ਵਿਜੀਲੈਂਸ ਵਲੋਂ ਸਹਿਕਾਰੀ ਸਭਾ 'ਚ 4 ਕਰੋੜ ਰੁਪਏ ਤੋਂ ਵੱਧ ਦੇ ਘੁਟਾਲੇ ਦਾ ਪਰਦਾਫਾਸ਼
Published : Sep 5, 2022, 6:43 pm IST
Updated : Sep 5, 2022, 6:43 pm IST
SHARE ARTICLE
Photo
Photo

ਸੱਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ, ਤਿੰਨ ਗ੍ਰਿਫਤਾਰ ਕੀਤੇ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਆਪਣਾਈ ਜੀਰੋ ਟਾਲਰੈਂਸ ਪਾਲਸੀ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮ: ਕਜਲਾ,ਸ਼ਹੀਦ ਭਗਤ ਸਿੰਘ ਨਗਰ ਵਿੱਚ ਹੋਏ ਬਹੁ-ਕਰੋੜੀ ਘੋਟਾਲੇ ਦਾ ਪਰਦਾਫਾਸ਼ ਕਰਦਿਆਂ ਉਕਤ ਸਭਾ ਵਿਚ ਘੋਟਾਲਾ ਕਰਨ ਲਈ ਜਿੰਮੇਵਾਰ ਸੱਤ ਦੋਸ਼ੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ ਜਿਸ ਵਿਚੋਂ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਜਾਂਚ ਦੌਰਾਨ  ਉਕਤ ਕੋ-ਆਪ੍ਰੇਟਿਵ ਸੋਸਾਇਟੀ ਦੇ ਅਧਿਕਾਰੀ/ਕਰਮਚਾਰੀਆਂ ਵੱਲੋ ਮਿਲੀ ਭੁਗਤ ਕਰਕੇ 4,24,02,561 ਰੁਪਏ  ਦਾ ਗਬਨ ਸਾਹਮਣੇ ਆਇਆ ਹੈ। ਇਸ ਸਬੰਧੀ ਬਿਓਰੋ ਵਲੋਂ ਸਾਬਕਾ ਸਕੱਤਰ ਪ੍ਰੇਮ ਸਿੰਘ, ਸਕੱਤਰ ਮੁਅੱਤਲੀ ਅਧੀਨ ਭੁਪਿੰਦਰ ਸਿੰਘ, ਸਾਬਕਾ ਪ੍ਰਧਾਨ ਜਸਵਿੰਦਰ ਸਿੰਘ, ਹਰਵੇਲ ਸਿੰਘ ਮੀਤ ਪ੍ਰਧਾਨ, ਹਰਜੀਤ ਸਿੰਘ ਸਾਬਕਾ ਮੈਂਬਰ, ਬਲਕਾਰ ਸਿੰਘ ਸਾਬਕਾ ਮੈਂਬਰ (ਸਾਰੇ ਵਾਸੀ ਪਿੰਡ ਕਜਲਾ) ਅਤੇ ਰਾਮ ਪਾਲ ਸਾਬਕਾ ਮੈਂਬਰ ਵਾਸੀ ਪੱਦੀ ਮੱਟਵਾਲੀ ਖਿਲਾਫ਼ ਮੁਕੱਦਮਾ ਨੰਬਰ: 16 ਮਿਤੀ 05.09.2022 ਅ/ਧ 408, 420, 465, 467, 468, 477-ਏ, 120-ਬੀ-ਆਈ.ਪੀ.ਸੀ. ਅਤੇ 13(1)ਏ, 13(2) ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਉਰੋ, ਰੇਂਜ ਜਲੰਧਰ ਵਿਖੇ ਦਰਜ਼ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਤਿੰਨ ਦੋਸ਼ੀ ਪ੍ਰੇਮ ਸਿੰਘ, ਭੁਪਿੰਦਰ ਸਿੰਘ ਅਤੇ ਹਰਜੀਤ ਸਿੰਘ ਨੂੰ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਕਜਲਾ ਬਹੁਮੰਤਵੀ ਕੋ-ਆਪ੍ਰੇਟਿਵ ਸੋਸਾਇਟੀ ਪਿੰਡ ਕਜਲਾ ਵਿੱਚ ਕਰੀਬ 1220 ਖਾਤਾ ਧਾਰਕ/ਮੈਂਬਰ ਹਨ, ਉਕਤ ਸਭਾ ਪਾਸ 02 ਟਰੈਕਟਰ ਵੱਡੀ ਮਾਤਰਾ ਵਾਹੀਯੋਗ ਜ਼ਮੀਨ ਨਾਲ ਸਬੰਧੀ ਖੇਤੀਬਾੜੀ ਦੇ ਸੰਦ ਹਨ। ਇਸ ਤੋਂ ਇਲਾਵਾ ਉਕਤ ਸੁਸਾਇਟੀ ਵੱਲੋਂ ਖਾਦਾ ਅਤੇ ਕੀਟ ਨਾਸ਼ਕ ਦਵਾਈਆਂ ਆਦਿ ਵੀ ਕਿਸਾਨਾਂ ਨੂੰ ਵੇਚੀਆਂ ਜਾਂਦੀਆਂ ਹਨ। ਉਕਤ ਸੁਸਾਇਟੀ ਵਿੱਚ ਕੁੱਲ 02 ਕਰਮਚਾਰੀ ਵੱਖ-ਵੱਖ ਜਗਾ ਕੰਮ ਕਰ ਰਹੇ ਹਨ ਅਤੇ ਇਹਨਾਂ ਕਰਮਚਾਰੀਆਂ ਨੂੰ ਉਕਤ ਸਭਾ ਵੱਲੋਂ ਹੀ ਤਨਖਾਹ ਦਿੱਤੀ ਜਾਂਦੀ ਹੈ। ਪਿੰਡ ਦੇ ਲੋਕਾਂ ਵੱਲੋਂ ਉਕਤ ਸਭਾ ਵਿੱਚ ਕਰੋੜਾਂ ਰੁਪਇਆ ਦੀਆਂ ਐਫ.ਡੀ.ਆਰਜ਼ ਕਰਵਾਈਆਂ ਗਈਆਂ ਹਨ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਦੀ ਤਕਨੀਕੀ ਟੀਮ ਵੱਲੋਂ ਉਕਤ ਸੁਸਾਇਟੀ ਦੀ ਅਚਨਚੇਤ ਚੈਕਿੰਗ ਕੀਤੀ ਗਈ, ਅਤੇ ਟੀਮ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਮੁਤਾਬਿਕ ਉਕਤ ਸਭਾ ਵਿੱਚ ਸਾਲ 2012-13 ਤੋਂ ਲੈ ਕੇ ਸਾਲ 2017-18 ਤੱਕ ਸਭਾ ਦੇ ਮੈਂਬਰਾਂ ਵੱਲੋਂ ਲਏ ਕਰਜ਼ੇ ਅਤੇ ਮੈਂਬਰਾਂ ਦੀਆਂ ਅਮਾਨਤਾਂ ਵਿੱਚ 4,24,02,561 ਰੁਪਏ ਦਾ ਗਬਨ ਹੋਣਾ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਘੋਟਾਲੇ ਵਿਚ ਸ਼ਾਮਲ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਤਫਤੀਸ਼ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement