ਅਕਾਲੀ ਦਲ ’ਤੇ ਭੜਕੇ ਸੰਸਦ ਮੈਂਬਰ ਔਜਲਾ
Published : Oct 5, 2019, 3:22 pm IST
Updated : Oct 5, 2019, 3:22 pm IST
SHARE ARTICLE
Amritsar shiromani akali dal gurjit singh aujla
Amritsar shiromani akali dal gurjit singh aujla

ਬੀਬੀ ਬਾਦਲ ਬਾਰੇ ਆਖੀ ਵੱਡੀ ਗੱਲ

ਅੰਮ੍ਰਿਤਸਰ: ਹਰਿਆਣਾ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਇਨੈਲੋ ਨਾਲ ਹੋਏ ਗੱਠਜੋੜ ਤੋਂ ਬਾਅਦ ਅਕਾਲੀ ਦਲ ਵਿਰੋਧੀਆਂ ਦੇ ਨਿਸ਼ਾਨੇ ’ਤੇ ਹੈ ਜਿਸ ‘ਤੇ ਹੁਣ ਨਿਸ਼ਾਨਾ ਸਾਧਿਆ ਹੈ। ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਹਨ ਜਿਨ੍ਹਾਂ ਨੇ ਬਾਦਲ ਪਰਿਵਾਰ ‘ਤੇ ਭੜਕਦੇ ਹੋਏ ਕਿਹਾ ਕਿ ਅਕਾਲੀ ਦਲ ਦਾ ਕੋਈ ਧਰਮ ਨਹੀਂ ਹੈ ਤੇ ਇਨ੍ਹਾਂ ਨੂੰ ਸਿਰਫ ਆਪਣੇ ਪਰਿਵਾਰ ਚਾਹੀਦਾ ਹੈ।

AujlaGurjit Singh Aujla

ਸਿਰਫ ਇੰਨਾਂ ਹੀ ਨਹੀਂ ਇਸ ਤੋਂ ਇਲਾਵਾ ਔਜਲਾ ਨੇ ਕਿਹਾ ਕਿ ਜੇ ਅਕਾਲੀ ਦਲ ਨੇ ਹਰਿਆਣਾ ਦੇ ਅੰਦਰ ਚੋਣਾਂ ਲੜਨੀਆਂ ਹਨ ਤਾਂ ਸਭ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਦੱਸ ਦੇਈਏ ਕਿ ਹਰਿਆਣਾ ‘ਚ ਅਕਾਲੀ ਦਲ ਆਪਣਾ ਪੂਰਾ ਜ਼ੋਰ ਲਗਾ ਰਿਹਾ ਹੈ ਤਾਂ ਜੋ ਹਰਿਆਣਾ ਵਿਚ ਵੀ ਜਿੱਤ ਦਾ ਝੰਡਾ ਗੱਢਿਆ ਜਾ ਸਕੇ।

Gurjit Singh AujlaGurjit Singh Aujla

ਆਪਣੇ 99 ਸਾਲਾਂ ਦੇ ਇਤਿਹਾਸ ਦੇ ਮਗਰਲੇ ਅੱਧ ਵਿਚ ਅਕਾਲੀ ਦਲ ਇੱਕ ਪਰਿਵਾਰ ਦੀ ਪਾਰਟੀ ਬਣਨ ਦੇ ਰਾਹੇ ਪੈ ਗਿਆ ਅਤੇ ਹੁਣ ਇਹ ਪੂਰੀ ਤਰ੍ਹਾਂ ਸਿਰਫ਼ ਬਾਦਲ ਪਰਿਵਾਰ ਦੀ ਪਾਰਟੀ ਬਣ ਕੇ ਰਹਿ ਗਿਆ ਹੈ। ਅਕਾਲੀ ਦਲ ਕਰੀਬ ਦੋ ਦਹਾਕੇ ਪੰਜਾਬ ਦੀ ਸੱਤਾ ਉੱਤੇ ਕਾਬਜ਼ ਰਿਹਾ ਪਰ ਹੁਣ ਆਪਣੀ ਹੋਂਦ ਬਚਾਉਣ ਲਈ ਜੂਝ ਰਿਹਾ ਹੈ। ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਪਾਰਟੀ ਨੂੰ ਮਹਿਜ 15 ਸੀਟਾਂ ਹਾਸਲ ਹੋਈਆਂ ਤੇ ਇਹ ਮੁੱਖ ਵਿਰੋਧੀ ਪਾਰਟੀ ਵੀ ਨਹੀਂ ਬਣ ਸਕਿਆ।

Akali DalSAD

ਆਪਣੇ ਇਤਿਹਾਸ ਵਿੱਚ ਸਭ ਤੋਂ ਹੇਠਲੇ ਪੱਧਰ ਉੱਤੇ ਵਿਚਰ ਰਿਹਾ ਅਕਾਲੀ ਦਲ ਹੋਂਦ ਦੀ ਲੜਾਈ ਲੜ ਰਿਹਾ ਹੈ। ਪਾਰਟੀ ਨੇ ਬਠਿੰਡਾ ਤੋਂ ਹਰਸਿਮਰਤ ਕੌਰ, ਫਿਰੋਜ਼ਪੁਰ ਤੋਂ ਸੁਖਬੀਰ ਬਾਦਲ, ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ, ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਤੇ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਵਰਗੇ ਵੱਡੇ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਅਕਾਲੀ ਦਲ ਦੇ ਸੂਤਰ ਦੱਸਦੇ ਨੇ ਕਿ ਸੁਖਬੀਰ ਬਾਦਲ ਪਾਰਟੀ ਨੂੰ ਪੈਰ੍ਹਾਂ ਸਿਰ ਕਰਨ ਦੀ ਰਣਨੀਤੀ ਅਜ਼ਮਾ ਕੇ ਹਰ ਤਰ੍ਹਾਂ ਦਾ ਜੋਖ਼ਮ ਲੈ ਰਹੇ ਹਨ। ਸੀਨੀਅਰ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਨਾ ਇਸੇ ਰਣਨੀਤੀ ਦਾ ਹਿੱਸਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement