Tarn Taran News : ਸੰਗਤਪੁਰਾ 'ਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਦਾ ਡਿੱਗਿਆ ਲੈਂਟਰ, ਦਰਜਨ ਤੋਂ ਵੱਧ ਜ਼ਖ਼ਮੀ , ਰਾਹਤ ਕਾਰਜ ਜਾਰੀ
Published : Sep 5, 2024, 10:55 pm IST
Updated : Sep 5, 2024, 10:55 pm IST
SHARE ARTICLE
Tarntaran News
Tarntaran News

ਸੰਗਤ ਨੇ ਜੇਸੀਬੀ ਨਾਲ ਮਲਬੇ ’ਚੋਂ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਕੱਢ ਲਿਆ

Tarn Taran Sahib News : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੰਗਤਪੁਰਾ ’ਚ ਵੀਰਵਾਰ ਨੂੰ ਇਕ ਗੁਰਦੁਆਰੇ ਦੇ ਦੀਵਾਨ ਹਾਲ ਦਾ ਅਚਾਨਕ ਲੈਂਟਰ ਮੁਕੰਮਲ ਹੁੰਦਿਆਂ ਹੀ ਕੁਝ ਸਮੇਂ ਬਾਅਦ ਡਿੱਗ ਗਿਆ। ਲੈਂਟਰ ਦੇ ਮਲਬੇ ਹੇਠ ਆਉਣ ਨਾਲ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ ਤੇ ਕਈ ਮਲਬੇ ਹੇਠ ਦੱਬੇ ਗਏ।

ਜਾਣਕਾਰੀ ਅਨੁਸਾਰ ਪਿੰਡ ਸੰਗਤਪੁਰ ਦੇ ਗੁਰਦੁਆਰਾ ਬਾਬਾ ਦਰਸ਼ਨ ਦਾਸ ਜੀ ਦੇ ਨਵੇਂ ਬਣ ਰਹੇ ਦੀਵਾਨ ਹਾਲ ਦਾ ਲੈਂਟਰ ਪਾਇਆ ਜਾ ਰਿਹਾ ਸੀ। ਲੈਂਟਰ ਦਾ ਕੰਮ ਮੁਕੰਮਲ ਹੋ ਗਿਆ ਸੀ ਪਰ ਕੁਝ ਹੀ ਸਮੇਂ ਬਾਅਦ ਪੂਰੇ ਦਾ ਪੂਰਾ ਲੈਂਟਰ ਢਹਿ-ਢੇਰੀ ਹੋ ਗਿਆ। ਮਲਬੇ ਹੇਠ ਦੱਬੇ 10 ਤੋਂ 12 ਲੋਕਾਂ ਨੂੰ ਕੱਢ ਕੇ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। 

ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਦੇ ਉਚ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਪਹੁੰਚੇ ਹੋਏ ਸਨ। ਮੌਕੇ ’ਤੇ ਮੌਜੂਦ ਸੰਗਤ ਤੇ ਇਲਾਕਾ ਵਾਸੀਆਂ ਨੇ ਮਲਬਾ ਹਟਾਉਣਾ ਸ਼ੁਰੂ ਕੀਤਾ। ਸੰਗਤ ਨੇ ਜੇਸੀਬੀ ਨਾਲ ਮਲਬੇ ’ਚੋਂ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਕੱਢ ਲਿਆ। ਇਨ੍ਹਾਂ ’ਚੋਂ ਕਈਆਂ ਦੇ ਗੰਭੀਰ ਸੱਟਾਂ ਲੱਗੀਆਂ ਸਨ।

ਦੱਸਿਆ ਜਾ ਰਿਹਾ ਹੈ ਕਿ ਗੰਭੀਰ ਜਖਮੀ ਮਰੀਜਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਮਲਬੇ ਹੇਠਾਂ ਕੁਝ ਹੋਰ ਲੋਕਾਂ ਦੇ ਦੱਬੇ ਹੋਣ ਦੇ ਖ਼ਦਸ਼ੇ ਕਾਰਨ ਰੈਸਕਿਊ ਆਪ੍ਰੇਸ਼ਨ ਦੇਰ ਸ਼ਾਮ ਤੱਕ ਜਾਰੀ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement