ਪੰਜਾਬ ਪੁਲਿਸ ਨੇ ਸੂਬੇ ਭਰ ਵਿਚ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਕੀਤੀ ਛਾਪੇਮਾਰੀ
Published : Sep 5, 2023, 6:43 pm IST
Updated : Sep 5, 2023, 6:43 pm IST
SHARE ARTICLE
File Photo
File Photo

ਇੰਸਪੈਕਟਰਾਂ/ਐਸ.ਆਈਜ਼. ਦੀ ਅਗਵਾਈ ਹੇਠ 100 ਤੋਂ ਵੱਧ ਪੁਲਿਸ ਪਾਰਟੀਆਂ ਨੇ ਕੀਤੀ ਛਾਪੇਮਾਰੀ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਅੱਜ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ 'ਤੇ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਜਾਂਚ ਮੁਹਿੰਮ ਚਲਾਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿਚ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ।

 

ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਇਨ੍ਹਾਂ ਛਾਪਿਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਅਤੇ ਲੋੜੀਂਦੀ ਗਿਣਤੀ ਵਿਚ ਪੁਲਿਸ ਟੀਮਾਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ ਤਾਂ ਜੋ ਛਾਪੇਮਾਰੀ ਇੱਕੋ ਸਮੇਂ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਛਾਪੇਮਾਰੀ ਦੀ ਯੋਜਨਾ ਕਈ ਵਿਅਕਤੀਆਂ ਤੋਂ ਪੁੱਛਗਿੱਛ ਦੀ ਬਾਅਦ ਤਿਆਰ ਕੀਤੀ ਗਈ ਸੀ, ਜਿਨ੍ਹਾਂ ਦੇ ਦੇਸ਼ ਦੇ ਅੰਦਰ ਅਤੇ ਬਾਹਰ ਬੈਠੇ ਸਮਾਜ ਵਿਰੋਧੀ ਅਨਸਰਾਂ ਨਾਲ ਸਬੰਧ ਹਨ।

 

ਜ਼ਿਕਰਯੋਗ ਹੈ ਕਿ ਸਮਾਜ ਵਿਰੋਧੀ ਅਨਸਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਛਾਪੇਮਾਰੀ ਕਰਨ ਲਈ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀਆਂ 115 ਦੇ ਕਰੀਬ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਨਾਲ ਜੁੜੇ ਘਰਾਂ ਅਤੇ ਹੋਰ ਅਹਾਤਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਹੈ ਅਤੇ ਉਨ੍ਹਾਂ ਦੇ ਮੋਬਾਈਲ ਫੋਨਾਂ ਅਤੇ ਹੋਰ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ ਹੈ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿਚ ਸਥਿਤ ਸਮਾਜ ਵਿਰੋਧੀ ਅਨਸਰਾਂ ਦੇ ਗਠਜੋੜ ਨੂੰ ਤੋੜਨਾ ਹੈ, ਜੋ ਸੂਬੇ ਦੀ ਸਖ਼ਤ ਘਾਲਣਾ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ। ਜ਼ਿਕਰਯੋਗ ਹੈ ਕਿ ਅਜਿਹੇ ਛਾਪੇ ਆਮ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਰੋਧੀ ਤੱਤਾਂ ਵਿਚ ਡਰ ਪੈਦਾ ਕਰਨ ਵਿਚ ਵੀ ਮਦਦ ਕਰਦੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement