ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ 65 ਲੱਖ ਦੇ ਪਾਰ
Published : Oct 5, 2020, 1:12 am IST
Updated : Oct 5, 2020, 1:12 am IST
SHARE ARTICLE
image
image

ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ 65 ਲੱਖ ਦੇ ਪਾਰ

ਨਵੀਂ ਦਿੱਲੀ, 4 ਅਕਤੂਬਰ : ਦੇਸ਼ 'ਚ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਮਰਨ ਵਾਲਿਆਂ ਦਾ ਅੰਕੜਾ ਇਕ ਲੱਖ ਦੇ ਪਾਰ ਪਹੁੰਚ ਗਿਆ ਹੈ। ਕੋਰੋਨਾ ਵਾਇਰਸ ਦੇ ਮਾਮਲੇ ਵਿਚ ਭਾਰਤ ਦੁਨੀਆ 'ਚ ਦੂਜੇ ਨੰਬਰ 'ਤੇ ਬਣਿਆ ਹੋਇਆ ਹੈ। ਭਾਰਤ 'ਚ ਇਸ ਸਮੇਂ ਕੋਰੋਨਾ ਮਹਾਂਮਾਰੀ ਨਾਲ ਪੀੜਤਾਂ ਦੀ ਗਿਣਤੀ 65 ਲੱਖ ਦੇ ਪਾਰ ਪਹੁੰਚ ਗਈ ਹੈ। ਸਿਹਤ ਮੰਤਰਾਲਾ ਵਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਵਾਇਰਸ ਦੀ ਗਿਣਤੀ 65,49,373 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 75,829 ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ ਪਿਛਲੇ 24 ਘੰਟਿਆਂ ਦੌਰਾਨ ਵਾਇਰਸ ਦੀ ਵਜ੍ਹਾ ਕਰ ਕੇ 940 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 1,01,782 ਹੋ ਗਿਆ ਹੈ।
 ਅੰਕੜਿਆਂ ਮੁਤਾਬਕ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 55,09,966 ਹੈ। ਦੇਸ਼ ਵਿਚ ਫ਼ਿਲਹਾਲ 9,37,625 ਕੋਰੋਨਾ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਕੁੱਲ ਕੇਸਾਂ ਦਾ 14.32 ਫ਼ੀ ਸਦੀ ਹੈ। ਕੋਰੋਨਾ ਨਾਲ ਮੌਤ ਦਰ ਹੁਣ ਘੱਟ ਕੇ 1.55 ਫ਼ੀ ਸਦੀ ਰਹਿ ਗਈ ਹੈ। ਦੱਸ ਦੇਈਏ ਕਿ ਦੇਸ਼ ਵਿਚ 7 ਅਗੱਸਤ ਨੂੰ ਕੋਰੋਨਾ ਵਾਇਰਸ ਦੇ ਕੇਸ 20 ਲੱਖ ਦੇ ਅੰਕੜੇ ਨੂੰ ਪਾਰ ਕਰ ਗਏ ਸਨ। ਇਸ ਤੋਂ ਬਾਅਦ ਇਹ ਅੰਕੜਾ 23 ਅਗੱਸਤ ਨੂੰ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਪਾਰ ਹੋ ਗਿਆ। ਉੱਥੇ ਹੀ 16 ਸਤੰਬਰ ਨੂੰ 50 ਲੱਖ ਅਤੇ 28 ਸਤੰਬਰ ਨੂੰ 60 ਲੱਖ ਦੇ ਪਾਰ ਹੋ ਗਿਆ। ਭਾਰਤੀ ਆਯੁਵਿਗਿਆਨ ਖੋਜ ਪਰੀਸ਼ਦ (ਆਈ. ਸੀ. ਐੱਮ. ਆਰ.) ਮੁਤਾਬਕ 3 ਅਕਤੂਬਰ ਤਕ 7,89,92,534 ਨਮੂਨਿਆਂ ਦੀ ਜਾਂਚ ਹੋਈ ਹੈ, ਜਦਕਿ ਸਨਿਚਰਵਾਰ ਨੂੰ 11,42,131 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।  (ਪੀਟੀਆਈ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement