ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ, ਅਸ਼ੋਕ ਤੰਵਰ ਨੇ ਦਿੱਤਾ ਸਾਰੇ ਅਹੁਦਿਆਂ ਤੋਂ ਅਸਤੀਫ਼ਾ
Published : Oct 5, 2019, 5:39 pm IST
Updated : Oct 5, 2019, 5:39 pm IST
SHARE ARTICLE
Ex haryana congress chief ashok tanwar polls before resigns from party
Ex haryana congress chief ashok tanwar polls before resigns from party

ਮਿਲੀ ਜਾਣਕਾਰੀ ਅਨੁਸਾਰ ਅਸ਼ੋਕ ਤੰਵਰ ਟਿਕਟਾਂ ਦੀ ਵੰਡ ਨੂੰ ਲੈ ਕੇ ਕੁਝ ਸਮੇਂ ਤੋਂ ਪਾਰਟੀ ਹਾਈਕਮਾਂਡ ਨਾਲ ਨਾਰਾਜ਼ ਸਨ।

ਅੰਮ੍ਰਿਤਸਰ: ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ 'ਚ 2 ਹੈਰਾਨ ਕਰਨ ਵਾਲੀਆਂ ਗੱਲਾਂ ਸਾਹਮਣੇ ਆਈਆਂ ਹਨ। ਇਸ ਲਿਸਟ 'ਚ ਕਦੇ ਸਟਾਰ ਪ੍ਰਚਾਰਕ ਰਹੇ ਨਵਜੋਤ ਸਿੰਘ ਸਿੱਧੂ ਦਾ ਨਾਂ ਗਾਇਬ ਹੈ, ਜਦੋਂ ਕਿ ਬਾਗ਼ੀ ਤੇਵਰ ਅਪਣਾਉਣ ਵਾਲੇ ਅਸ਼ੋਕ ਤੰਵਰ ਸਟਾਰ ਪ੍ਰਚਾਰਕਾਂ ਦੀ ਲਿਸਟ 'ਚ ਸ਼ਾਮਲ ਕੀਤੇ ਗਏ ਹਨ। ਇਸ ਲਿਸਟ 'ਚ 40 ਨੇਤਾਵਾਂ ਨੂੰ ਜਗ੍ਹਾ ਦਿੱਤੀ ਗਈ ਹੈ, ਜਿਨ੍ਹਾਂ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਨਾਂ ਸ਼ਾਮਲ ਹੈ।

Ashok Ashok Tanwar

ਇਸ ਲਿਸਟ 'ਚ ਨਵਜੋਤ ਸਿੱਧੂ ਦਾ ਨਾਂ ਗਾਇਬ ਹੋਣਾ ਜਾਟ ਬਹੁਲ ਹਰਿਆਣਾ ਦੀਆਂ ਚੋਣਾਂ ਨੂੰ ਦੇਖਦੇ ਹੋਏ ਹੈਰਾਨ ਕਰਨ ਵਾਲਾ ਫੈਸਲਾ ਮੰਨਿਆ ਜਾ ਰਿਹਾ ਹੈ। ਕਾਂਗਰਸ ਦੇ ਹੋਰ ਸਟਾਰ ਪ੍ਰਚਾਰਕਾਂ ਦੀ ਗੱਲ ਕਰੀਏ ਤਾਂ ਇਨ੍ਹਾਂ 'ਚ ਪਾਰਟੀ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਨਾਥ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ, ਭੂਪਿੰਦਰ ਸਿੰਘ ਹੁੱਡਾ, ਕੁਮਾਰ ਸ਼ੈਲਜਾ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਦਾ ਨਾਂ ਵੀ ਸ਼ਾਮਲ ਹੈ।

Navjot Singh Sidhu Navjot Singh Sidhu

ਨਵਜੋਤ ਸਿੱਧੂ ਦਾ ਨਾਂ ਇਸ ਲਿਸਟ ਵਿੱਚੋਂ ਗਾਇਬ ਹੋ ਜਾਣਾ ਇੱਕ ਵਾਰ ਤਾਂ ਸਭ ਨੂੰ ਹੈਰਾਨ ਕਰਦਾ ਕਿਉਂਕਿ ਹੁਣ ਤੱਕ ਮੰਨਿਆ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਸਟਾਰ ਪ੍ਰਚਾਰਕਾਂ ਦੀ ਪਹਿਲੀ ਸ਼ਰੇਣੀ ਚ ਹੋਣਗੇ। ਪਹਿਲਾਂ ਪਮਜਾਬ ਦੀ ਸਿਆਸਤ ਵਿੱਚੋਂ ਅਤੇ ਹੁਣ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚੋਂ ਨਾਂ ਗਾਇਬ ਹੋਣਾ ਨਵਜੋਤ ਸਿੱਧੂ ਲਈ ਵਧੀਆ ਸੰਕੇਤ ਨਹੀਂ ਮੰਨੇ ਜਾ ਰਹੇ। ਮਿਲੀ ਜਾਣਕਾਰੀ ਅਨੁਸਾਰ ਅਸ਼ੋਕ ਤੰਵਰ ਟਿਕਟਾਂ ਦੀ ਵੰਡ ਨੂੰ ਲੈ ਕੇ ਕੁਝ ਸਮੇਂ ਤੋਂ ਪਾਰਟੀ ਹਾਈਕਮਾਂਡ ਨਾਲ ਨਾਰਾਜ਼ ਸਨ।

ਇਸ ਦੌਰਾਨ ਅਸ਼ੋਕ ਤੰਵਰ ਨੇ ਕਾਂਗਰਸ ਪਾਰਟੀ ‘ਤੇ ਪੰਜ ਕਰੋੜ ਰੁਪਏ ਵਿੱਚ ਟਿਕਟਾਂ ਵੇਚਣ ਦਾ ਵੀ ਦੋਸ਼ ਲਾਇਆ। ਅੱਜ ਉਸਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲ ਹੀ ਵਿੱਚ ਅਸ਼ੋਕ ਤੰਵਰ ਨੇ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਨੂੰ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ ਸੀ।

ਉਨ੍ਹਾਂ ਕਿਹਾ, ‘ਮੈਂ ਸੋਨੀਆ ਗਾਂਧੀ ਨੂੰ ਇੱਕ ਪੱਤਰ ਭੇਜਿਆ ਹੈ ਅਤੇ ਪਾਰਟੀ ਦੀਆਂ ਸਾਰੀਆਂ ਕਮੇਟੀਆਂ ਅਤੇ ਜ਼ਿੰਮੇਵਾਰੀਆਂ ਤੋਂ ਰਾਹਤ ਦੀ ਬੇਨਤੀ ਕੀਤੀ ਹੈ। ਮੈਂ ਇਕ ਆਮ ਪਾਰਟੀ ਵਰਕਰ ਵਜੋਂ ਕੰਮ ਕਰਾਂਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab, Amritsar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement