
ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 12ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ। ਕਿਸਾਨਾਂ ਨੇ ਹੁਣ ਇਸ ਨੂੰ 8 ਅਕਤੂਬਰ ਤਕ ਵਧਾ ਦਿੱਤਾ
ਅੰਮ੍ਰਿਤਸਰ : ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਜਿਸ ਚਲਦੇ ਕਿਸਾਨਾਂ ਨੇ ਰੇਲ ਅਤੇ ਰਿਲਾਇੰਸ ਪੈਟਰੋਲ ਪੰਪਾਂ ਦਾ ਘਿਰਾਓ ਕੀਤਾ ਹੈ। ਇਸ ਵਿਰੋਧ ਦੇ ਕਾਰਨ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾ ਗਈ ਹੈ। ਪੰਜਾਬ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ ਹੈ। ਵੱਖ-ਵੱਖ ਜ਼ਿਲ੍ਹਿਆਂ 'ਚ ਕਿਸਾਨਾਂ ਦੇ ਧਰਨੇ ਜਾਰੀ ਹਨ। ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 12ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ। ਕਿਸਾਨਾਂ ਨੇ ਹੁਣ ਇਸ ਨੂੰ 8 ਅਕਤੂਬਰ ਤਕ ਵਧਾ ਦਿੱਤਾ ਹੈ।
Farmer Protest On Railwayਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਕਿਸਾਨਾਂ ਦੇ ਮੁੱਦਿਆਂ 'ਤੇ ਸੂਬੇ 'ਚ ਟ੍ਰੈਕਟਰ ਯਾਤਰਾ 'ਤੇ ਹੈ। ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਹਨ। ਅੱਜ ਸੋਮਵਾਰ ਨੂੰ ਰਾਹੁਲ ਦੇ ਪੰਜਾਬ ਦੌਰੇ ਦਾ ਦੂਜਾ ਦਿਨ ਹੈ।
Rahul Gandhi tractor rallyਰਾਹੁਲ ਗਾਂਧੀ ਸੰਗਰੂਰ ਦੇ ਭਵਾਨੀਗੜ੍ਹ 'ਚ ਰੈਲੀ ਕਰਨ ਲਈ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਹਾਜ਼ਰ ਹਨ। ਭਾਜਪਾ ਨੂੰ ਛੱਡ ਪੰਜਾਬ 'ਚ ਸਾਰੀਆਂ ਪਾਰਟੀਆਂ ਆਪਣੇ ਅਹੁਦੇ 'ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਤੇ ਸੜਕਾਂ 'ਤੇ ਉਤਰ ਆਏ ਹਨ।