ਵਿਜੀਲੈਂਸ ਵਲੋਂ ਪਰਲਜ਼ ਗਰੁੱਪ ਦਾ ਸਾਬਕਾ ਡਾਇਰੈਕਟਰ ਧਰਮਿੰਦਰ ਸਿੰਘ ਸੰਧੂ ਗ੍ਰਿਫ਼ਤਾਰ
Published : Sep 5, 2023, 5:30 pm IST
Updated : Sep 5, 2023, 5:30 pm IST
SHARE ARTICLE
Former director of Pearls Group Dharminder Singh Sandhu arrested by Vigilance
Former director of Pearls Group Dharminder Singh Sandhu arrested by Vigilance

ਗ਼ੈਰ-ਕਾਨੂੰਨੀ ਤੌਰ 'ਤੇ ਨਿਯੁਕਤ ਇਕ ਹੋਰ ਡਾਇਰੈਕਟਰ ਸੰਦੀਪ ਮਾਹਲ ਅਤੇ ਸੀ.ਏ. ਡਾਂਗ ਨੂੰ ਇਸ ਮਾਮਲੇ ਵਿਚ ਪਹਿਲਾਂ ਹੀ ਕੀਤਾ ਜਾ ਚੁੱਕਿਆ ਚਾਰਜਸ਼ੀਟ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿਚ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐਲ. ਦੇ ਡਾਇਰੈਕਟਰਾਂ ਵਿਚੋਂ ਇਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਉੱਤਰੀ ਕੋਰੀਆ ਦੇ ਤਾਨਸ਼ਾਹ ਕਿਮ ਇਸ ਮਹੀਨੇ ਰੂਸ ’ਚ ਪੁਤਿਨ ਨਾਲ ਮੁਲਾਕਾਤ ਕਰ ਸਕਦੇ ਹਨ : ਅਮਰੀਕੀ ਅਧਿਕਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਆਈ.ਪੀ.ਸੀ. ਦੀ ਧਾਰਾ 406, 420, 465, 467, 468, 471, 384 ਅਤੇ 120 ਬੀ ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ, ਪੰਜਾਬ ਵਿਖੇ ਮਿਤੀ 21-02-2023 ਨੂੰ ਦਰਜ ਐਫ.ਆਈ.ਆਰ. ਨੰਬਰ 01 ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਐਸਜੀਜੀਐਸ ਕਾਲਜ ਵਲੋਂ ‘ਜ਼ੀਰੋ ਲਿਟਰ ਆਵਰ’ ਦੇ ਇਕ ਈਕੋ-ਫਰੈਂਡਲੀ ਅਭਿਆਸ ਦੀ ਸ਼ੁਰੂਆਤ

ਉਨ੍ਹਾਂ ਦਸਿਆ ਕਿ ਪੀ.ਏ.ਸੀ.ਐਲ. ਲਿਮ. ਦੀ ਐਕਸਟਰਾਔਰਡਨਰੀ ਜਨਰਲ ਬਾਡੀ ਮੀਟਿੰਗ (ਈ.ਓ.ਜੀ.ਐਮ.) ਮਿਤੀ 01-01-2022 ਨੂੰ ਜੈਪੁਰ (ਰਾਜਸਥਾਨ) ਵਿਚ ਮੈਸਰਜ਼ ਪੀ.ਏ.ਸੀ.ਐਲ. ਲਿਮਟਿਡ ਦੇ ਰਜਿਸਟਰਡ ਦਫ਼ਤਰ ਵਿਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ। ਇਸ ਤੋਂ ਇਲਾਵਾ ਈ.ਓ.ਜੀ.ਐਮ. ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ਉੱਤੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ। ਉਕਤ ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐਮ.ਸੀ.ਏ.) ਦੀ ਵੈੱਬਸਾਈਟ 'ਤੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂ ਦਰਜ ਕਰਵਾ ਲਏ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਸੰਦੀਪ ਸਿੰਘ ਮਾਹਲ ਅਤੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿਚ ਹਨ।

ਇਹ ਵੀ ਪੜ੍ਹੋ: ਸੜਕ ਹਾਦਸੇ ’ਚ ਪਿਓ-ਧੀ ਦੀ ਮੌਤ; ਕਾਰ ਅਤੇ ਟਰੱਕ ਦੀ ਟੱਕਰ ਦੌਰਾਨ 2 ਲੋਕ ਜ਼ਖ਼ਮੀ

ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਇਨ੍ਹਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿਤੇ।

ਦੱਸਣਯੋਗ ਹੈ ਕਿ ਪੀ.ਏ.ਸੀ.ਐਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਲਿਮ. ਵਿਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰ. ਐਮ. ਲੋਢਾ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਨ ਕੀਤੀ ਗਈ ਹੈ। ਹਾਲ ਹੀ ਵਿਚ, ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂ ਹਟਾ ਦਿਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement