Khalra News: ਅਮਰੀਕਾ ਜਾਣ ਦੀ ਖੁਸ਼ੀ 'ਚ ਚੱਲ ਰਹੀ ਸੀ ਪਾਰਟੀ, ਅਚਾਨਕ ਕਿਸੇ ਨੇ ਪਟਾਕਿਆਂ ਨਾਲ ਕਰ ਦਿਤੀ ਫਾਇਰਿੰਗ, ਜਵਾਨ ਪੁੱਤ ਦੀ ਮੌਤ

By : GAGANDEEP

Published : Sep 5, 2024, 10:43 am IST
Updated : Sep 5, 2024, 11:18 am IST
SHARE ARTICLE
Khalra Tarn Taran Firing News
Khalra Tarn Taran Firing News

Khalra News: ਖਾਲੜਾ ਪੁਲਿਸ ਮਾਮਲੇ ਦੀ ਕਰ ਰਹੀ ਜਾਂਚ

Khalra Tarn Taran Firing News: ਤਰਨਤਾਰਨ ਦੇ ਖਾਲੜਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਬੀਤੀ ਰਾਤ ਅਮਰੀਕਾ ਜਾਣ ਦੀ ਖੁਸ਼ੀ ਵਿਚ ਕੁਝ ਨੌਜਵਾਨ ਆਪਣੀ ਰਿਹਾਇਸ਼ ’ਤੇ ਪਾਰਟੀ ਕਰ ਰਹੇ ਸਨ। ਅਚਾਨਕ ਉਨ੍ਹਾਂ ਦੀਆਂ ਖੁਸ਼ੀਆਂ ਵਿਚ ਭੰਗ ਪੈ ਗਿਆ।

ਇਹ ਵੀ ਪੜ੍ਹੋ: Talwandi Sabo Accident: ਡਿਊਟੀ 'ਤੇ ਜਾ ਰਹੇ ਹੋਮ ਗਾਰਡ ਜਵਾਨ ਦੀ ਸੜਕ ਹਾਦਸੇ 'ਚ ਮੌ

ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਖਾਲੜਾ ਆਪਣੇ ਭਰਾ ਗੁਰਲਾਲ ਸਿੰਘ ਦੇ ਵਿਦੇਸ਼ ਜਾਣ ਦੀ ਖੁਸ਼ੀ ਵਿਚ ਆਪਣੇ ਕੁਝ ਦੋਸਤਾਂ ਸਮੇਤ ਪਾਰਟੀ ਕਰ ਰਿਹਾ ਸੀ।

ਇਹ ਵੀ ਪੜ੍ਹੋ: Georgia School Firing News: ਸਕੂਲ 'ਚ ਚੱਲੀਆਂ ਗੋਲੀਆਂ, 2 ਅਧਿਆਪਕਾਂ ਸਮੇਤ 4 ਦੀ ਹੋਈ ਮੌਤ, ਕਈ ਹੋਰ ਜ਼ਖ਼ਮੀ

 ਗੁਰਦੇਵ ਸਿੰਘ ਅਤੇ ਉਸ ਦੇ ਦੋਸਤਾਂ ਨੇ ਪਾਰਟੀ ਦੌਰਾਨ ਉਥੇ ਪਟਾਕੇ ਚਲਾਉਣੇ ਚਲਾਏ ਪਰ ਇਸ ਦੌਰਾਨ ਪਾਰਟੀ ਵਿੱਚ ਆਏ ਗੁਰਦੇਵ ਸਿੰਘ ਦੇ ਕੁਝ ਦੋਸਤਾਂ ਵੱਲੋਂ  ਗੋਲੀਆਂ ਚਲਾ ਦਿਤੀਆਂ ਗਈਆਂ। ਇਸ ਦੌਰਾਨ ਇੱਕ ਗੋਲੀ ਨਿਸ਼ਾਨ ਸਿੰਘ ਪੁੱਤਰ ਰੂਪ ਸਿੰਘ ਵਾਸੀ ਕਸਬਾ ਖੇਮਕਰਨ ਜੋ ਕਿ ਗੁਰਦੇਵ ਸਿੰਘ (ਉਪਰੋਕਤ) ਦਾ ਰਿਸ਼ਤੇਦਾਰ ਹੈ, ਨੂੰ ਲੱਗ ਗਈ, ਜਿਸ ਕਾਰਨ ਨਿਸ਼ਾਨ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ । ਹੁਣ ਥਾਣਾ ਖਾਲੜਾ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Khalra Tarn Taran Firing News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement