
8 ਤੇ 9 ਸਤੰਬਰ ਨੂੰ 700 ਪਟਵਾਰੀਆਂ ਤੇ 560 ਸਬ-ਇੰਸਪੈਕਟਰ ਨੂੰ ਦਿਤੇ ਜਾਣਗੇ ਨਿਯੁਕਤ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ 3 ਦਿਨਾਂ ਵਿਚ 1200 ਤੋਂ ਵੱਧ ਨੌਕਰੀਆਂ ਦੇਵੇਗੀ। ਦਰਅਸਲ ਬੀਤੇ ਦਿਨੀਂ ਜੈਪੁਰ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ 700 ਦੇ ਕਰੀਬ ਪਟਵਾਰੀ ਅਤੇ 500 ਤੋਂ ਵੱਧ ਪੁਲਿਸ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦੇਵੇਗੀ।
ਇਹ ਵੀ ਪੜ੍ਹੋ: ਅੰਡਰ-16 ਭਾਰਤੀ ਫ਼ੁਟਬਾਲ ਟੀਮ ਵਿਚ ਚੁਣਿਆ ਗਿਆ ਪੰਜਾਬ ਦਾ ਗੱਭਰੂ
ਉਨ੍ਹਾਂ ਕਿਹਾ ਕਿ 8 ਸਤੰਬਰ ਨੂੰ 700 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦਿਤੇ ਜਾਣਗੇ ਅਤੇ 9 ਸਤੰਬਰ ਨੂੰ 560 ਸਬ-ਇੰਸਪੈਕਟਰ ਨਿਯੁਕਤ ਕੀਤੇ ਜਾਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਹੁਣ ਤਕ 30,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿਤੀਆਂ ਗਈਆਂ ਅਤੇ 28,000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਹੈ।
ਇਹ ਵੀ ਪੜ੍ਹੋ: ਰਾਸ਼ਟਰਪਤੀ ਨੂੰ ‘ਪ੍ਰੈਜ਼ੀਡੈਂਟ ਆਫ਼ ਭਾਰਤ’ ਦੱਸਣ ਦੇ ਮੁੱਦੇ ’ਤੇ ਕਾਂਗਰਸ ਨੇ ਸਰਕਾਰ ਨੂੰ ਘੇਰਿਆ
ਉਨ੍ਹਾਂ ਦਸਿਆ ਕਿ ਹਾਲ ਹੀ ਵਿਚ 12,710 ਅਧਿਆਪਕਾਂ ਦੀਆਂ ਸੇਵਾਵਾਂ ਵੀ ਰੈਗੂਲਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਇਥੇ ਵੀ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜੀਹ ਹੋਵੇਗੀ।