ਦੋ ਕਰਮਚਾਰੀਆਂ ਨੂੰ 50-50 ਹਜ਼ਾਰ ਰੁਪਏ ਅਤੇ ਚਾਰ ਨੂੰ 21-21 ਹਜ਼ਾਰ ਰੁਪਏ ਦੇ ਚੈੱਕ ਸੌਂਪੇ 
Published : Oct 5, 2018, 7:43 pm IST
Updated : Oct 5, 2018, 7:43 pm IST
SHARE ARTICLE
Hands over cheques
Hands over cheques

ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੁੱਝ ਮਹੀਨੇ ਪਹਿਲਾਂ ਪਿੰਡ ਸਿਊਂਕ, ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਵਾਪਰੀ ਇੱਕ ਘਟਨਾ 'ਚ ਗੰਭੀਰ ਜ਼ਖ਼ਮੀ ਹੋਏ ...

ਚੰਡੀਗੜ੍ਹ : ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੁੱਝ ਮਹੀਨੇ ਪਹਿਲਾਂ ਪਿੰਡ ਸਿਊਂਕ, ਜਿਲ੍ਹਾ ਐਸ.ਏ.ਐਸ. ਨਗਰ ਵਿਖੇ ਵਾਪਰੀ ਇੱਕ ਘਟਨਾ 'ਚ ਗੰਭੀਰ ਜ਼ਖ਼ਮੀ ਹੋਏ 6 ਜੰਗਲਾਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਐਕਸ-ਗਰੇਸ਼ੀਆ ਸਕੀਮ ਤਹਿਤ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਸ ਮੌਕੇ ਦੋ ਕਰਮਚਾਰੀਆਂ ਨੂੰ 50-50 ਹਜ਼ਾਰ ਰੁਪਏ ਦੇ ਅਤੇ ਚਾਰ ਕਰਮਚਾਰੀਆਂ ਨੂੰ 21-21 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ। ਸ. ਧਰਮਸੋਤ ਨੇ ਦੱਸਿਆ ਕਿ ਪਿੰਡ ਸਿਊਂਕ ਵਿਖੇ ਵਾਪਰੀ ਘਟਨਾ 'ਚ ਗੰਭੀਰ ਜ਼ਖ਼ਮੀ ਹੋਏ ਬਲਾਕ ਅਫ਼ਸਰ ਸ੍ਰੀ ਦਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 50 ਹਜ਼ਾਰ ਰੁਪਏ ਅਤੇ

Hands over cheques Hands over cheques

ਬੇਲਦਾਰ ਸ੍ਰੀ ਕਰਨੈਲ ਸਿੰਘ ਨੂੰ 50 ਹਜ਼ਾਰ ਰੁਪਏ ਦੇ ਚੈੱਕ ਸੌਂਪੇ ਗਏ ਹਨ ਜਦਕਿ ਇਸ ਘਟਨਾ 'ਚ ਜ਼ਖ਼ਮੀ ਹੋਏ ਫਾਰੈਸਟ ਗਾਰਡ ਸ੍ਰੀ ਰਵਿੰਦਰ ਸਿੰਘ ਨੂੰ 21 ਹਜ਼ਾਰ ਰੁਪਏ, ਬੇਲਦਾਰ ਸ੍ਰੀ ਰਾਜਿੰਦਰ ਸਿੰਘ ਨੂੰ 21 ਹਜ਼ਾਰ ਰੁਪਏ, ਬੇਲਦਾਰ ਸ੍ਰੀ ਮਹਿੰਦਰ ਸਿੰਘ ਨੂੰ 21 ਹਜ਼ਾਰ ਰੁਪਏ ਅਤੇ ਬੇਲਦਾਰ ਸ੍ਰੀ ਭਾਗਾ ਰਾਮ ਨੂੰ 21 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ ਹਨ। ਸ. ਧਰਮਸੋਤ ਨੇ ਜੰਗਲਾਤ ਖੇਤਰ ਦੀ ਰਾਖੀ ਲਈ ਪੂਰੀ ਵਾਹ ਲਾਉਣ ਵਾਲੇ ਇਨ੍ਹਾਂ ਕਰਮਚਾਰੀਆਂ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਵੀ ਕੀਤੀ।

Hands over cheques Hands over cheques

ਵਰਣਨਯੋਗ ਹੈ ਕਿ ਜੰਗਲਾਤ ਵਿਭਾਗ ਦੇ ਉਕਤ ਕਰਮਚਾਰੀ 19 ਜੂਨ, 2018 ਨੂੰ ਰਾਤ ਸਮੇਂ 10:30 ਵਜੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਪਿੰਡ ਸਿਊਂਕ-ਸ਼ਿੰਗਾਰੀਵਾਲਾ ਸੜਕੀ ਮਾਰਗ 'ਤੇ ਲਾਏ ਨਾਕੇ 'ਤੇ ਡਿਊਟੀ  ਕਰ ਰਹੇ ਸਨ। ਇਸ ਮੌਕੇ ਕੁੱਝ ਵਿਅਕਤੀਆਂ ਵਲੋਂ ਡਿਊਟੀ ਨਿਭਾ ਰਹੇ ਇਨ੍ਹਾਂ ਜੰਗਲਾਤ ਕਰਮਚਾਰੀਆਂ 'ਤੇ ਹਮਲਾ ਕਰ ਦਿੱਤਾ ਗਿਆ ਅਤੇ ਇਸ ਹਮਲੇ 'ਚ ਚਾਰ ਕਰਮਚਾਰੀ ਜ਼ਖ਼ਮੀ ਅਤੇ ਦੋ ਗੰਭੀਰ ਜ਼ਖ਼ਮੀ ਹੋਏ ਸਨ। ਸ. ਧਰਮਸੋਤ ਨੇ ਸੂਬੇ ਦੇ ਜੰਗਲੀ ਖੇਤਰਾਂ ਅਤੇ

Hands over cheques Hands over cheques

ਵਿਭਾਗ ਦੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰੇਤ ਅਤੇ ਲੱਕੜ ਮਾਫ਼ੀਆ ਖ਼ਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਪੂਰੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਸ੍ਰੀ ਜਤਿੰਦਰ ਸ਼ਰਮਾ ਅਤੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਡੀ.ਐਫ.ਓ. ਸ੍ਰੀ ਗੁਰਅਮਨ ਪ੍ਰੀਤ ਸਿੰਘ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement