ਪਟਿਆਲਾ 'ਚ ਨਸ਼ਾ ਤਸਕਰਾਂ ਨੇ ਪੁਲਿਸ ਮੁਲਾਜ਼ਮ ’ਤੇ ਚੜ੍ਹਾਈ ਥਾਰ, ਲੱਤੇ ਤੇ ਬਾਂਹ ਟੁੱਟੀ 
Published : Sep 5, 2023, 9:54 am IST
Updated : Sep 5, 2023, 9:54 am IST
SHARE ARTICLE
Husanpreet Cheema
Husanpreet Cheema

ਗੁਪਤ ਸੂਚਨਾ ਦੇ ਅਧਾਰ 'ਤੇ ਛਾਪਾ ਮਾਰਨ ਗਈ ਸੀ ਪੁਲਿਸ ਟੀਮ

ਪਾਤੜਾਂ - ਨਸ਼ਾ ਤਸਕਰਾਂ ਵਿਰੁੱਧ ਛਾਪਾ ਮਾਰਨ ਗਏ ਪੰਜਾਬ ਪੁਲਿਸ ਦੇ ਮੁਲਾਜ਼ਮ ’ਤੇ ਨਸ਼ਾ ਤਸਕਰਾਂ ਨੇ ਥਾਰ ਚੜ੍ਹਾ ਕੇ ਇਕ ਹੈੱਡ ਕਾਂਸਟੇਬਲ ਦੀ ਲੱਤ ਅਤੇ ਬਾਂਹ ਤੋੜ ਦਿੱਤੀ, ਜਿਸ ਨੂੰ ਇਲਾਜ ਲਈ ਪਟਿਆਲਾ ਦੇ ਇਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਉਪਰੰਤ ਨਸ਼ਾ-ਤਸਕਰ ਗੱਡੀ ਲੈ ਕੇ ਫ਼ਰਾਰ ਹੋ ਗਏ। ਪੁਲਿਸ ਨੇ ਤੁਰੰਤ ਹਰਕਤ ’ਚ ਆ ਕੇ ਨਸ਼ਾ-ਸਮੱਗਲਰਾਂ ਵੱਲੋਂ ਵਰਤੀ ਗਈ ਥਾਰ ਗੱਡੀ ਦੀ ਪਛਾਣ ਕਰਨ ’ਚ ਸਫਲਤਾ ਹਾਸਲ ਕਰ ਲਈ ਹੈ।

ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ ਸਮਾਣਾ ਦੀ ਪੁਲਿਸ ਵੱਲੋਂ ਨਸ਼ਾ-ਸਮੱਗਲਰਾਂ ਨੂੰ ਕਾਬੂ ਕਰਨ ਲਈ ਵਿਛਾਏ ਗਏ ਜਾਲ ਤਹਿਤ ਜਦੋਂ ਸ਼ਹਿਰ ਦੇ ਪਟਿਆਲਾ ਬਾਈਪਾਸ ’ਤੇ ਅਨਾਜ ਮੰਡੀ ਦੇ 11 ਕਿੱਲਿਆਂ ਵਾਲੀ ਥਾਂ ’ਤੇ ਛਾਪੇਮਾਰੀ ਕੀਤੀ ਤਾਂ ਸਮੱਗਲਰਾਂ ਨੂੰ ਪੁਲਿਸ ਦੇ ਆਉਣ ਬਾਰੇ ਪਤਾ ਲੱਗਿਆ। ਘਟਨਾ ’ਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਹੁਸਨਪ੍ਰੀਤ ਸਿੰਘ ਚੀਮਾ ਵਾਸੀ ਦਫਤਰੀ ਵਾਲਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਸੀ।

ਇਸ ਦੌਰਾਨ ਸਮੱਗਲਰਾਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਮੁਲਾਜ਼ਮਾਂ ਵੱਲੋਂ ਪਿੱਛਾ ਕਰਨ ’ਤੇ ਉਨ੍ਹਾਂ ਦੀ ਗੱਡੀ ਬਿਜਲੀ ਦੇ ਖੰਭੇ ’ਚ ਵੱਜ ਗਈ, ਜਿਸ ਮਗਰੋਂ ਉਨ੍ਹਾਂ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਸਮੱਗਲਰਾਂ ਨੇ ਥਾਰ ਗੱਡੀ ਉਸ ’ਤੇ ਚੜ੍ਹਾ ਦਿੱਤੀ। ਹਾਦਸੇ ’ਚ ਪੁਲਿਸ ਮੁਲਾਜ਼ਮ ਹੁਸਨਪ੍ਰੀਤ ਸਿੰਘ ਚੀਮਾ ਦੀ ਲੱਤ ਅਤੇ ਬਾਂਹ ਟੁੱਟ ਗਈ ਹੈ। ਇਸ ਦੌਰਾਨ ਸੀ. ਆਈ. ਏ. ਸਟਾਫ ਸਮਾਣਾ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਥਾਰ ਗੱਡੀ ਦੀ ਪਛਾਣ ਕਰ ਲਈ ਗਈ। ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। 


 

Tags: #punjab

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement