
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੀ ਇਹ ਖੁਸ਼ੀ ਫੇਸਬੁੱਕ ’ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ
ਸੰਗਰੂਰ : ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਦੱਸ ਦਈਏ ਕਿ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਨਰਿੰਦਰ ਕੌਰ ਭਰਾਜ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਹੈ। ਜਿਨ੍ਹਾਂ ਦਾ ਪਿਛਲੇ ਸਾਲ ਅਕਤੂਬਰ ’ਚ ਵਿਆਹ ਹੋਇਆ ਸੀ। ਪਰਿਵਾਰ ਨੂੰ ਇਹ ਖੁਸ਼ੀ ਮਿਲਣ ਤੋਂ ਬਾਅਦ ਉਹਨਾਂ ਦੇ ਘਰ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ।
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਆਪਣੀ ਇਹ ਖੁਸ਼ੀ ਫੇਸਬੁੱਕ ’ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਪੁੱਤਰ ਦੀ ਦਾਤ ਬਖਸ਼ਣ ਲਈ ਸੱਚੇ ਪਾਤਸ਼ਾਹ ਵਾਹਿਗੁਰੂ ਦਾ ਬਹੁਤ ਬਹੁਤ ਸ਼ੁਕਰਾਨਾ। ਇਸ ਕੈਪਸ਼ਨ ਨਾਲ ਉਨ੍ਹਾਂ ਨੇ ਆਪਣੇ ਪੁੱਤਰ ਦੀ ਫੋਟੋ ਵੀ ਸਾਂਝੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਨਰਿੰਦਰ ਕੌਰ ਭਰਾਜ ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕ ਹਨ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਆਪਣੇ ਵਿਰੋਧੀ ਕਾਂਗਰਸ ਦੇ ਵਿਜੈ ਇੰਦਰ ਸਿੰਗਲਾ ਨੂੰ ਹਰਾ ਕੇ ਚੋਣ ਜਿੱਤੀ ਸੀ। ਭਰਾਜ ਪੰਜਾਬ ਵਿਚ ਸਭ ਤੋਂ ਘੱਟ ਉਮਰ (27 ਸਾਲ) ਵਿਚ ਵਿਧਾਇਕਾ ਬਣੇ ਹਨ।