
ਹੁਣ ਅਸੀ ਸੁਪਰੀਮ ਕੋਰਟ ਦਾ ਰੁੱਖ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ ਕਿ ਸਰਕਾਰ ਦੁਆਰਾ ਬਣਾਏ ਗਏ ਕਾਨੂੰਨ ਨੂੰ ਰੱਦ ਕੀਤਾ ਜਾਵੇ।
ਮਾਛੀਵਾੜਾ ਸਾਹਿਬ- ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਵਿਰੋਧ ਤਿੱਖਾ ਹੁੰਦਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੇ ਚਲਦੇ ਪੰਜਾਬ ਭਰ 'ਚ ਰੇਲਾਂ ਰੋਕੋ ਅੰਦੋਲਨ ਚਲਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਕਿਸਾਨ ਹੁਣ ਪ੍ਰਦਰਸ਼ਨ ਖੇਤੀ ਕਾਨੂੰਨ ਦੇ ਖਿਲਾਫ ਸੁਪਰੀਮ ਕੋਰਟ ਪਹੁੰਚ ਚੁੱਕੇ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਾਲ ਹੋਰ ਕਈ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਾਇਆ ਹੈ।
farmer Protestਇਸ ਪਟੀਸ਼ਨ ਦੇ ਤਹਿਤ ਕਿਸਾਨਾਂ ਨੇ ਇਸ ਕਾਨੂੰਨ ਨੂੰ ਰੱਦ ਕਰਨ ਲਈ ਸੁਪਰੀਮ ਕੋਰਟ ਦਾ ਰੌਖ ਕੀਤਾ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬੁਲਾਰੇ ਨੇ ਦੱਸਿਆ ਹੈ "ਕਿਸਾਨ ਵਿਰੋਧੀ ਕਾਨੂੰਨ ਦੇ ਵਿਰੁੱਧ ਅਸੀਂ ਲੜਾਈ ਲੜਦੇ ਆਏ ਹਾਂ ਅਤੇ ਸਰਕਾਰ ਨੂੰ ਮੰਗ ਪੱਤਰ ਦਿੱਤਾ ਹੈ। ਇਸ ਤੋਂ ਬਾਅਦ ਅਸੀ ਸੜਕਾਂ ਜਾਮ ਕੀਤੀਆ ਅਤੇ ਰੇਲ ਰੁਕੋ ਅੰਦੋਲਨ ਚਲਾ ਰਹੇ ਹਾਂ। ਹੁਣ ਅਸੀ ਸੁਪਰੀਮ ਕੋਰਟ ਦਾ ਰੌਖ ਕਰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ ਕਿ ਸਰਕਾਰ ਦੁਆਰਾ ਬਣਾਏ ਗਏ ਕਾਨੂੰਨ ਨੂੰ ਰੱਦ ਕੀਤਾ ਜਾਵੇ। "