
ਕਿਸਾਨੀ ਕਾਨੂੰਨਾਂ ਨੂੰ ਸੁਪਰੀਮ ਕੋਰਟ ਵਿਚ ਚੁਨੌਤੀ
ਨਵੀਂ ਦਿੱਲੀ, 5 ਅਕਤੂਬਰ (ਅਮਨਦੀਪ ਸਿੰਘ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨੀ ਕਾਨੂੰਨ ਨੂੰ ਚੁਨੌਤੀ ਦੇਣ ਲਈ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਨੁਮਾਇੰਦੇ ਸ.ਹਰਿੰਦਰ ਸਿੰਘ ਲੱਖੋਵਾਲ ਨੇ ਅੱਜ ਦਸਿਆ ਕਿ ਧੱਕੇ ਨਾਲ ਕਿਸਾਨਾਂ 'ਤੇ ਥੋਪੇ ਜਾ ਰਹੇ ਕਾਨੂੰਨ ਨੂੰ ਰੱਦ ਕਰਵਾਉਣ ਲਈ ਪ੍ਰਸਿੱਧ ਵਕੀਲਾਂ ਜੀ.ਐਸ.ਘੁੰਮਣ ਤੇ ਜੀਪੀਐਸ ਘੁੰਮਣ ਰਾਹੀਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ, ਕਿਸਾਨੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜਦੋਂ ਤਕ ਕੋਈ ਫ਼ੈਸਲਾ ਨਹੀਂ ਆ ਜਾਂਦਾ, ਉਦੋਂ ਤਕ ਇਸ ਕਾਨੂੰਨ 'ਤੇ ਰੋਕ ਲਾਉਣ ਦੀ ਬੇਨਤੀ ਕੀਤੀ ਗਈ ਹੈ।
imageਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰਨ ਮੌਕੇ ਹਰਿੰਦਰ ਸਿੰਘ ਲੱਖੋਵਾਲ, ਵਕੀਲ ਜੀ ਐਸ ਘੁੰਮਣ ਤੇ ਜੀ ਪੀ ਐਸ ਘੁੰਮਣ ਤੇ ਹੋਰ।