
Moga Murder News: ਰਮੇਸ਼ ਕੁਮਾਰ ਵਜੋਂ ਹੋਈ ਪਛਾਣ
Moga Murder News in punjabi : ਬੀਤੀ ਦੇਰ ਰਾਤ ਮੋਗਾ ਸ਼ਹਿਰ ਵਿਚ ਗੋਲੀ ਚੱਲਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਢਾਬੇ 'ਤੇ ਰੋਟੀ ਖਾਣ ਗਏ ਨੌਜਵਾਨ 'ਤੇ ਕੁਝ ਅਣਪਛਾਤੇ ਲੋਕਾਂ ਵਲੋਂ ਗੋਲੀਬਾਰੀ ਕੀਤੀ ਗਈ। ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਢਾਬੇ ਤੋਂ ਰੋਟੀ ਖਾਣ ਵੇਲੇ ਨੌਜਵਾਨ ਦੀ ਅਣਪਛਾਤੇ ਨੌਜਵਾਨਾਂ ਨਾਲ ਬਹਿਸ ਹੋ ਗਈ। ਉਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਉਪਰ ਗੋਲੀ ਚਲਾ ਦਿੱਤੀ ਤੇ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਮ੍ਰਿਤਕ ਰਮੇਸ਼ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਮੇਰਾ ਬੇਟਾ ਰਾਤ ਆਪਣੇ ਦੋਸਤਾਂ ਦੇ ਨਾਲ ਢਾਬੇ 'ਤੇ ਰੋਟੀ ਖਾਣ ਗਿਆ ਸੀ ਤਾਂ ਉਥੇ ਉਸ ਦੀ ਕਿਸੇ ਨਾਲ ਬਹਿਸ ਹੋ ਗਈ ਅਤੇ ਉਸ ਨੂੰ ਉਹਨਾਂ ਵਿਅਕਤੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ। ਜ਼ਖ਼ਮੀ ਹਾਲਤ ਵਿਚ ਬੇਟੇ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਨੇ ਉਸ ਦੇ ਬੇਟੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਅਤੇ ਪੁਲਿਸ ਵੱਲੋਂ ਹੁਣ ਉਹਨਾਂ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮ੍ਰਿਤਕ 27 ਸਾਲ ਦਾ ਸੀ ਅਤੇ ਉਹ ਇੱਕ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ।
(For more news apart from “ Moga Murder News in punjabi ” stay tuned to Rozana Spokesman.)