
ਮਾਂ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ
ਬਟਾਲਾ: ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਿੰਘਪੁਰਾ ਵਿਚ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਮਨੀਪਾਲ ਸਿੰਘ ਪੁੱਤਰ ਕੁਲਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਸੁਰਜਨ ਸਿੰਘ, ਬਲਵਿੰਦਰ ਸਿੰਘ ਸਾਬਕਾ ਮੈਂਬਰ, ਰਣਜੀਤ ਸਿੰਘ ਸਾਬਕਾ ਮੈਂਬਰ ਆਦਿ ਨੇ ਦਸਿਆ ਕਿ ਪਿੰਡ ਵਿਚ ਨਸ਼ਾ ਬਹੁਤ ਵੱਡੇ ਪੱਧਰ ’ਤੇ ਵਿਕ ਰਿਹਾ ਹੈ ਅਤੇ ਕਈ ਨੌਜਵਾਨ ਪਹਿਲਾਂ ਵੀ ਨਸ਼ੇ ਕਾਰਨ ਜਾਨਾਂ ਗਵਾ ਚੁੱਕੇ ਹਨ।
ਇਹ ਵੀ ਪੜ੍ਹੋ: ਪਤਨੀ ਦੀ ਮੌਤ ਤੋਂ ਬਾਅਦ ਦੂਜਾ ਵਿਆਹ ਕਰਵਾਉਣ ਵਾਲੇ ਪਿਤਾ ਨੂੰ ਪਹਿਲੀ ਪਤਨੀ ਦੇ ਬੱਚਿਆਂ ਨੂੰ ਮਿਲਣ ਦਾ ਅਧਿਕਾਰ : ਹਾਈਕੋਰਟ
ਪਿੰਡ ਵਾਸੀਆਂ ਨੇ ਦਸਿਆ ਕਿ ਮ੍ਰਿਤਕ ਦੀ ਮਾਂ ਦੀ ਮੌਤ ਪਹਿਲਾਂ ਹੀ ਹੋ ਚੁੱਕੀ ਹੈ। ਪਿਤਾ ਕੁਲਜੀਤ ਸਿੰਘ ਨੇ ਹੀ ਅਪਣੇ ਬੱਚਿਆਂ ਨੂੰ ਪਾਲਿਆ ਸੀ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤਕ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤਕ ਮਨੀਪਾਲ ਦਾ ਸਸਕਾਰ ਨਹੀਂ ਕੀਤਾ ਜਾਵੇਗਾ।