ਪੰਜਾਬ ਦੀ ਵਿੱਤੀ ਮਜ਼ਬੂਤੀ ਨੂੰ ਲੈ ਕੇ ਕੈਗ ਦੀ ਰਿਪੋਰਟ ਨੇ ਕੀਤੇ ਵੱਡੇ ਖੁਲਾਸੇ, ਪੜ੍ਹੋ ਪੂਰੀ ਖ਼ਬਰ
Published : Sep 5, 2024, 10:43 am IST
Updated : Sep 5, 2024, 11:20 am IST
SHARE ARTICLE
The CAG report made big revelations about the financial strength of Punjab, read the full news
The CAG report made big revelations about the financial strength of Punjab, read the full news

ਖਰਚੇ ਵੱਧਣ ਕਾਰਨ ਤਨਖਾਹਾਂ ਦੇਣੀਆਂ ਹੋਈਆਂ ਔਖੀਆਂ

CAG report News: ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੇਸ਼ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਨੇ ਸਾਲ 2022-2023 ਦੀ ਇਕ ਰਿਪੋਰਟ ਪੇਸ਼ ਕੀਤੀ ਹੈ। ਇਸ ਰਿਪੋਰਟ ਵਿੱਚ ਵਿੱਤੀ ਨੂੰ ਲੈ ਕੇ ਵੱਡੇ ਖੁਲਾਸੇ ਹੋਏ ਹਨ। ਇਹ ਰਿਪੋਰਟ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਦੇ ਪਹਿਲੀ ਸਰਕਾਰ ਦੇ ਪਹਿਲੇ ਸਾਲ ਦੀ ਹੈ।

ਖਰਚੇ ਵੱਧਣ ਕਾਰਨ ਤਨਖ਼ਾਹ ਵਿੱਚ ਦੇਰੀ

ਕੈਗ ਦੀ ਰਿਪੋਰਟ ਨੇ ਖੁਲਾਸੇ ਕੀਤੇ ਹਨ ਕਿ ਵਿੱਤੀ ਪ੍ਰਾਪਤੀਆਂ ਅਤੇ ਖਰਚਿਆਂ ਵਿੱਚ ਤਾਲਮੇਲ ਨਾ ਰਹਿਣਾ ਤਾਂ ਇਹ ਪੰਜਾਬ ਦੇ ਲਈ ਸੰਕਟ ਲੈ ਕੇ ਆਵੇਗਾ। ਮਿਲੀ ਜਾਣਕਾਰੀ ਅਨੁਸਾਰ ਕਈ ਵਿਭਾਗਾਂ ਵਿੱਚ ਅਗਸਤ ਦੇ ਮਹੀਨੇ ਦੀ ਤਨਖਾਹ ਸਤੰਬਰ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਨਹੀਂ ਮਿਲੀ। ਰਿਪੋਰਟ ਮੁਤਾਬਿਕ ਖਰਚੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ।

ਸੂਬੇ ਵਿੱਚ 13 ਫੀਸਦ ਖਰਚੇ ਵਧੇ

ਰਿਪੋਰਟ ਮਤਾਬਿਕ ਪੰਜਾਬ ਦੀਆਂ ਮਾਲੀਆ ਪ੍ਰਾਪਤੀਆਂ 10.76 ਫ਼ੀਸਦੀ ਸਾਲਾਨਾ ਔਸਤ ਵਿਕਾਸ ਦਰ ਨਾਲ ਵਧੀਆਂ ਹਨ ਪ੍ਰੰਤੂ ਸੂਬੇ ਦੇ ਖ਼ਰਚੇ 13 ਫ਼ੀਸਦੀ ਦੀ ਤੇਜ਼ੀ ਨਾਲ ਵਧੇ ਹਨ।  ਸਾਲ 2018-19 ਤੋਂ 2022-23 ਤੱਕ ਮਾਲੀਆ ਪ੍ਰਾਪਤੀਆਂ 62,269 ਕਰੋੜ ਰੁਪਏ ਤੋਂ ਵਧ ਕੇ 87,616 ਕਰੋੜ ਰੁਪਏ ਹੋ ਗਈਆਂ ਹਨ, ਜਦੋਂ ਕਿ ਇਸੇ ਦੌਰਾਨ ਮਾਲੀਆ ਖਰਚਾ 75,404 ਕਰੋੜ ਰੁਪਏ ਤੋਂ ਵਧ ਕੇ 1,13,616 ਕਰੋੜ ਰੁਪਏ ਹੋ ਗਿਆ ਹੈ। ਕੈਗ ਰਿਪੋਰਟ ਮੁਤਾਬਿਕ ਮਾਲੀਆ ਘਾਟਾ 2018-19 ਵਿਚ 13,135 ਕਰੋੜ ਰੁਪਏ ਤੋਂ ਵਧ ਕੇ 2022-23 ਵਿਚ 26,045 ਕਰੋੜ ਰੁਪਏ ਹੋ ਗਿਆ ਹੈ। ਮਾਲੀਆ ਘਾਟਾ ਕੁੱਲ ਰਾਜ ਘਰੇਲੂ ਉਤਪਾਦ ਦੇ 1.99 ਫ਼ੀਸਦੀ ਦੇ ਟੀਚੇ ਤੋਂ ਵਧ ਗਿਆ ਹੈ। ਰਿਪੋਰਟ ਬਾਰੇ ਮਾਹਰਾਂ ਦਾ ਕਹਿਣਾ ਹੈ ਕਿ ਕਰਜ਼ੇ ਦੀ ਸਥਿਰਤਾ ਸੰਭਵ ਨਹੀ ਹੈ।

ਫਰੀ ਬਿਜਲੀ ਆਉਣ ਵਾਲੇ ਸਮੇ ਵਿੱਚ ਸਰਕਾਰ ਲਈ ਬਣੇਗੀ ਸੰਕਟ

ਰਿਪੋਰਟ ਵਿੱਚ ਕਿਹਾ ਹੈ ਕਿ ਸਾਲ 2018-19 ਵਿਚ ਇਹ 13,361 ਕਰੋੜ ਰੁਪਏ ਸੀ, ਜੋ ਸਾਲ 2022-23 ਵਿਚ ਵਧ ਕੇ 20,607 ਕਰੋੜ ਰੁਪਏ ਹੋ ਗਈ ਹੈ। ਭਗਵੰਤ ਮਾਨ ਸਰਕਾਰ ਵੱਲੋਂ ਜੁਲਾਈ2022 ਤੋਂ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਫਰੀ ਦਿੱਤੀ ਗਈ ਇਸ ਨਾਲ 80 ਫੀਸਦ ਤੋਂ ਵਧੇਰੇ ਲੋਕ ਫਾਇਦਾ ਲੈ ਰਹੇ ਹਨ । ਦੂਜੇ ਪਾਸੇ ਘਰੇਲੂ ਬਿਜਲੀ ਦੀ ਸਬਸਿਡੀ ਕਰੀਬ 7300 ਕਰੋੜ ਤੋਂ ਵੱਧ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement