Farmers Protest : CM ਮਾਨ ਦੀ ਕਿਸਾਨਾਂ ਨਾਲ ਹੋਈ ਮੀਟਿੰਗ ,ਖੇਤੀ ਨੀਤੀ ਦਾ ਖਰੜਾ ਕਿਸਾਨਾਂ ਅਤੇ ਸਾਰੇ ਵਿਭਾਗਾਂ ਨਾਲ ਕੀਤਾ ਜਾਵੇਗਾ ਸਾਂਝਾ
Published : Sep 5, 2024, 6:48 pm IST
Updated : Sep 5, 2024, 8:09 pm IST
SHARE ARTICLE
CM Bhagwant Mann's meeting with farmers
CM Bhagwant Mann's meeting with farmers

'ਸਹਿਕਾਰੀ ਬੈਂਕਾਂ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ (OTS) ਲੈ ਕੇ ਆਵਾਂਗੇ' : ਹਰਪਾਲ ਚੀਮਾ

Farmers Protest in Chandigarh : ਖੇਤੀ ਨੀਤੀ ਸਮੇਤ 8 ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪਿਛਲੇ ਚਾਰ ਦਿਨਾਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀ ਅੱਜ (ਵੀਰਵਾਰ) ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੰਜਾਬ ਭਵਨ ਵਿੱਚ ਮੀਟਿੰਗ ਹੋਈ ਹੈ। ਇਹ ਮੀਟਿੰਗ ਕਰੀਬ ਦੋ ਘੰਟੇ ਚੱਲੀ। ਇਸ ਮੀਟਿੰਗ 'ਚ ਖੇਤੀ ਨੀਤੀ ਸਮੇਤ ਤਮਾਮ ਮੁੱਦਿਆਂ 'ਤੇ ਚਰਚਾ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਉਗਰਾਹਾਂ ਧੜੇ ਨਾਲ ਵੱਖ -ਵੱਖ ਮੁੱਦਿਆਂ 'ਤੇ ਚਰਚਾ ਹੋਈ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਮੀਟਿੰਗ ਵਿੱਚ ਤੈਅ ਹੋਇਆ ਹੈ ਕਿ ਖੇਤੀ ਨੀਤੀ ਦਾ ਜੋ ਖਰੜਾ ਤਿਆਰ ਹੋਇਆ ਹੈ, ਉਸਨੂੰ ਕਿਸਾਨਾਂ ਅਤੇ ਸਾਰੇ ਵਿਭਾਗਾਂ ਨਾਲ ਸਾਂਝਾ ਕੀਤਾ ਜਾਵੇਗਾ। ਫਿਰ ਕਿਸਾਨਾਂ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।

ਕਿਸਾਨਾਂ ਦੇ ਕਰਜ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਹਿਕਾਰੀ ਬੈਂਕਾਂ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ (OTS) ਲੈ ਕੇ ਆਵਾਂਗੇ। ਇਸ ਨਾਲ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ ਅਤੇ ਸਰਕਾਰੀ ਖ਼ਜ਼ਾਨੇ ਵਿੱਚ ਵੀ ਪੈਸਾ ਆਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ 'ਚ ਕਿਸਾਨਾਂ ਖ਼ਿਲਾਫ਼ ਜੋ ਕੇਸ ਦਰਜ ਹੋਏ ਹਨ ,ਉਨ੍ਹਾਂ ਨੂੰ ਵਾਪਸ ਲੈਣ ਬਾਰੇ ਵੀ ਚਰਚਾ ਹੋਈ ਹੈ। ਹਾਲਾਂਕਿ ਕਈ ਮਾਮਲਿਆਂ ਵਿੱਚ ਚਲਾਨ ਤੱਕ ਪੇਸ਼ ਕੀਤੇ ਜਾ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਐਡਵੋਕੇਟ ਜਨਰਲ ਪੰਜਾਬ ਤੋਂ ਰਾਏ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। 

ਇਸ ਤੋਂ ਇਲਾਵਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਖੇਤ ਦੇ ਆਖਰੀ ਕਿਨਾਰੇ ਤੱਕ ਨਹਿਰੀ ਪਾਣੀ ਪਹੁੰਚਾਉਣ 'ਤੇ ਮੰਥਨ ਹੋਇਆ ਹੈ। ਫਸਲੀ ਵਿਭਿੰਨਤਾ 'ਤੇ ਵੀ ਚਰਚਾ ਹੋਈ ਹੈ। ਕੇਂਦਰ ਸਰਕਾਰ ਝੋਨੇ ਨੂੰ ਛੱਡ ਕੇ ਹੋਰ ਫ਼ਸਲਾਂ ਬੀਜਣ ਵਾਲਿਆਂ ਨੂੰ 7000 ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦੇਣ ਲਈ ਤਿਆਰ ਹੋ ਗਈ ਹੈ ,ਜਿਸ ਦੇ ਲਈ ਪੰਜਾਬ ਸਰਕਾਰ ਨੇ ਪ੍ਰਪੋਜ਼ਲ ਬਣਾ ਕੇ ਕੇਂਦਰ ਨੂੰ ਭੇਜੀ ਗਈ ਸੀ। ਜਿਸ ਦਾ ਮੁਆਵਜ਼ਾ ਕਿਸਾਨਾਂ ਨੂੰ ਮਿਲ ਜਾਵੇਗਾ। 

ਵਿੱਤ ਮੰਤਰੀ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਮਾਹੌਲ ਵਿੱਚ ਹੋਈ ਹੈ। ਉਨ੍ਹਾਂ ਕਿਹਾ ਕਿ ਕਾਫ਼ੀ ਮੰਗਾਂ 'ਤੇ ਸਹਿਮਤੀ ਬਣ ਗਈ ਹੈ ਅਤੇ ਕਿਸਾਨ ਵੀ ਆਪਣੀ ਮੀਟਿੰਗ ਕਰਕੇ ਆਪਣਾ ਸੰਘਰਸ਼ ਖਤਮ ਕਰ ਦੇਣਗੇ। 

ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜੋਗਿੰਦਰ ਉਗਰਾਹਾਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 30 ਸਤੰਬਰ ਤੱਕ ਖੇਤੀ ਨੀਤੀ ਦਾ ਖਰੜਾ ਤਿਆਰ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਖੇਤੀ ਨੀਤੀ ਬਾਰੇ ਜਿਸ ’ਤੇ ਡੇਢ ਸਾਲ ਤੋਂ ਸਰਕਾਰ ਚੁੱਪ ਬੈਠੀ ਸੀ,ਉਸ ਨੂੰ ਅੱਗੇ ਵਧਾਉਣ ਵਾਸਤੇ ਲੱਗੇ ਹਾਂ। ਧਰਨਾ ਚੁੱਕਣ ਨੂੰ ਲੈ ਕੇ ਉਗਰਾਹਾਂ ਨੇ ਕਿਹਾ ਕਿ ਇਸ ਸਬੰਧੀ ਸਵੇਰੇ ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ।

ਇਸ ਮੀਟਿੰਗ 'ਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਉਗਰਾਹਾਂ ,ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਮੌਜੂਦ ਸਨ। ਇਸ ਤੋਂ ਇਲਾਵਾ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ,ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਸਮੇਤ ਕਈ ਅਧਿਕਾਰੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement