ਜ਼ਮੀਨ ਮਾਲਕ ਹੁਣ ਸੂਬੇ ਦੇ ਕਿਸੇ ਵੀ ਫਰਦ ਕੇਂਦਰ 'ਚੋਂ ਲੈ ਸਕਣਗੇ ਜਮ੍ਹਾਬੰਦੀ ਦੀ ਤਸਦੀਕਸ਼ੁਦਾ ਨਕਲ...
Published : Oct 5, 2018, 7:03 pm IST
Updated : Oct 5, 2018, 7:03 pm IST
SHARE ARTICLE
Sukhbinder Singh Sarkaria
Sukhbinder Singh Sarkaria

ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਅਤੇ ਪਰੇਸ਼ਾਨੀ ਰਹਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਮਾਲ ਵਿਭਾਗ ਵੱਲੋਂ ਕੁੱਲ 164 ਫਰਦ ਕੇਂਦਰਾਂ 'ਚੋਂ 158 ਕੇਂਦਰ...

ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਅਤੇ ਪਰੇਸ਼ਾਨੀ ਰਹਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਮਾਲ ਵਿਭਾਗ ਵੱਲੋਂ ਕੁੱਲ 164 ਫਰਦ ਕੇਂਦਰਾਂ 'ਚੋਂ 158 ਕੇਂਦਰ ਆਨਲਾਈਨ ਕਰ ਦਿੱਤੇ ਗਏ ਹਨ। ਇਸ ਉਪਰਾਲੇ ਸਦਕਾ ਹੁਣ ਕੋਈ ਵੀ ਜ਼ਮੀਨ-ਮਾਲਕ ਸੂਬੇ ਦੇ ਕਿਸੇ ਵੀ ਫਰਦ ਕੇਂਦਰ ਵਿੱਚੋਂ ਜਮ੍ਹਾਬੰਦੀ ਦੀ ਤਸਦੀਕਸ਼ੁਦਾ ਨਕਲ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਮਾਲ ਵਿਭਾਗ ਵੱਲੋਂ ਸਾਲ 2004 ਵਿੱਚ ਸੂਬੇ ਦੇ ਸਮੁੱਚੇ ਮਾਲ ਰਿਕਾਰਡ ਦੇ ਕੰਪਿਊਟਰੀਕਰਨ (ਡਿਜੀਟਾਈਜ਼ੇਸ਼ਨ) ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਜ਼ਮੀਨਾਂ ਨਾਲ ਸਬੰਧਤ ਰਿਕਾਰਡ ਨੂੰ ਆਨਲਾਈਨ ਮੁਹੱਈਆ ਕਰਾਇਆ ਜਾ ਸਕੇ।

ਇਸ ਸਬੰਧੀ ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਸੂਬੇ ਦੇ ਕੁੱਲ ਤਕਰੀਬਨ 13000 ਪਿੰਡਾਂ ਵਿੱਚੋਂ ਮਹਿਜ਼ 100 ਸ਼ਹਿਰੀ ਪਿੰਡਾਂ ਦਾ ਮਾਲ ਰਿਕਾਰਡ ਗੁੰਝਲਦਾਰ ਹੋਣ ਕਾਰਨ ਆਨਲਾਈਨ ਕਰਨ ਤੋਂ ਰਹਿ ਗਿਆ ਹੈ। ਇਨ੍ਹਾਂ ਪਿੰਡਾਂ ਦੇ ਮਾਲ ਰਿਕਾਰਡ ਨੂੰ ਆਨਲਾਈਨ ਕਰਨ ਦਾ ਕੰਮ ਵੀ ਜ਼ੋਰਾਂ 'ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਮਾਲ ਰਿਕਾਰਡ ਬਿਨਾਂ ਕਿਸੇ ਦੇਰੀ ਤੋਂ ਸਿੱਧਾ ਕੇਂਦਰੀ ਸਰਵਰ (ਕਲਾਊਡ) ਉਤੇ ਅਪਡੇਟ ਕੀਤਾ ਜਾਵੇਗਾ। ਮਾਲ ਵਿਭਾਗ ਦੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਾਉਣ ਦੇ ਯਤਨਾਂ ਬਦੌਲਤ ਹੁਣ ਇਕ ਬਟਨ ਦਬਾਉਂਦਿਆਂ ਹੀ ਜਾਇਦਾਦ ਨਾਲ ਸਬੰਧਤ ਕੋਈ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ।

ਇਸ ਲੋਕ-ਪੱਖੀ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਸਰਕਾਰੀਆ ਨੇ ਦੱਸਿਆ ਕਿ ਹੁਣ ਫ਼ਰੀਦਕੋਟ ਜ਼ਿਲ੍ਹਾ ਦਾ ਵਸਨੀਕ ਆਪਣੀ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਖੰਨਾ ਦੇ ਫਰਦ ਕੇਂਦਰ ਤੋਂ ਵੀ ਆਸਾਨੀ ਨਾਲ ਕਢਵਾ ਸਕਦਾ ਹੈ। ਇਹ ਪ੍ਰਾਜੈਕਟ ਪੰਜਾਬ ਦੇ ਲੋਕਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਕਿਉਂਕਿ ਇਸ ਦੇ ਅਮਲ ਵਿੱਚ ਆਉਣ ਨਾਲ ਵਾਧੂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ ਅਤੇ ਲੋਕਾਂ ਦਾ ਸਮਾਂ ਵੀ ਬਚੇਗਾ।

ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਐਮ.ਪੀ. ਸਿੰਘ ਵੱਲੋਂ ਡਾਇਰੈਕਟਰ ਲੈਂਡ ਰਿਕਾਰਡਜ਼ (ਡੀਐਲਆਰਜ਼) ਅਤੇ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ (ਪੀਐਲਆਰਐਸ) ਨੂੰ ਇਸ ਨਿਵੇਕਲੇ ਪ੍ਰਾਜੈਕਟ ਨੂੰ 31 ਦਸੰਬਰ, 2018 ਤਕ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।

ਸੂਬੇ ਵਿੱਚ ਜਾਇਦਾਦਾਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕਰ ਕੇ ਵਿਭਾਗ ਵੱਲੋਂ ਇੱਕ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ ਅਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਅਮਲੋਹ ਦੀ ਮਾਲ ਅਦਾਲਤ ਵਿੱਚ ਅਜ਼ਮਾਇਸ਼ੀ ਤੌਰ 'ਤੇ ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ (ਆਰ.ਸੀ.ਐਮ.ਐਸ.) ਵੀ ਸ਼ੁਰੂ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement