪੂਰੀ ਤਰ੍ਹਾਂ ਖਾਤਮਾ ਹੋ ਜਾਵੇਗਾ ਜਿਸ ਲਈ ਪੁਲਿਸ ਨੂੰ ਜਨਤਾ ਦੇ ਸਰਗਰਮ ਸਹਿਯੋਗ ਦੀ ਲੋੜ ਹੈ।
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement